06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਡੱਲਾ ਸਾਹਿਬ ਵਿਖੇ ਭਾਈ ਲਾਲੂ ਦੇ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ : ਬੀਬੀ ਗੁਰਪ੍ਰੀਤ ਕੌਰ, ਜਥੇ. ਕਲਿਆਣ

ਡਡਵਿੰਡੀ, 5 ਅਕਤੂਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਬ੍ਰਹਮ ਗਿਆਨੀ ਭਾਈ ਲਾਲੂ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਤੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ’ਚ ਸੰਗਤਾਂ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਵਿਖੇ ਨਤਮਸਤਕ ਹੋ ਕੇ ਖੁਸ਼ੀਆਂ ਪ੍ਰਾਪਤ ਕਰਨਗੀਆਂ | ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਅਤੇ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਨੇ ਡੱਲਾ ਸਾਹਿਬ ਵਿਖੇ ਜੋੜ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜੋੜ ਮੇਲੇ ਸਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਸੰਗਤਾਂ ਦੀ ਵੱਡੀ ਆਮਦ ਨੂੰ ਮੁੱਖ ਰੱਖਦਿਆਂ ਸਾਰੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ | ਇਸ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਦੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ ਨੇ ਦੱਸਿਆ ਕਿ 7 ਅਕਤੁਬਰ ਨੂੰ ਅਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 9 ਅਕਤੂਬਰ ਨੂੰ ਪੈਣਗੇ, ਉਪਰੰਤ 9 ਅਕਤੂਬਰ ਨੂੰ ਦੁਪਹਿਰ 12 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਸ਼ਾਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਉੱਚ ਕੋਟੀ ਦੇ ਵਿਦਵਾਨ, ਰਾਗੀ, ਢਾਡੀ, ਪ੍ਰਚਾਰਕ ਤੇ ਕਵੀਸਰੀ ਜੱਥੇ ਗੁਰੂ ਜੱਸ 10 ਅਕਤੂਬਰ ਦੀ ਸ਼ਾਮ 4 ਵਜੇ ਤੱਕ ਸਰਵਣ ਕਰਵਾਉਣਗੇ | ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤਿ੍ੰਗ ਕਮੇਟੀ ਮੈਂਬਰ, ਮੈਂਬਰ ਸਹਿਬਾਨ, ਧਾਰਮਿਕ ਸਖਸ਼ੀਅਤਾਂ ਅਤੇ ਪੰਥਕ ਆਗੂ ਗੁਰਮਤਿ ਵਿਚਾਰਾਂ ਕਰਨਗੇ | ਇਸ ਮੌਕੇ ਸੀਨੀਅਰ ‘ਆਪ’ ਆਗੂ ਨਰਿੰਦਰ ਸਿੰਘ ਖਿੰਡਾ, ਅਕਾਊਂਟੈਂਟ ਕੁਲਬੀਰ ਸਿੰਘ, ਬੀਬੀ ਬਲਜੀਤ ਕੌਰ ਕਮਾਲਪੁਰ ਅਤੇ ਪ੍ਰਚਾਰਕ ਮੇਜਰ ਸਿੰਘ ਆਦਿ ਹਾਜ਼ਰ ਸਨ |

Ad Position 21
No active advertisement
ਜੋੜ ਮੇਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਬੀਬੀ ਗੁਰਪ੍ਰੀਤ ਕੌਰ ਰੂਹੀ, ਜਥੇ. ਬਲਦੇਵ ਸਿੰਘ ਕਲਿਆਣ, ਮੈਨੇਜਰ ਕੁਲਵਿੰਦਰ ਸਿੰਘ, ਨਰਿੰਦਰ ਸਿੰਘ ਖਿੰਡਾ ਅਤੇ ਹੋਰ | ਤਸਵੀਰ: ਦਿਲਬਾਗ ਸਿੰਘ ਝੰਡ 06-10-2026
