ਸੰਤ ਬਾਬਾ ਭਾਗ ਸਿੰਘ ਇੰਟਰਨੈਸ਼ਨਲ ਸਕੂਲ ਵਿਖੇ ‘ਕੌਸ਼ਲ ਵਿਕਾਸ’ ਸੰਬੰਧੀ ਸੈਮੀਨਾਰ
ਸੁਲਤਾਨਪੁਰ ਲੋਧੀ, 4 ਅਕਤੂਬਰ (ਪੱਤਰ ਪ੍ਰੇਰਕ ਰਾਹੀਂ)-ਸ਼ਹਿਰ ਦੇ ਪ੍ਰਮੁੱਖ ਸਦਰ ਬਾਜ਼ਾਰ ਨੂੰ ਵੱਡੀ ਵਿਕਾਸ ਸੌਗਾਤ ਦਿੰਦਿਆਂ ਨਗਰ ਕੌਂਸਲ ਦੀ ਪ੍ਰਧਾਨ ਸੰਦੀਪ ਕੌਰ ਚੀਮਾ ਵੱਲੋਂ ਥਾਣਾ ਸੁਲਤਾਨਪੁਰ ਲੋਧੀ ਚੌਂਕ ਤੋਂ ਲੈ ਕੇ ਚੌਂਕ ਚੇਲਿਆਂ ਤੱਕ ਸੜਕ ਨਿਰਮਾਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ | ਲੰਮੇ ਸਮੇਂ ਤੋਂ ਇਸ ਰਸਤੇ ਦੀ ਹਾਲਤ ਨੂੰ ਲੈ ਕੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਵੱਲੋਂ ਕੀਤੀ ਜਾ ਰਹੀ ਮੰਗ ਨੂੰ ਧਿਆਨ ਵਿਚ ਰੱਖਦਿਆਂ ਹੁਣ ਇੱਥੇ ਇੰਟਰ ਲੋਕ ਟਾਈਲਾਂ ਦੀ ਥਾਂ ਲੁੱਕ ਵਾਲੀ ਸੜਕ ਬਣਾਈ ਜਾ ਰਹੀ ਹੈ | ਨਿਰਮਾਣ ਕਾਰਜ ਦੀ ਸ਼ੁਰੂਆਤ ਮੌਕੇ ਨਗਰ ਕੌਂਸਲ ਦੀ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਕਿਹਾ ਕਿ ਨਗਰ ਕੌਂਸਲ ਦਾ ਮੁੱਖ ਮਕਸਦ ਸ਼ਹਿਰ ਵਾਸੀਆਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣਾ ਹੈ | ਉਨ੍ਹਾਂ ਦੱਸਿਆ ਕਿ ਸਦਰ ਬਾਜ਼ਾਰ ਦੇ ਦੁਕਾਨਦਾਰਾਂ ਵੱਲੋਂ ਮੰਗ ਕੀਤੀ ਗਈ ਸੀ ਕਿ ਇੱਥੇ ਲੱਗੀਆਂ ਇੰਟਰਲੋਕ ਟਾਈਲਾਂ ਨੂੰ ਹਟਾ ਕੇ ਲੁੱਕ ਵਾਲੀ ਸੜਕ ਬਣਾਈ ਜਾਵੇ, ਜਿਸ ਤੋਂ ਬਾਅਦ ਨਗਰ ਕੌਂਸਲ ਵੱਲੋਂ ਇਸ ਕੰਮ ਨੂੰ ਪਹਿਲ ਦੇ ਆਧਾਰ ‘ਤੇ ਸ਼ੁਰੂ ਕਰਵਾਇਆ ਗਿਆ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕਰਕੇ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤ ਦਿੱਤੀ ਜਾਵੇਗੀ | ਇਸ ਦੌਰਾਨ ਨਗਰ ਕੌਂਸਲ ਪ੍ਰਧਾਨ ਸੰਦੀਪ ਕੌਰ ਚੀਮਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਸ਼ਹਿਰ ਵਿਚ ਹੋ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨਾਲ ਸਬੰਧਿਤ ਕੁੱਝ ਵਰਕਰਾਂ ਵੱਲੋਂ ਰੁਕਾਵਟਾਂ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਵਿਕਾਸ ਦੇ ਕੰਮ ਕਿਸੇ ਪਾਰਟੀ ਜਾਂ ਵਿਅਕਤੀ ਦੇ ਨਹੀਂ, ਸਗੋਂ ਸਮੁੱਚੇ ਸ਼ਹਿਰ ਵਾਸੀਆਂ ਦੇ ਹੁੰਦੇ ਹਨ ਅਤੇ ਲੋਕਾਂ ਦੀਆਂ ਲੋੜਾਂ ਵਾਲੇ ਕੰਮਾਂ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਹੀਂ ਆਉਣੀ ਚਾਹੀਦੀ | ਸੰਦੀਪ ਕੌਰ ਚੀਮਾ ਨੇ ਕਿਹਾ ਕਿ ਸਿਆਸੀ ਖਿੱਚੋਤਾਣ ਤੋਂ ਉੱਪਰ ਉੱਠ ਕੇ ਸ਼ਹਿਰ ਦੇ ਵਿਕਾਸ ਨੂੰ ਪਹਿਲ ਦੇਣੀ ਸਮੇਂ ਦੀ ਲੋੜ ਹੈ | ਉਨ੍ਹਾਂ ਸਪਸ਼ਟ ਕੀਤਾ ਕਿ ਲੋਕਾਂ ਵੱਲੋਂ ਦਿੱਤੀਆਂ ਮੰਗਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ ਅਤੇ ਜਿੱਥੇ ਵੀ ਜ਼ਰੂਰਤ ਹੋਵੇਗੀ, ਉੱਥੇ ਨਗਰ ਕੌਂਸਲ ਵੱਲੋਂ ਵਿਕਾਸ ਕਾਰਜ ਕਰਵਾਏ ਜਾਣਗੇ | ਇਹ ਸਾਰੇ ਕੰਮ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਰਵਾਏ ਜਾ ਰਹੇ ਹਨ | ਇਸ ਮੌਕੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਸ਼ੋਕ ਕੁਮਾਰ ਮੋਗਲਾ, ਨਗਰ ਕੌਂਸਲ ਦੇ ਸਾਬਕਾ ਮੀਤ ਪ੍ਰਧਾਨ ਨਵਨੀਤ ਸਿੰਘ ਚੀਮਾ, ਕੌਂਸਲਰ ਪਵਨ ਕਨੌਜੀਆ, ਕੌਂਸਲਰ ਕਸ਼ਮੀਰ ਸਿੰਘ, ਸਮੁੰਦਰ ਸਿੰਘ ਢਿੱਲੋਂ, ਅਰਸ਼ਜੋਤ ਸਿੰਘ, ਕਰਨ ਚੌਹਾਨ, ਮਾਧਵ ਗੁਪਤਾ, ਯੂਥ ਕਾਂਗਰਸ ਦੇ ਬਲਾਕ ਪ੍ਰਧਾਨ ਸੰਗਮ ਚੀਮਾ, ਹਰਪ੍ਰੀਤ ਸਿੰਘ ਬਬਲਾ, ਸਨਪ੍ਰੀਤ ਸਿੰਘ, ਪਰਮਜੀਤ ਸਿੰਘ ਆਦਿ ਮੌਜੂਦ ਸਨ |