05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਹਿੰਦੂ ਕੰਨਿਆ ਕਾਲਜ ’ਚ ਕਰਵਾਈ ਵੱਖ-ਵੱਖ ਵਿਸ਼ਿਆਂ ਸੰਬੰਧੀ ਵਿਦਿਆਰਥੀਆਂ ਦੀ ਪੰਜ ਰੋਜ਼ਾ ਵਰਕਸ਼ਾਪ

ਕਪੂਰਥਲਾ, 5 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਿੰਦੂ ਕੰਨਿਆ ਕਾਲਜ ਕਪੂਰਥਲਾ ਵਿਚ ਈਕੋ ਕਲੱਬ ਵਲੋਂ ਵਾਤਾਵਰਨ ਦੀ ਸੁਰੱਖਿਆ ਪ੍ਰੋਗਰਾਮ ਤੇ ਜੀਵਨ ਸ਼ੈਲੀ ਨਾਲ ਸਬੰਧਿਤ ਪੰਜ ਰੋਜ਼ਾ ਵਰਕਸ਼ਾਪ ਕਰਵਾਈ ਗਈ | ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵਲੋਂ ਪੰਜਾਬ ਰਾਜ ਵਿਗਿਆਨ ਤੇ ਤਕਨਾਲੋਜੀ ਪ੍ਰੀਸ਼ਦ ਦੇ ਸਹਿਯੋਗ ਨਾਲ ਕਰਵਾਈ ਗਈ | ਇਸ ਵਰਕਸ਼ਾਪ ਵਿਚ ਡਾ. ਮੀਨਾ ਸੇਠੀ ਸੇਵਾ ਮੁਕਤ ਪ੍ਰੋਫੈਸਰ ਬਨਸਪਤੀ ਵਿਭਾਗ ਸਰਕਾਰੀ ਕਾਲਜ ਕਪੂਰਥਲਾ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ | ਉਨ੍ਹਾਂ ਵਿਦਿਆਰਥੀਆਂ ਨੂੰ ਬਨਸਪਤੀ ਪ੍ਰਸਾਰ ਤੇ ਪੌਦਿਆਂ ਦੇ ਗੁਣਾਂ ਦੇ ਇਕ ਟਿਕਾਊ ਤਰੀਕੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਵਰਕਸ਼ਾਪ ਦੌਰਾਨ ਉਨ੍ਹਾਂ ਰਸੋਈ ਦੇ ਕੂੜੇ ਤੋਂ ਖ਼ਾਦ ਕਿਵੇਂ ਤਿਆਰ ਕਰੀਏ, ਚੰਗੀ ਖੇਤੀਬਾੜੀ ਵਿਚ ਔਸ਼ਧੀ ਪੌਦਿਆਂ ਦੀ ਮਹੱਤਤਾ, ਵਰਮੀ ਕੰਪੋਸਟ ਤੋਂ ਖਾਦ ਦੀ ਤਿਆਰੀ ਵਿਸ਼ਿਆਂ ‘ਤੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਸਿਹਤਮੰਦ ਜੀਵਨ ਲਈ ਸਿਹਤਮੰਦ ਮਿੱਟੀ, ਸਾਫ ਪਾਣੀ, ਸਹੀ ਦੇਖਭਾਲ, ਬਿਹਤਰ ਉਪਜ ਤੇ ਗੁਣਵੱਤਾ ਵਾਲੀਆਂ ਜੜੀਆਂ ਬੂਟੀਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ | ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੇ ਪੋਲੀਥੀਨ ਦੇ ਵਿਕਲਪ ਵਜੋਂ ਵਾਤਾਵਰਨ ਅਨੁਕੂਲ ਬੈਗ ਬਣਾਉਣ, ਸਿੱਖਿਆ ਤੇ ਟਿਕਾਊ ਜੀਵਨ ਸ਼ੈਲੀ ਨੂੰ ਅਪਣਾਉਣ ਦਾ ਪ੍ਰਣ ਲਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਬਣਾਏ ਗਏ ਬੈਗ ਵੀ ਪ੍ਰਦਰਸ਼ਿਤ ਕੀਤੇ ਗਏ | ਵਰਕਸ਼ਾਪ ਵਿਚ 45 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਕਾਲਜ ਦੀ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 06-10-2026
