03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਸਵੱਛਤਾ ਹੀ ਸੇਵਾ ਮੁਹਿੰਮ ਅਧੀਨ ਲਗਾਇਆ ਸਫ਼ਾਈ ਕੈਂਪ

ਸੁਲਤਾਨਪੁਰ ਲੋਧੀ, 3 ਅਕਤੂਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ , ਸੁਲਤਾਨਪੁਰ ਲੋਧੀ ਵਿਖੇ ਐਨ. ਐਸ ਐਸ ਵਿਭਾਗ ਅਤੇ ਈਕੋ ਕਲੱਬ ਵੱਲੋਂ ‘’ਸਵੱਛਤਾ ਹੀ ਸੇਵਾ ‘’ ਮੁਹਿੰਮ ਦੇ ਅਧੀਨ ਇੱਕ ਦਿਨ ਦਾ ਸਫ਼ਾਈ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਕਾਲਜ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਕੈਂਪ ਦੀ ਸ਼ੁਰੂਆਤ ਕਾਲਜ ਦੇ ਵਿਹੜੇ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਸਫ਼ਾਈ ਨਾਲ ਕੀਤੀ ਗਈ | ਵਿਦਿਆਰਥੀਆਂ ਨੇ ਕੂੜਾ ਇਕੱਠਾ ਕੀਤਾ ਅਤੇ ਉਸ ਨੂੰ ਗਿੱਲੇ ਤੇ ਸੁੱਕੇ ਕੂੜੇ ਵਿਚ ਵੱਖ-ਵੱਖ ਕੀਤਾ | ਕਲਾਸ ਰੂਮਾਂ, ਕਿਆਰੀਆਂ ਅਤੇ ਖੇਡ ਮੈਦਾਨ ਦੀ ਵੀ ਸਫ਼ਾਈ ਕੀਤੀ ਗਈ | ਇਸ ਕੈਂਪ ਦੌਰਾਨ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਜਸਬੀਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਸਫ਼ਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੂੰ ਕੂੜਾ ਇੱਧਰ-ਉੱਧਰ ਨਾ ਸੁੱਟਣ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ ਗਿਆ | ਵਿਦਿਆਰਥੀਆਂ ਨੇ ‘’ਸਾਫ਼ ਕਾਲਜ, ਸਿਹਤਮੰਦ ਸਮਾਜ’’ ਦਾ ਸੰਦੇਸ਼ ਵੀ ਦਿੱਤਾ | ਪਿ੍ੰ: ਜਸਬੀਰ ਕੌਰ ਨੇ ਕਿਹਾ ਕਿ ਕੈਂਪ ਰਾਹੀਂ ਵਿਦਿਆਰਥੀਆਂ ਵਿਚ ਸਫ਼ਾਈ ਅਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੋਈ ਅਤੇ ਇਹ ਕੈਂਪ ਸਾਰਿਆਂ ਲਈ ਇੱਕ ਪ੍ਰੇਰਣਾਦਾਇਕ ਅਨੁਭਵ ਰਿਹਾ | ਇਸ ਦੌਰਾਨ ਪ੍ਰੋ: ਜਸਬੀਰ ਕੌਰ, ਪ੍ਰੋ: ਕੁਲਵਿੰਦਰ ਕੌਰ ਤੇ ਹੋਰ ਸਟਾਫ਼ ਮੌਜੂਦ ਸਨ |

Ad Position 21
No active advertisement
ਅਜੀਤ ਡੈਸਕ 04-10-2026
ਸੁਲਤਾਨਪੁਰ ਲੋਧੀ, 3 ਅਕਤੂਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ , ਸੁਲਤਾਨਪੁਰ ਲੋਧੀ ਵਿਖੇ ਐਨ.ਐਸ ਐਸ ਵਿਭਾਗ ਅਤੇ ਈਕੋ ਕਲੱਬ ਵੱਲੋਂ ‘’ਸਵੱਛਤਾ ਹੀ ਸੇਵਾ ‘’ ਮੁਹਿੰਮ ਦੇ ਅਧੀਨ ਇੱਕ ਦਿਨ ਦਾ ਸਫ਼ਾਈ ਕੈਂਪ ਲਗਾਇਆ ਗਿਆ | ਇਸ ਕੈਂਪ ਵਿਚ ਕਾਲਜ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਹੋਰ ਕਰਮਚਾਰੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਕੈਂਪ ਦੀ ਸ਼ੁਰੂਆਤ ਕਾਲਜ ਦੇ ਵਿਹੜੇ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਸਫ਼ਾਈ ਨਾਲ ਕੀਤੀ ਗਈ | ਵਿਦਿਆਰਥੀਆਂ ਨੇ ਕੂੜਾ ਇਕੱਠਾ ਕੀਤਾ ਅਤੇ ਉਸ ਨੂੰ ਗਿੱਲੇ ਤੇ ਸੁੱਕੇ ਕੂੜੇ ਵਿਚ ਵੱਖ-ਵੱਖ ਕੀਤਾ | ਕਲਾਸ ਰੂਮਾਂ, ਕਿਆਰੀਆਂ ਅਤੇ ਖੇਡ ਮੈਦਾਨ ਦੀ ਵੀ ਸਫ਼ਾਈ ਕੀਤੀ ਗਈ | ਇਸ ਕੈਂਪ ਦੌਰਾਨ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਜਸਬੀਰ ਕੌਰ ਵੱਲੋਂ ਵਿਦਿਆਰਥੀਆਂ ਨੂੰ ਸਫ਼ਾਈ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਗਈ | ਉਨ੍ਹਾਂ ਨੂੰ ਕੂੜਾ ਇੱਧਰ-ਉੱਧਰ ਨਾ ਸੁੱਟਣ, ਪਲਾਸਟਿਕ ਦੀ ਵਰਤੋਂ ਘਟਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਸਾਫ਼ ਰੱਖਣ ਲਈ ਪ੍ਰੇਰਿਤ ਕੀਤਾ ਗਿਆ | ਵਿਦਿਆਰਥੀਆਂ ਨੇ ‘’ਸਾਫ਼ ਕਾਲਜ, ਸਿਹਤਮੰਦ ਸਮਾਜ’’ ਦਾ ਸੰਦੇਸ਼ ਵੀ ਦਿੱਤਾ | ਪਿ੍ੰ: ਜਸਬੀਰ ਕੌਰ ਨੇ ਕਿਹਾ ਕਿ ਕੈਂਪ ਰਾਹੀਂ ਵਿਦਿਆਰਥੀਆਂ ਵਿਚ ਸਫ਼ਾਈ ਅਤੇ ਵਾਤਾਵਰਨ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਹੋਈ ਅਤੇ ਇਹ ਕੈਂਪ ਸਾਰਿਆਂ ਲਈ ਇੱਕ ਪ੍ਰੇਰਣਾਦਾਇਕ ਅਨੁਭਵ ਰਿਹਾ | ਇਸ ਦੌਰਾਨ ਪ੍ਰੋ: ਜਸਬੀਰ ਕੌਰ, ਪ੍ਰੋ: ਕੁਲਵਿੰਦਰ ਕੌਰ ਤੇ ਹੋਰ ਸਟਾਫ਼ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਜਥੇਦਾਰ ਕੁਲਵਿੰਦਰ ਸਿੰਘ ਢਿਲਵਾਂ ਹਲਕਾ ਭੁਲੱਥ ਦੇ ਇੰਚਾਰਜ ਨਿਯੁਕਤ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ ਕਰਵਾਏ
Ad Position 24