07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਸੰਤ ਸੀਚੇਵਾਲ ਵਲੋਂ ਅਧਿਕਾਰੀਆਂ ਨਾਲ ਮੀਟਿੰਗ

ਸੁਲਤਾਨਪੁਰ ਲੋਧੀ, 6 ਅਕਤੂਬਰ (ਨਰੇਸ਼ ਹੈਪੀ)-ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਅਤੇ ਐਸ. ਡੀ.

Ad Position 21
No active advertisement
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਲੈ ਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਸੰਤ ਬਾਬਾ ਬਲਬੀਰ ਸਿੰਘ ਸੀਚੇਵਾਲ ਮੈਂਬਰ ਰਾਜ ਸਭਾ | ਤਸਵੀਰ : ਲਾਡੀ ਸਟੂਡੀਓ 07-10-2026
ਸੁਲਤਾਨਪੁਰ ਲੋਧੀ, 6 ਅਕਤੂਬਰ (ਨਰੇਸ਼ ਹੈਪੀ)-ਵਾਤਾਵਰਨ ਪ੍ਰੇਮੀ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ | ਮੀਟਿੰਗ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਅਤੇ ਐਸ.ਡੀ.ਐਮ. ਸੁਲਤਾਨਪੁਰ ਲੋਧੀ ਜਸਜੀਤ ਸਿੰਘ ਦੀ ਅਗਵਾਈ ਹੇਠ ਹੋਈ | ਇਸ ਦੌਰਾਨ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਕਰਵਾਏ ਜਾ ਰਹੇ ਕਿਸ਼ਤੀ ਮੁਕਾਬਲਿਆਂ, ਸ਼ਹਿਰ ਅਤੇ ਪਵਿੱਤਰ ਵੇਈਂ ਨਾਲ ਸਬੰਧਿਤ ਅਹਿਮ ਮੁੱਦਿਆਂ ’ਤੇ ਵਿਚਾਰ-ਚਰਚਾ ਕੀਤੀ ਗਈ | ਸੰਤ ਸੀਚੇਵਾਲ ਨੇ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤ ਸੁਲਤਾਨਪੁਰ ਲੋਧੀ ਪਹੁੰਚਦੀ ਹੈ | ਇਸ ਲਈ ਸਫ਼ਾਈ, ਸੁਰੱਖਿਆ, ਆਵਾਜਾਈ, ਪੀਣ ਵਾਲੇ ਪਾਣੀ, ਰਿਹਾਇਸ਼ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਸਮੇਂ ਸਿਰ ਕੀਤੇ ਜਾਣ | ਉਨ੍ਹਾਂ ਸ਼ਹਿਰ ਦੀਆਂ ਮਾੜੀ ਹਾਲਤ ਵਾਲੀਆਂ ਸੜਕਾਂ, ਖ਼ਾਸ ਕਰਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਨੂੰ ਜਾਣ ਵਾਲੀ ਮੁੱਖ ਸੜਕ ਦੀ ਤੁਰੰਤ ਮੁਰੰਮਤ ਕਰਨ ਦੀ ਹਿਦਾਇਤ ਕੀਤੀ | ਸ਼ਹਿਰ ਵਿਚ 100 ਫ਼ੀਸਦੀ ਸਫ਼ਾਈ ਯਕੀਨੀ ਬਣਾਉਣ, ਬੰਦ ਪਏ ਜਨਤਕ ਪਖਾਨੇ ਚਾਲੂ ਕਰਨ, ਆਰਜ਼ੀ ਪਖਾਨੇ ਅਤੇ ਡਸਟਬਿਨ ਲਗਾਉਣ ਅਤੇ ਬੰਦ ਪਈਆਂ ਸਟਰੀਟ ਲਾਈਟਾਂ ਠੀਕ ਕਰਨ ਲਈ ਕਿਹਾ ਗਿਆ | ਸਮਾਰਟ ਸਿਟੀ ਤਹਿਤ ਲੰਬੇ ਸਮੇਂ ਤੋਂ ਲਟਕ ਰਹੇ ਸੀ.