ਕਪੂਰਥਲਾ, 5 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਿੰਦੂ ਕੰਨਿਆ ਕਾਲਜ ਕਪੂਰਥਲਾ ਵਿਚ ਈਕੋ ਕਲੱਬ ਵਲੋਂ ਵਾਤਾਵਰਨ ਦੀ ਸੁਰੱਖਿਆ ਪ੍ਰੋਗਰਾਮ ਤੇ ਜੀਵਨ ਸ਼ੈਲੀ ਨਾਲ ਸਬੰਧਿਤ ਪੰਜ ਰੋਜ਼ਾ ਵਰਕਸ਼ਾਪ ਕਰਵਾਈ ਗਈ | ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵਲੋਂ ਪੰਜਾਬ ਰਾਜ ਵਿਗਿਆਨ ਤੇ ਤਕਨਾਲੋਜੀ ਪ੍ਰੀਸ਼ਦ ਦੇ ਸਹਿਯੋਗ ਨਾਲ ਕਰਵਾਈ ਗਈ | ਇਸ ਵਰਕਸ਼ਾਪ ਵਿਚ ਡਾ. ਮੀਨਾ ਸੇਠੀ ਸੇਵਾ ਮੁਕਤ ਪ੍ਰੋਫੈਸਰ ਬਨਸਪਤੀ ਵਿਭਾਗ ਸਰਕਾਰੀ ਕਾਲਜ ਕਪੂਰਥਲਾ ਮੁੱਖ ਰਿਸੋਰਸ ਪਰਸਨ ਵਜੋਂ ਸ਼ਾਮਲ ਹੋਏ | ਉਨ੍ਹਾਂ ਵਿਦਿਆਰਥੀਆਂ ਨੂੰ ਬਨਸਪਤੀ ਪ੍ਰਸਾਰ ਤੇ ਪੌਦਿਆਂ ਦੇ ਗੁਣਾਂ ਦੇ ਇਕ ਟਿਕਾਊ ਤਰੀਕੇ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਵਰਕਸ਼ਾਪ ਦੌਰਾਨ ਉਨ੍ਹਾਂ ਰਸੋਈ ਦੇ ਕੂੜੇ ਤੋਂ ਖ਼ਾਦ ਕਿਵੇਂ ਤਿਆਰ ਕਰੀਏ, ਚੰਗੀ ਖੇਤੀਬਾੜੀ ਵਿਚ ਔਸ਼ਧੀ ਪੌਦਿਆਂ ਦੀ ਮਹੱਤਤਾ, ਵਰਮੀ ਕੰਪੋਸਟ ਤੋਂ ਖਾਦ ਦੀ ਤਿਆਰੀ ਵਿਸ਼ਿਆਂ ‘ਤੇ ਵਿਸਥਾਰਪੂਰਵਕ ਚਾਨਣਾ ਪਾਇਆ | ਉਨ੍ਹਾਂ ਸਿਹਤਮੰਦ ਜੀਵਨ ਲਈ ਸਿਹਤਮੰਦ ਮਿੱਟੀ, ਸਾਫ ਪਾਣੀ, ਸਹੀ ਦੇਖਭਾਲ, ਬਿਹਤਰ ਉਪਜ ਤੇ ਗੁਣਵੱਤਾ ਵਾਲੀਆਂ ਜੜੀਆਂ ਬੂਟੀਆਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ | ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੇ ਪੋਲੀਥੀਨ ਦੇ ਵਿਕਲਪ ਵਜੋਂ ਵਾਤਾਵਰਨ ਅਨੁਕੂਲ ਬੈਗ ਬਣਾਉਣ, ਸਿੱਖਿਆ ਤੇ ਟਿਕਾਊ ਜੀਵਨ ਸ਼ੈਲੀ ਨੂੰ ਅਪਣਾਉਣ ਦਾ ਪ੍ਰਣ ਲਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਬਣਾਏ ਗਏ ਬੈਗ ਵੀ ਪ੍ਰਦਰਸ਼ਿਤ ਕੀਤੇ ਗਏ | ਵਰਕਸ਼ਾਪ ਵਿਚ 45 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਕਾਲਜ ਦੀ ਪ੍ਰਿੰਸੀਪਲ ਡਾ. ਅਰਚਨਾ ਗਰਗ ਨੇ ਕਲੱਬ ਦੀ ਕਨਵੀਨਰ ਸੀਮਾ ਰਾਣੀ, ਮੈਂਬਰਾਨ ਡਾ. ਵੀਨਾ, ਸਪਨਾ ਭੱਲਾ ਤੇ ਸਿਮਰਨ ਦੇ ਉਪਰਾਲੇ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਕਾਲਜ ਵਿਖੇ ਉੱਘੇ ਸ਼ਾਇਰ ਧਨੀ ਰਾਮ ਚਾਤਿ੍ਕ ਦੇ ਜਨਮ ਦਿਨ ਸੰਬੰਧੀ ਵਿਚਾਰ ਚਰਚਾ ਕਰਵਾਈ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਵਿਚ ਸਪੋਰਟਸ ਕਰਾਟੇ ਅਕੈਡਮੀ ਦੇ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24