06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕਿਸਾਨ ਯੂਨੀਅਨ ਨਡਾਲਾ ਵੱਲੋਂ ਕਿਸਾਨੀ ਮੰਗਾਂ ਸੰਬੰਧੀ ਐਸ.ਡੀ.ਐਮ. ਭੁਲੱਥ ਨੂੰ ਮੰਗ ਪੱਤਰ

ਨਡਾਲਾ, 5 ਅਕਤੂਬਰ (ਰਘਬਿੰਦਰ ਸਿੰਘ)-ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਮੱਦੇਨਜ਼ਰ ਕਿਸਾਨਾਂ ਨੂੰ ਮੰਡੀਆਂ ’ਚ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਕਿਸਾਨ ਯੂਨੀਅਨ ਨਡਾਲਾ ਵਲੋਂ ਪ੍ਰਧਾਨ ਹਰਜਿੰਦਰ ਸਿੰਘ ਸਾਹੀ ਦੀ ਅਗਵਾਈ ਹੇਠ ਐਸ. ਡੀ.

Ad Position 21
No active advertisement
ਅਜੀਤ ਡੈਸਕ 06-10-2026
ਨਡਾਲਾ, 5 ਅਕਤੂਬਰ (ਰਘਬਿੰਦਰ ਸਿੰਘ)-ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਦੇ ਮੱਦੇਨਜ਼ਰ ਕਿਸਾਨਾਂ ਨੂੰ ਮੰਡੀਆਂ ’ਚ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਕਿਸਾਨ ਯੂਨੀਅਨ ਨਡਾਲਾ ਵਲੋਂ ਪ੍ਰਧਾਨ ਹਰਜਿੰਦਰ ਸਿੰਘ ਸਾਹੀ ਦੀ ਅਗਵਾਈ ਹੇਠ ਐਸ.ਡੀ.ਐਮ. ਭੁਲੱਥ ਰੁਪਿੰਦਰ ਪਾਲ ਸਿੰਘ ਨੂੰ ਮੰਗ ਪੱਤਰ ਸੌਂਪਿਆ ਗਿਆ | ਇਸ ਮੌਕੇ ਯੂਨੀਅਨ ਆਗੂਆਂ ਨੇ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਤੇ ਮੰਡੀ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਦੀ ਮੰਗ ਰੱਖੀ | ਮੰਗ ਪੱਤਰ ਵਿੱਚ ਕਿਸਾਨ ਆਗੂਆਂ ਨੇ ਕਿਹਾ ਕਿ ਨਡਾਲਾ ਦਾਣਾ ਮੰਡੀ ਨੂੰ ਜਾਂਦੇ ਰਸਤੇ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ, ਮਾਰਕੀਟ ਕਮੇਟੀ ਦੇ ਸਟਾਲ ‘ਤੇ ਮੋਇਸਚਰ ਚੈੱਕ ਕਰਨ ਵਾਲੀ ਮਸ਼ੀਨ ਰੱਖਣੀ ਯਕੀਨੀ ਬਣਾਈ ਜਾਵੇ | ਯੂਨੀਅਨ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਕਿਸਾਨਾਂ ਦੀਆਂ ਉਕਤ ਸਮੱਸਿਆਵਾਂ ਦਾ ਤੁਰੰਤ ਹੱਲ ਕਰਕੇ ਝੋਨੇ ਦੀ ਖਰੀਦ ਅਤੇ ਮੰਡੀਕਰਨ ਦਾ ਸੀਜ਼ਨ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ | ਇਸ ਮੌਕੇ ਪ੍ਰਧਾਨ ਹਰਜਿੰਦਰ ਸਿੰਘ ਸਾਹੀ, ਗੁਰਨਾਮ ਸਿੰਘ ਮੁਲਤਾਨੀ, ਇੰਦਰਜੀਤ ਸਿੰਘ ਖੱਖ, ਰਘਵਿੰਦਰ ਸਿੰਘ ਸਾਹੀ,ਅਮਰੀਕ ਸਿੰਘ ਸਾਹੀ, ਕੁਲਵਿੰਦਰ ਸਿੰਘ ਸਾਹੀ, ਨਵਜਿੰਦਰ ਸਿੰਘ ਬੱਗਾ ਕੋਚ,ਰਜਿੰਦਰ ਸਿੰਘ ਪਾਲਾ,ਅਜੀਤ ਸਿੰਘ ਖੱਖ, ਸਿਮਰਜੀਤ ਸਿੰਘ ਮਿਰਜਾਪੁਰ, ਰੋਮੀ ਬਾਜਵਾ ਅਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੈਂਬਰ ਪਾਰਲੀਮੈਂਟ ਤੇ ਡੀ.ਸੀ. ਵਲੋਂ ਦਾਣਾ ਮੰਡੀ ’ਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਅਗਲੀ ਖ਼ਬਰ ਆਮ ਆਦਮੀ ਪਾਰਟੀ ਦੀ ਸਰਕਾਰ ਹਰ ਫ਼ਰੰਟ ’ਤੇ ਬੁਰੀ ਤਰ੍ਹਾਂ ਫੇਲ੍ਹ ਹੋਈ-ਜਗਜੀਤ ਸਿੰਘ ਧਾਲੀਵਾਲ ਪਾਰਟੀ ਦੀ ਮਜ਼ਬੂਤੀ ਲਈ ਸੈ...
Ad Position 24