ਸੀ.ਟੀ.ਵੀ. ਕੈਮਰਿਆਂ ਦੇ ਕੰਮ ਨੂੰ ਤੁਰੰਤ ਮੁਕੰਮਲ ਕਰਨ ਅਤੇ ਸੰਵੇਦਨਸ਼ੀਲ ਥਾਵਾਂ ‘ਤੇ ਪੁਲਿਸ ਚੌਕਸੀ ਵਧਾਉਣ ਦੀ ਮੰਗ ਕੀਤੀ ਗਈ | ਐਸ.ਡੀ.ਐਮ. ਜਸਜੀਤ ਸਿੰਘ ਨੇ ਮੀਟਿੰਗ ਦੌਰਾਨ ਸਾਰੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪ੍ਰਕਾਸ਼ ਪੁਰਬ ਨਾਲ ਸਬੰਧਿਤ ਸਾਰੇ ਕੰਮਾਂ ਨੂੰ ਪਹਿਲ ਦੇ ਆਧਾਰ ‘ਤੇ ਤੁਰੰਤ ਸ਼ੁਰੂ ਕਰਕੇ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ | ਇਸ ਮੀਟਿੰਗ ਦੌਰਾਨ ਕਮਲਜੀਤ ਸਿੰਘ ਕਾਰਜ ਸਾਧਕ ਅਫ਼ਸਰ, ਬੀ.ਡੀ.ਪੀ.ਓ. ਗੁਰਮੀਤ ਸਿੰਘ, ਕੁਲਵਿੰਦਰ ਸਿੰਘ ਜ਼ਿਲ੍ਹਾ ਖੇਡ ਅਫ਼ਸਰ, ਵਿਵੇਕ ਵਿਸ਼ਿਸ਼ਟ ਉਪ ਮੰਡਲ ਇੰਜੀਨੀਅਰ, ਨਵਕੀਰਤ ਸਿੰਘ, ਪੰਜਾਬ ਰੋਡ ਟਰਾਂਸਪੋਰਟ ਤੋਂ ਬਲਬੀਰ ਸਿੰਘ, ਐਸ.ਡੀ.ਓ. ਬਿਜਲੀ ਬੋਰਡ ਜਸਵਿੰਦਰ ਸਿੰਘ, ਸੈਨੇਟਰੀ ਇੰਸਪੈਕਟਰ ਘਨਸ਼ਾਮ, ਫੂਡ ਸਪਲਾਈ ਤੋਂ ਇੰਸਪੈਕਟਰ ਕਰਨੈਲ ਸਿੰਘ, ਜੇ.ਈ. ਜਤਿੰਦਰ ਪਾਲ ਸਿੰਘ, ਦੀਪਕ ਖੁਰਾਣਾ, ਵਣ ਵਿਭਾਗ ਤੋਂ ਮਨਜਿੰਦਰ ਸਿੰਘ, ਖੁਸ਼ਵਿੰਦਰ ਸਿੰਘ ਐਸ ਜੀ ਓ ਡਰੇਨਜ਼ ਵਿਭਾਗ, ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਐਮ ਸੀ ਗੁਰਵਿੰਦਰ ਕੌਰ, ਸੰਤ ਸੁਖਜੀਤ ਸਿੰਘ, ਗੁਰਦੇਵ ਸਿੰਘ ਫ਼ੌਜੀ ਇਸ ਮੌਕੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਜੀਲੈਂਸ ਬਿਊਰੋ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਐਸ.ਡੀ.ਈ. 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ ਅਗਲੀ ਖ਼ਬਰ ਜੈਦੇਵ ਸਿੰਘ ਧੁੱਗਾ ਨੇ ਸਮਾਜਿਕ ਤੇ ਧਾਰਮਿਕ ਖੇਤਰ ’ਚ ਵਧ ਚੜ੍ਹ ਕੇ ਯੋਗਦਾਨ ਪਾਇਆ-ਚਰਨਜੀਤ ਸਿੰਘ ਚੰਨੀ
Ad Position 24