06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਨਰਿੰਦਰ ਮੋਦੀ ਦੇ ਲੋਕ ਸੇਵਾ ਦੇ 25 ਵਰ੍ਹੇ ਪੂਰੇ ਹੋਣ ’ਤੇ ਭਾਜਪਾ ਭਲਕੇ ਕੱਢੇਗੀ ਸੇਵਾ ਜੋਤੀ ਯਾਤਰਾ-ਚੇਤਨ ਸੂਰੀ ਯਾਤਰਾ ਦੀ ਤਿਆਰੀ ਸੰਬੰਧੀ ਹੋਈ ਪਾਰਟੀ ਆਗੂਆਂ ਤੇ ਵਰਕਰਾਂ ਦੀ ਮੀਟਿੰਗ

ਕਪੂਰਥਲਾ, 5 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਲੋਕ ਸੇਵਾ ਦੇ 25 ਸਾਲ ਪੂਰੇ ਹੋਣ ਮੌਕੇ ਭਾਜਪਾ ਵਲੋਂ 7 ਅਕਤੂਬਰ ਨੂੰ ਕੱਢੀ ਜਾਣ ਵਾਲੀ ਸੇਵਾ ਜੋਤੀ ਯਾਤਰਾ ਦੀ ਤਿਆਰੀ ਸਬੰਧੀ ਪਾਰਟੀ ਦੀ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਚੇਤਨ ਸੂਰੀ ਦੀ ਅਗਵਾਈ ਵਿਚ ਸਨਾਤਨ ਧਰਮ ਸਭਾ ਮੰਦਿਰ ਕਪੂਰਥਲਾ ਵਿਚ ਹੋਈ | ਮੀਟਿੰਗ ਵਿਚ ਹਾਜ਼ਰ ਪਾਰਟੀ ਦੇ ਪ੍ਰਮੁੱਖ ਆਗੂਆਂ ਤੇ ਵਰਕਰਾਂ ਨੇ ਯਾਤਰਾ ਨੂੰ ਸਫ਼ਲ ਬਣਾਉਣ ਲਈ ਉਤਸ਼ਾਹ ਤੇ ਇੱਕਜੁੱਟਤਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਪ੍ਰਣ ਲਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਤਨ ਸੂਰੀ ਨੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਯਾਤਰਾ ਦੀ ਸਫ਼ਲਤਾ ਲਈ ਸਮਰਪਣ ਦੀ ਭਾਵਨਾ ਨਾਲ ਕੰਮ ਕਰਨ | ਉਨ੍ਹਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦੀ ਅਗਵਾਈ ਹੇਠ ਦੇਸ਼ ਵਿਚੋਂ ਅੱਤਵਾਦ, ਨਕਸਾਲਵਾਦ, ਤੇ ਕਸ਼ਮੀਰ ਤੋਂ ਲੈ ਕੇ ਦੇਸ਼ ਦੇ ਹੋਰ ਹਿੱਸਿਆਂ ਨਾਲ ਸਬੰਧਿਤ ਸਮੱਸਿਆ ਦੇ ਹੱਲ ਦੀ ਦਿਸ਼ਾ ਵਿਚ ਮਹੱਤਵਪੂਰਨ ਕਾਰਜ ਹੋਏ ਹਨ | ਉਨ੍ਹਾਂ ਮੋਦੀ ਸਰਕਾਰ ਦੇ ਰਾਜ ਦੌਰਾਨ ਹੋਏ ਮਹੱਤਵਪੂਰਨ ਕਾਰਜਾਂ ਬਾਰੇ ਵੀ ਵਿਸਥਾਰਪੂਰਵਕ ਚਾਨਣਾ ਪਾਇਆ | ਮੀਟਿੰਗ ਵਿਚ ਭਾਜਪਾ ਦੇ ਸੂਬਾਈ ਆਗੂ ਉਮੇਸ਼ ਸ਼ਾਰਦਾ, ਮਨੂੰ ਧੀਰ, ਅਮਨਦੀਪ ਸਿੰਘ ਗੋਰਾ ਗਿੱਲ, ਜਗਦੀਸ਼ ਸ਼ਰਮਾ, ਐਡਵੋਕੇਟ ਹੈਰੀ ਸ਼ਰਮਾ, ਮਹਿੰਦਰ ਸਿੰਘ ਬਲੇਰ, ਰਜਿੰਦਰ ਰਾਜੂ ਆਦਿ ਆਗੂ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 06-10-2026

Ad Position 22
No active advertisement
ਪਿਛਲੀ ਖ਼ਬਰ ਡੱਲਾ ਸਾਹਿਬ ਵਿਖੇ ਭਾਈ ਲਾਲੂ ਦੇ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ : ਬੀਬੀ ਗੁਰਪ੍ਰੀਤ ਕੌਰ, ਜਥੇ. ਕਲਿਆਣ ਅਗਲੀ ਖ਼ਬਰ ਸੜਕ ਹਾਦਸੇ ’ਚ ਹੋਈ ਮੌਤ ਸੰਬੰਧੀ ਕੇਸ ਦਰਜ
Ad Position 24