ਭੁਲੱਥ ਵਿਖੇ ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਗਰੁੱਪ ਦੀ ਮਹੀਨਾਵਾਰ ਮੀਟਿੰਗ ਅੱਜ
ਭੁਲੱਥ, 4 ਅਕਤੂਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਗਰੁੱਪ ਹਲਕਾ ਭੁਲੱਥ ਦੀ ਮਹੀਨਾਵਾਰ ਮੀਟਿੰਗ ਅੱਜ 5 ਅਕਤੂਬਰ ਦਿਨ ਸੋਮਵਾਰ ਨੂੰ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਦੀ ਅਗਵਾਈ ਹੇਠ ਹੋ ਰਹੀ ਹੈ | ਸਬੰਧੀ ਜਾਣਕਾਰੀ ਦਿੰਦੇ ਹੋਏ ਆਗੂਆਂ ਨੇ ਦੱਸਿਆ ਕਿ ਇਸ ਮੌਕੇ ਯੂਨੀਅਨ ਨਾਲ ਸਬੰਧਿਤ ਵੱਖ-ਵੱਖ ਕਿਸਾਨੀ ਮਸਲਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ਤੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ | ਮੀਟਿੰਗ ਦੌਰਾਨ ਕਿਸਾਨਾਂ ਨੂੰ ਆ ਰਹੀਆਂ ਮੁਸ਼ਕਲਾਂ, ਖੇਤੀਬਾੜੀ ਨਾਲ ਸਬੰਧਿਤ ਹੋਰ ਸਮੱਸਿਆਵਾਂ ਅਤੇ ਕਿਸਾਨੀ ਹਿਤਾਂ ਨਾਲ ਜੁੜੇ ਵੱਖ-ਵੱਖ ਮੁੱਦੇ ਵਿਚਾਰੇ ਜਾਣਗੇ | ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਨੇ ਯੂਨੀਅਨ ਦੇ ਸਮੂਹ ਮੈਂਬਰਾਂ ਅਤੇ ਕਿਸਾਨ ਸਾਥੀਆਂ ਨੂੰ ਅਪੀਲ ਕੀਤੀ ਕਿ ਉਹ ਮੀਟਿੰਗ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਅਤੇ ਆਪਣੇ ਇਲਾਕੇ ਨਾਲ ਸਬੰਧਿਤ ਕਿਸਾਨੀ ਮਸਲੇ ਮੀਟਿੰਗ ਵਿਚ ਰੱਖਣ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਇੱਕਜੁੱਟ ਹੋ ਕੇ ਆਵਾਜ਼ ਉਠਾਉਣਾ ਸਮੇਂ ਦੀ ਲੋੜ ਹੈ |