05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਨਸ਼ਿਆਂ ਵਿਰੁੱਧ ਕਾਰਵਾਈ ਕਰਦਿਆਂ ਐਸ.ਐਸ.ਪੀ. ਦੀ ਅਗਵਾਈ ਹੇਠ ਚਲਾਇਆ ਕਾਸੋ ਆਪ੍ਰੇਸ਼ਨ ਦੌਲਤਪੁਰ ਵਿਚ ਚਾਰ ਮੱਝਾਂ ਦੀ ਸ਼ੱਕੀ ਹਾਲਤ ਵਿਚ ਮੌਤ, ਇਕ ਸ਼ੱਕੀ ਵਿਅਕਤੀ ਕਾਬੂ

ਨਡਾਲਾ, 4 ਅਕਤੂਬਰ (ਰਘਬਿੰਦਰ ਸਿੰਘ)-ਨੇੜਲੇ ਪਿੰਡ ਦੌਲਤਪੁਰ ਵਿਖੇ ਇਕ ਹਵੇਲੀ ਵਿਚ ਬੰਨ੍ਹੀਆਂ ਚਾਰ ਮੱਝਾਂ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪਸ਼ੂ ਮਾਲਕ ਵੱਲੋਂ ਸ਼ੱਕ ਜਤਾਇਆ ਗਿਆ ਹੈ ਕਿ ਕਿਸੇ ਵਿਅਕਤੀ ਵੱਲੋਂ ਮੱਝਾਂ ਨੂੰ ਕੋਈ ਜ਼ਹਿਰੀਲੀ ਵਸਤੂ ਦੇ ਦਿੱਤੀ ਗਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋਈ ਇਸ ਸਬੰਧੀ ਕਿਸਾਨ ਮਨਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਦੌਲਤਪੁਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕਰੀਬ 6 ਵਜੇ ਆਪਣੀ ਹਵੇਲੀ ਵਿਚ ਪਹੁੰਚਿਆ ਤਾਂ ਉੱਥੇ ਚਾਰ ਮੱਝਾਂ ਮਰੀਆਂ ਪਈਆਂ ਸਨ | ਉਨ੍ਹਾਂ ਦੱਸਿਆ ਕਿ ਮਿ੍ਤਕ ਮੱਝਾਂ ਵਿਚੋਂ ਇੱਕ ਮੱਝ ਹਾਲ ਹੀ ਵਿਚ ਸੂਈ ਸੀ, ਜਦਕਿ ਬਾਕੀ ਤਿੰਨ ਮੱਝਾਂ ਸੂਣ ਵਾਲੀਆਂ ਸਨ | ਹਵੇਲੀ ਵਿਚ ਹੋਰ ਵੀ ਪਸ਼ੂ ਬੰਨ੍ਹੇ ਹੋਏ ਹਨ |ਮਨਦੀਪ ਸਿੰਘ ਨੇ ਦੱਸਿਆ ਕਿ ਇਸ ਘਟਨਾ ਕਾਰਨ ਉਸ ਦਾ ਤਕਰੀਬਨ 8 ਤੋਂ 9 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਪਸ਼ੂ ਉਸ ਦੀ ਆਮਦਨ ਦਾ ਮਹੱਤਵਪੂਰਨ ਸਾਧਨ ਸਨ ਅਤੇ ਇਸ ਘਟਨਾ ਨਾਲ ਉਸ ਨੰੂ ਵੱਡਾ ਆਰਥਿਕ ਝਟਕਾ ਲੱਗਾ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਉਸ ਨੰੂ ਇਨਸਾਫ਼ ਦਿਵਾਉਣ ਅਤੇ ਹੋਏ ਨੁਕਸਾਨ ਦੀ ਭਰਪਾਈ ਲਈ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ |ਇਸ ਸਬੰਧੀ ਥਾਣਾ ਬੇਗੋਵਾਲ ਦੇ ਏ. ਐਸ.

