06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਹੋਈ-ਜਗਜੀਤ ਸਿੰਘ ਧਾਲੀਵਾਲ ਪਾਰਟੀ ਦੀ ਮਜ਼ਬੂਤੀ ਲਈ ਸੈਦੋਵਾਲ ਵਿਚ ਕੀਤੀ ਪਿੰਡ ਵਾਸੀਆਂ ਨਾਲ ਮੀਟਿੰਗ

ਕਪੂਰਥਲਾ, 5 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਪਿੰਡਾਂ ਦੇ ਲੋਕਾਂ ਨੂੰ ਆਪਣੀ ਪਾਰਟੀ ਨਾਲ ਜੋੜਣ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣਨ ਦੀ ਮਨੋਰਥ ਨਾਲ ਸ਼ੁਰੂ ਕੀਤੀ ਗਈ ਇਕ ਵਿਸ਼ੇਸ਼ ਮੁਹਿੰਮ ਤਹਿਤ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਜਗਜੀਤ ਸਿੰਘ ਧਾਲੀਵਾਲ ਨੇ ਪਿੰਡ ਸੈਦੋਵਾਲ ਵਿਚ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਤੇ ਪਾਰਟੀ ਦੀ ਨੀਤੀਆਂ ਤੇ ਏਜੰਡੇ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਕਿਹਾ ਕਿ ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪਾਰਟੀ ਦੀ ਮਜ਼ਬੂਤੀ ਲਈ ਉਹ ਹਲਕੇ ਦੇ ਪਿੰਡਾਂ ਤੇ ਸ਼ਹਿਰੀ ਖੇਤਰਾਂ ਦਾ ਦੌਰਾ ਕਰ ਰਹੇ ਹਨ | ਜਗਜੀਤ ਸਿੰਘ ਧਾਲੀਵਾਲ ਨੇ ਕਿਹਾ ਪੰਜਾਬ ਦੇ ਲੋਕ ਅਕਾਲੀ ਦਲ, ਕਾਂਗਰਸ ਦੀਆਂ ਸਰਕਾਰਾਂ ਨੂੰ ਪਹਿਲਾਂ ਹੀ ਪਰਖ ਚੁੱਕੇ ਹਨ ਤੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਪੰਜਾਬ ਵਿਚ ਬਦਲਾਅ ਦਾ ਨਾਅਰਾ ਦੇ ਕੇ ਸੱਤਾ ਵਿਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਆਪਣੇ ਪੌਣੇ ਪੰਜ ਸਾਲ ਦੇ ਰਾਜ ਦੌਰਾਨ ਹਰ ਫ਼ਰੰਟ ‘ਤੇ ਬੁਰੀ ਤਰ੍ਹਾਂ ਫੇਲ ਹੋਈ ਹੈ | ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦਾ ਦਾਅਵਾ ਕਰਨ ਵਾਲੇ ਆਗੂ ਰਾਜ ਵਿਚ ਭਿ੍ਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣ ਵਿਚ ਅਸਫਲ ਰਹੇ ਹਨ ਤੇ ਸਰਕਾਰ ਵਲੋਂ ਕੀਤੇ ਗਏ ਵਾਅਦੇ ਬੇਵਫ਼ਾ ਹੋਣ ਕਾਰਨ ਆਪ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਲੋਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਪਿੰਡ ਵਾਸੀਆਂ ਨੂੰ ਸੱਦਾ ਦਿੱਤਾ ਕਿ ਉਹ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵਾਰਿਸ ਪੰਜਾਬ ਨੂੰ ਵੋਟਾਂ ਪਾ ਕੇ ਸਫ਼ਲ ਬਣਾਉਣ | ਇਸ ਮੌਕੇ ਹਾਜ਼ਰ ਲੋਕਾਂ ਨੇ ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ |

Ad Position 21
No active advertisement
ਅਜੀਤ ਡੈਸਕ 06-10-2026

Ad Position 22
No active advertisement
ਪਿਛਲੀ ਖ਼ਬਰ ਕਿਸਾਨ ਯੂਨੀਅਨ ਨਡਾਲਾ ਵੱਲੋਂ ਕਿਸਾਨੀ ਮੰਗਾਂ ਸੰਬੰਧੀ ਐਸ.ਡੀ.ਐਮ. ਭੁਲੱਥ ਨੂੰ ਮੰਗ ਪੱਤਰ ਅਗਲੀ ਖ਼ਬਰ ਡੱਲਾ ਸਾਹਿਬ ਵਿਖੇ ਭਾਈ ਲਾਲੂ ਦੇ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ : ਬੀਬੀ ਗੁਰਪ੍ਰੀਤ ਕੌਰ, ਜਥੇ. ਕਲਿਆਣ
Ad Position 24