ਡਡਵਿੰਡੀ, 5 ਅਕਤੂਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਬ੍ਰਹਮ ਗਿਆਨੀ ਭਾਈ ਲਾਲੂ ਦੇ ਸਾਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ ਤੇ ਦੇਸ਼ ਵਿਦੇਸ਼ ਤੋਂ ਲੱਖਾਂ ਦੀ ਗਿਣਤੀ ’ਚ ਸੰਗਤਾਂ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਵਿਖੇ ਨਤਮਸਤਕ ਹੋ ਕੇ ਖੁਸ਼ੀਆਂ ਪ੍ਰਾਪਤ ਕਰਨਗੀਆਂ | ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ ਅਤੇ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ ਨੇ ਡੱਲਾ ਸਾਹਿਬ ਵਿਖੇ ਜੋੜ ਮੇਲੇ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਉਪਰੰਤ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਜੋੜ ਮੇਲੇ ਸਬੰਧੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਸੰਗਤਾਂ ਦੀ ਵੱਡੀ ਆਮਦ ਨੂੰ ਮੁੱਖ ਰੱਖਦਿਆਂ ਸਾਰੇ ਪੁਖਤਾ ਪ੍ਰਬੰਧ ਕੀਤੇ ਜਾ ਚੁੱਕੇ ਹਨ | ਇਸ ਮੌਕੇ ਗੁਰਦੁਆਰਾ ਬਾਉਲੀ ਸਾਹਿਬ ਡੱਲਾ ਦੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ ਨੇ ਦੱਸਿਆ ਕਿ 7 ਅਕਤੁਬਰ ਨੂੰ ਅਖੰਡ ਪਾਠ ਆਰੰਭ ਹੋਣਗੇ, ਜਿਨ੍ਹਾਂ ਦੇ ਭੋਗ 9 ਅਕਤੂਬਰ ਨੂੰ ਪੈਣਗੇ, ਉਪਰੰਤ 9 ਅਕਤੂਬਰ ਨੂੰ ਦੁਪਹਿਰ 12 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ ਅਤੇ ਸ਼ਾਮ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਧਾਰਮਿਕ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਦੇ ਉੱਚ ਕੋਟੀ ਦੇ ਵਿਦਵਾਨ, ਰਾਗੀ, ਢਾਡੀ, ਪ੍ਰਚਾਰਕ ਤੇ ਕਵੀਸਰੀ ਜੱਥੇ ਗੁਰੂ ਜੱਸ 10 ਅਕਤੂਬਰ ਦੀ ਸ਼ਾਮ 4 ਵਜੇ ਤੱਕ ਸਰਵਣ ਕਰਵਾਉਣਗੇ | ਉਨ੍ਹਾਂ ਦੱਸਿਆ ਕਿ ਸਮਾਗਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਅੰਤਿ੍ੰਗ ਕਮੇਟੀ ਮੈਂਬਰ, ਮੈਂਬਰ ਸਹਿਬਾਨ, ਧਾਰਮਿਕ ਸਖਸ਼ੀਅਤਾਂ ਅਤੇ ਪੰਥਕ ਆਗੂ ਗੁਰਮਤਿ ਵਿਚਾਰਾਂ ਕਰਨਗੇ | ਇਸ ਮੌਕੇ ਸੀਨੀਅਰ ‘ਆਪ’ ਆਗੂ ਨਰਿੰਦਰ ਸਿੰਘ ਖਿੰਡਾ, ਅਕਾਊਂਟੈਂਟ ਕੁਲਬੀਰ ਸਿੰਘ, ਬੀਬੀ ਬਲਜੀਤ ਕੌਰ ਕਮਾਲਪੁਰ ਅਤੇ ਪ੍ਰਚਾਰਕ ਮੇਜਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਹੋਈ-ਜਗਜੀਤ ਸਿੰਘ ਧਾਲੀਵਾਲ ਪਾਰਟੀ ਦੀ ਮਜ਼ਬੂਤੀ ਲਈ ਸੈ... ਅਗਲੀ ਖ਼ਬਰ ਨਰਿੰਦਰ ਮੋਦੀ ਦੇ ਲੋਕ ਸੇਵਾ ਦੇ 25 ਵਰ੍ਹੇ ਪੂਰੇ ਹੋਣ ’ਤੇ ਭਾਜਪਾ ਭਲਕੇ ਕੱਢੇਗੀ ਸੇਵਾ ਜੋਤੀ ਯਾਤਰਾ-ਚੇਤਨ ਸੂਰੀ ਯਾਤਰਾ...
Ad Position 24