Ad Position 21
No active advertisement
ਦੋ ਚੋਰੀ ਦੇ ਮੋਟਰਸਾਈਕਲ ਬਰਾਮਦ, ਕੁੱਝ ਸ਼ੱਕੀ ਕੀਤੇ ਕਾਬੂ 05-10-2026
ਨਡਾਲਾ, 4 ਅਕਤੂਬਰ (ਰਘਬਿੰਦਰ ਸਿੰਘ)-ਨੇੜਲੇ ਪਿੰਡ ਦੌਲਤਪੁਰ ਵਿਖੇ ਇਕ ਹਵੇਲੀ ਵਿਚ ਬੰਨ੍ਹੀਆਂ ਚਾਰ ਮੱਝਾਂ ਦੀ ਸ਼ੱਕੀ ਹਾਲਤ ਵਿਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪਸ਼ੂ ਮਾਲਕ ਵੱਲੋਂ ਸ਼ੱਕ ਜਤਾਇਆ ਗਿਆ ਹੈ ਕਿ ਕਿਸੇ ਵਿਅਕਤੀ ਵੱਲੋਂ ਮੱਝਾਂ ਨੂੰ ਕੋਈ ਜ਼ਹਿਰੀਲੀ ਵਸਤੂ ਦੇ ਦਿੱਤੀ ਗਈ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋਈ ਇਸ ਸਬੰਧੀ ਕਿਸਾਨ ਮਨਦੀਪ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਦੌਲਤਪੁਰ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਸਵੇਰੇ ਕਰੀਬ 6 ਵਜੇ ਆਪਣੀ ਹਵੇਲੀ ਵਿਚ ਪਹੁੰਚਿਆ ਤਾਂ ਉੱਥੇ ਚਾਰ ਮੱਝਾਂ ਮਰੀਆਂ ਪਈਆਂ ਸਨ | ਉਨ੍ਹਾਂ ਦੱਸਿਆ ਕਿ ਮਿ੍ਤਕ ਮੱਝਾਂ ਵਿਚੋਂ ਇੱਕ ਮੱਝ ਹਾਲ ਹੀ ਵਿਚ ਸੂਈ ਸੀ, ਜਦਕਿ ਬਾਕੀ ਤਿੰਨ ਮੱਝਾਂ ਸੂਣ ਵਾਲੀਆਂ ਸਨ | ਹਵੇਲੀ ਵਿਚ ਹੋਰ ਵੀ ਪਸ਼ੂ ਬੰਨ੍ਹੇ ਹੋਏ ਹਨ |ਮਨਦੀਪ ਸਿੰਘ ਨੇ ਦੱਸਿਆ ਕਿ ਇਸ ਘਟਨਾ ਕਾਰਨ ਉਸ ਦਾ ਤਕਰੀਬਨ 8 ਤੋਂ 9 ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਪਸ਼ੂ ਉਸ ਦੀ ਆਮਦਨ ਦਾ ਮਹੱਤਵਪੂਰਨ ਸਾਧਨ ਸਨ ਅਤੇ ਇਸ ਘਟਨਾ ਨਾਲ ਉਸ ਨੰੂ ਵੱਡਾ ਆਰਥਿਕ ਝਟਕਾ ਲੱਗਾ ਹੈ | ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਨਿਰਪੱਖ ਜਾਂਚ ਕਰਕੇ ਉਸ ਨੰੂ ਇਨਸਾਫ਼ ਦਿਵਾਉਣ ਅਤੇ ਹੋਏ ਨੁਕਸਾਨ ਦੀ ਭਰਪਾਈ ਲਈ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ |ਇਸ ਸਬੰਧੀ ਥਾਣਾ ਬੇਗੋਵਾਲ ਦੇ ਏ.ਐਸ.ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਵਿਚ ਇੱਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ | ਪੁਲਿਸ ਵੱਲੋਂ ਘਟਨਾ ਦੇ ਕਾਰਨਾਂ ਅਤੇ ਮੱਝਾਂ ਦੀ ਮੌਤ ਸਬੰਧੀ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ | ਉੱਧਰ, ਇਲਾਕਾ ਨਿਵਾਸੀਆਂ ਨੇ ਇਸ ਘਟਨਾ ਦੀ ਸਖ਼ਤ ਨਿੰਦਾ ਕੀਤੀ ਹੈ | ਉਨ੍ਹਾਂ ਕਿਹਾ ਕਿ ਬੇਜ਼ੁਬਾਨ ਪਸ਼ੂਆਂ ਨਾਲ ਅਜਿਹਾ ਵਤੀਰਾ ਬੇਹੱਦ ਨਿੰਦਣਯੋਗ ਹੈ | ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਜੇਕਰ ਕੋਈ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ 22 ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨ ਕਾਬੂ ਅਗਲੀ ਖ਼ਬਰ ਵਾਰਿਸ ਪੰਜਾਬ ਦੇ ਪਾਰਟੀ ਨੂੰ ਰਜਿਸਟਰੇਸ਼ਨ ਨਾ ਦੇਣਾ ਸਪੱਸ਼ਟ ਕਰਦਾ ਹੈ ਕਿ ਚੋਣ ਕਮਿਸ਼ਨ ਭਾਜਪਾ ਦੇ ਹੱਥਾਂ ’ਚ ਖੇਡ ਰਿਹਾ-...
Ad Position 24