07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਵਿਜੀਲੈਂਸ ਬਿਊਰੋ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਐਸ.ਡੀ.ਈ. 30 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਕਾਬੂ

ਕਪੂਰਥਲਾ, 6 ਅਕਤੂਬਰ (ਸਡਾਨਾ)-ਵਿਜੀਲੈਂਸ ਬਿਊਰੋ ਦੀ ਟੀਮ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਖੇ ਤਾਇਨਾਤ ਸਬ ਡਵੀਜ਼ਨਲ ਇੰਜੀਨੀਅਰ ਅਗਮਜੋਤ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਥਿਤ ਤੌਰ ’ਤੇ ਰੰਗੇ ਹੱਥੀਂ ਕਾਬੂ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਸਬ ਡਵੀਜ਼ਨ ਨੰਬਰ-2 ਕਪੂਰਥਲਾ ਵਿਖੇ ਤਾਇਨਾਤ ਇਕ ਕਲਰਕ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਬੁਲਾਰੇ ਅਨੁਸਾਰ ਸ਼ਿਕਾਇਤਕਰਤਾ ਦਾ ਤਬਾਦਲਾ ਐਸ. ਡੀ.

Ad Position 21
No active advertisement
ਰਿਸ਼ਵਤ ਲੈਣ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਗਿਆ ਐਸ.ਡੀ.ਈ. ਵਿਜੀਲੈਂਸ ਬਿਊਰੋ ਦੀ ਟੀਮ ਨਾਲ | ਤਸਵੀਰ: ਤਿਲਕਰਾਜ 07-10-2026
ਕਪੂਰਥਲਾ, 6 ਅਕਤੂਬਰ (ਸਡਾਨਾ)-ਵਿਜੀਲੈਂਸ ਬਿਊਰੋ ਦੀ ਟੀਮ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਖੇ ਤਾਇਨਾਤ ਸਬ ਡਵੀਜ਼ਨਲ ਇੰਜੀਨੀਅਰ ਅਗਮਜੋਤ ਸਿੰਘ ਨੂੰ 30 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਥਿਤ ਤੌਰ ’ਤੇ ਰੰਗੇ ਹੱਥੀਂ ਕਾਬੂ ਕੀਤਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਅਧਿਕਾਰੀ ਨੂੰ ਸਬ ਡਵੀਜ਼ਨ ਨੰਬਰ-2 ਕਪੂਰਥਲਾ ਵਿਖੇ ਤਾਇਨਾਤ ਇਕ ਕਲਰਕ ਵਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਬੁਲਾਰੇ ਅਨੁਸਾਰ ਸ਼ਿਕਾਇਤਕਰਤਾ ਦਾ ਤਬਾਦਲਾ ਐਸ.ਡੀ.ਈ. ਅਗਮਜੋਤ ਸਿੰਘ ਵਲੋਂ 5 ਅਕਤੂਬਰ ਨੂੰ ਪਿੰਡ ਚੱਕੋਕੀ ਵਿਖੇ ਕਰ ਦਿੱਤਾ ਗਿਆ ਸੀ | ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਦਾ ਘਰ ਤਾਇਨਾਤੀ ਵਾਲੀ ਥਾਂ ਤੋਂ ਕਾਫੀ ਦੂਰ ਸੀ ਤੇ ਉਸ ਨੇ ਐਸ.ਡੀ.ਈ. ਨੂੰ ਆਪਣਾ ਤਬਾਦਲਾ ਰੱਦ ਕਰਨ ਲਈ ਜ਼ਬਾਨੀ ਬੇਨਤੀ ਕੀਤੀ | ਇਸ ਤੋਂ ਬਾਅਦ ਸ਼ਿਕਾਇਤਕਰਤਾ ਦੇ ਸਾਥੀ ਕਰਮਚਾਰੀ ਫਿਟਰ ਹੈਲਪਰ ਅਮਰਿੰਦਰ ਸਿੰਘ ਨੇ ਉਸ ਨੂੰ ਦੱਸਿਆ ਕਿ ਅਗਮਜੋਤ ਸਿੰਘ ਨੇ ਤਬਾਦਲਾ ਰੋਕਣ ਲਈ ਕਥਿਤ ਤੌਰ ’ਤੇ ਰਿਸ਼ਵਤ ਦੀ ਮੰਗ ਕੀਤੀ ਹੈ | ਬਾਅਦ ਵਿਚ ਅਮਰਿੰਦਰ ਸਿੰਘ ਨੇ ਅਗਮਜੋਤ ਸਿੰਘ ਨਾਲ ਫ਼ੋਨ ’ਤੇ ਸੰਪਰਕ ਕੀਤਾ, ਜਿਸ ਨੇ ਸਵਾ ਲੱਖ ਰੁਪਏ ਦੀ ਮੰਗ ਕੀਤੀ ਜੋ ਕਿਸ਼ਤਾਂ ’ਚ ਦਿੱਤੇ ਜਾਣੇ ਸਨ | ਵਿਜੀਲੈਂਸ ਬੁਲਾਰੇ ਨੇ ਦੱਸਿਆ ਕਿ ਨਾਜਾਇਜ਼ ਰਕਮ ਦੀ ਗੱਲਬਾਤ ਬਾਰੇ ਅਮਰਿੰਦਰ ਸਿੰਘ ਨੇ ਆਪਣੇ ਫ਼ੋਨ ’ਤੇ ਰਿਕਾਰਡ ਕਰ ਲਈ ਸੀ | ਰਿਸ਼ਵਤ ਦੇਣ ਤੋਂ ਇਨਕਾਰੀ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ | ਜਿਸ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਸਬ ਡਵੀਜ਼ਨਲ ਇੰਜ. ਅਗਮਜੋਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿਚ ਸ਼ਿਕਾਇਤਕਰਤਾ ਪਾਸੋਂ 30 ਹਜ਼ਾਰ ਰੁਪਏ ਰਿਸ਼ਵਤ ਦੀ ਕਥਿਤ ਤੌਰ ’ਤੇ ਪਹਿਲੀ ਕਿਸ਼ਤ ਲੈਂਦਿਆਂ ਰੰਗੀ ਹੱਥੀਂ ਕਾਬੂ ਕਰ ਲਿਆ ਗਿਆ ਤੇ 30 ਹਜ਼ਾਰ ਰੁਪਏ ਦੀ ਨਕਦੀ ਵੀ ਬਰਾਮਦ ਕਰ ਲਈ ਗਈ | ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੇ ਦੱਸਿਆ ਕਿ ਉਕਤ ਵਿਅਕਤੀ ਵਿਰੁੱਧ ਥਾਣਾ ਜਲੰਧਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਤੇ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਘਰ ਅੰਦਰ ਜਬਰੀ ਦਾਖਲ ਹੋ ਕੇ ਕੁੱਟਮਾਰ ਕਰਨ ਦੇ ਮਾਮਲੇ ’ਚ 6 ਵਿਰੁੱਧ ਕੇਸ ਦਰਜ, ਇਕ ਗਿ੍ਫ਼ਤਾਰ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਸੰਤ ਸੀਚੇਵਾਲ ਵਲੋਂ ਅਧਿਕਾਰੀਆਂ ਨਾਲ ਮੀਟਿੰਗ
Ad Position 24