05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਸੁੱਕਾ ਝੋਨਾ ਲੈ ਕੇ ਹੀ ਮੰਡੀਆਂ ’ਚ ਪਹੁੰਚਣ ਕਿਸਾਨ : ਐਸ.ਡੀ.ਐਮ. ਰੁਪਿੰਦਰ ਪਾਲ ਸਿੰਘ ਆੜ੍ਹਤੀਆਂ ਤਹਲ ਮੀਟਿੰਗ ਕਰਕੇ ਮੰਡੀ ਪ੍ਰਬੰਧਾਂ ਦਾ ਲਿਆ ਜਾਇਜ਼ਾ

ਭੁਲੱਥ, 5 ਅਕਤੂਬਰ (ਮਨਜੀਤ ਸਿੰਘ ਰਤਨ)-ਦਾਣਾ ਮੰਡੀ ਭੁਲੱਥ ਵਿਖੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ ਦੇ ਮਕਸਦ ਨਾਲ ਐਸ. ਡੀ.

Ad Position 21
No active advertisement
ਅਜੀਤ ਡੈਸਕ 06-10-2026
ਭੁਲੱਥ, 5 ਅਕਤੂਬਰ (ਮਨਜੀਤ ਸਿੰਘ ਰਤਨ)-ਦਾਣਾ ਮੰਡੀ ਭੁਲੱਥ ਵਿਖੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਉਣ ਦੇਣ ਦੇ ਮਕਸਦ ਨਾਲ ਐਸ.ਡੀ.ਐਮ. ਭੁਲੱਥ ਰੁਪਿੰਦਰ ਪਾਲ ਸਿੰਘ ਵਲੋਂ ਆੜ੍ਹਤੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ | ਇਸ ਮੌਕੇ ਉਨ੍ਹਾਂ ਵੱਲੋਂ ਮੰਡੀ ਵਿਚ ਚੱਲ ਰਹੀ ਖ਼ਰੀਦ ਪ੍ਰਕਿਰਿਆ ਅਤੇ ਮੰਡੀ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ | ਮੀਟਿੰਗ ਦੌਰਾਨ ਐਸ.ਡੀ.ਐਮ. ਰੁਪਿੰਦਰ ਪਾਲ ਸਿੰਘ ਨੇ ਆੜ੍ਹਤੀਆਂ ਨੂੰ ਕਿਹਾ ਕਿ ਉਹ ਕਿਸਾਨਾਂ ਨੂੰ ਜਾਗਰੂਕ ਕਰਨ ਕਿ ਉਹ ਆਪਣੀ ਝੋਨੇ ਦੀ ਫ਼ਸਲ ਚੰਗੀ ਤਰ੍ਹਾਂ ਸੁਕਾ ਕੇ ਹੀ ਮੰਡੀਆਂ ’ਚ ਲੈ ਕੇ ਆਉਣ | ਉਨ੍ਹਾਂ ਕਿਹਾ ਕਿ ਸੁੱਕਾ ਝੋਨਾ ਮੰਡੀ ਵਿਚ ਲਿਆਉਣ ਨਾਲ ਫ਼ਸਲ ਦੀ ਖ਼ਰੀਦ ਪ੍ਰਕਿਰਿਆ ਸੁਚਾਰੂ ਰਹੇਗੀ ਅਤੇ ਕਿਸਾਨਾਂ ਨੂੰ ਆਪਣੀ ਫ਼ਸਲ ਦਾ ਸਹੀ ਮੁੱਲ ਮਿਲਣ ਵਿਚ ਵੀ ਸਹੂਲਤ ਹੋਵੇਗੀ | ਇਸ ਦੌਰਾਨ ਐਸ.ਡੀ.ਐਮ. ਵੱਲੋਂ ਆੜਤੀਆਂ ਦੀਆਂ ਮੁਸ਼ਕਲਾਂ ਅਤੇ ਮੰਡੀ ਨਾਲ ਸਬੰਧਿਤ ਸਮੱਸਿਆਵਾਂ ਵੀ ਧਿਆਨ ਨਾਲ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੇ ਕਦਮ ਚੁੱਕਣ ਦਾ ਭਰੋਸਾ ਦਿੱਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਬਾਬਾ ਪੀਰ ਟਾਹਲੀ ਸਾਹਿਬ ਦਾ 59ਵਾਂ ਸਾਲਾਨਾ 2 ਦਿਨਾ ਖੁਸ਼ਰੰਗ ਮੇਲਾ 31 ਤੋਂ ਅਗਲੀ ਖ਼ਬਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲਿਆਂ ਨੂੰ ਜਰਨਾਲਾਈਜ਼ ਕਰਕੇ ਲਾਗੂ ਕੀਤਾ ਜਾਵੇ-ਪੈਨਸ਼ਨਰ ਆਗੂ ਪੰਜਾਬ ਗੌਰਮਿੰਟ ਪ...
Ad Position 24