ਪਰਾਲੀ ਨੂੰ ਸਾੜਣ ਤੋਂ ਰੋਕਣ ਲਈ ਐਸ.ਡੀ.ਐਮ. ਤੇ ਡੀ.ਐਸ.ਪੀ. ਸਾਂਝੇ ਤੌਰ
’ਤੇ ਪਿੰਡਾਂ ਦਾ ਦੌਰਾ ਕਰਨ-ਅਕਾਸ਼ ਬਾਂਸਲ ਕਪੂਰਥਲਾ, 6 ਅਕਤੂਬਰ (ਸਡਾਨਾ)-ਝੋਨੇ ਦੀ ਚੱਲ ਰਹੀ ਵਾਡੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗਲੇ ਇਕ ਹਫ਼ਤੇ ਦੇ ਅੰਦਰ ਜ਼ਿਲ੍ਹੇ ਦੇ ਸਾਰੇ ਸੰਵੇਦਨਸ਼ੀਲ ਹਾਟਸਪਾਟ ਪਿੰਡਾਂ ਦੇ ਅਧਿਕਾਰੀਆਂ ਵਲੋਂ ਸਾਂਝੇ ਤੌਰ ’ਤੇ ਦੌਰੇ ਕੀਤੇ ਜਾਣਗੇ | ਇਸ ਸੰਬੰਧੀ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਜ਼ਿਲ੍ਹੇ ਦੇ ਸਮੂਹ ਸਬ ਡਵੀਜ਼ਨ ਮੈਜਿਸਟਰੇਟ ਤੇ ਡੀ. ਐਸ.
’ਤੇ ਪਿੰਡਾਂ ਦਾ ਦੌਰਾ ਕਰਨ-ਅਕਾਸ਼ ਬਾਂਸਲ ਕਪੂਰਥਲਾ, 6 ਅਕਤੂਬਰ (ਸਡਾਨਾ)-ਝੋਨੇ ਦੀ ਚੱਲ ਰਹੀ ਵਾਡੀ ਦੇ ਸੀਜ਼ਨ ਦੌਰਾਨ ਪਰਾਲੀ ਸਾੜਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗਲੇ ਇਕ ਹਫ਼ਤੇ ਦੇ ਅੰਦਰ ਜ਼ਿਲ੍ਹੇ ਦੇ ਸਾਰੇ ਸੰਵੇਦਨਸ਼ੀਲ ਹਾਟਸਪਾਟ ਪਿੰਡਾਂ ਦੇ ਅਧਿਕਾਰੀਆਂ ਵਲੋਂ ਸਾਂਝੇ ਤੌਰ ’ਤੇ ਦੌਰੇ ਕੀਤੇ ਜਾਣਗੇ | ਇਸ ਸੰਬੰਧੀ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਜ਼ਿਲ੍ਹੇ ਦੇ ਸਮੂਹ ਸਬ ਡਵੀਜ਼ਨ ਮੈਜਿਸਟਰੇਟ ਤੇ ਡੀ.ਐਸ.ਪੀ. ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਨਿਰਦੇਸ਼ ਦਿੱਤੇ ਕਿ ਸਾਂਝੇ ਤੌਰ ’ਤੇ ਇਸ ਕੰਮ ਦੀ ਨਿਗਰਾਨੀ ਤੇਜ਼ ਕੀਤੀ ਜਾਵੇ | ਪਰਾਲੀ ਸਾੜਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਸਮੂਹ ਕਲਸਟਰਾਂ ਅਤੇ ਨੋਡਲ ਅਫ਼ਸਰਾਂ ਨਾਲ ਵਰਚੂਅਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੁਣ ਤੱਕ ਪਰਾਲੀ ਸਾੜਣ ਦੀ ਇਕ ਵੀ ਘਟਨਾ ਸਾਹਮਣੇ ਨਹੀਂ ਆਈ | ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਅਗਲੇ ਤਿੰਨ ਹਫ਼ਤੇ ਦੌਰਾਨ ਵਧੇਰੇ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ | ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਵਿਭਾਗ, ਸਹਿਕਾਰੀ ਵਿਭਾਗ, ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਹੋਰ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਫ਼ੀਲਡ ਵਿਚ ਆਪਣੇ ਦੌਰੇ ਤੇਜ਼ ਕਰਨ ਦੀ ਹਦਾਇਤ ਦਿੱਤੀ |