07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਤਿਉਹਾਰਾਂ ਦੇ ਮੱਦੇਨਜ਼ਰ ਨਗਰ ਨਿਗਮ ਦੀ ਤਹਿਬਾਜ਼ਾਰੀ ਟੀਮ ਵਲੋਂ ਬਾਜ਼ਾਰਾਂ ’ਚ ਚੈਕਿੰਗ

ਫਗਵਾੜਾ, 6 ਅਕਤੂਬਰ (ਹਰਜੋਤ ਸਿੰਘ ਚਾਨਾ)-ਤਿਉਹਾਰਾਂ ਦੇ ਮੱਦੇਨਜ਼ਰ ਫਗਵਾੜਾ ਸ਼ਹਿਰ ਦੀ ਟ੍ਰੈਫ਼ਿਕ ਵਿਵਸਥਾ ਨੂੰ ਸੁਚਾਰੂ ਬਣਾਈ ਰੱਖਣ ਲਈ ਨਗਰ ਨਿਗਮ ਦੀ ਤਹਿਬਾਜ਼ਾਰੀ ਟੀਮ ਵਲੋਂ ਅੱਜ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ’ਚ ਅਚਨਚੇਤ ਚੈਕਿੰਗ ਕੀਤੀ ਗਈ | ਇਸ ਦੌਰਾਨ ਟੀਮ ਵਲੋਂ ਦੁਕਾਨਾਂ ਦੇ ਬਾਹਰ ਸੜਕਾਂ ਤੇ ਰਸਤੇ ’ਚ ਸਾਮਾਨ ਰੱਖਣ ਵਾਲੇ ਦੁਕਾਨਦਾਰਾਂ ਖ਼ਿਲਾਫ਼ ਕਾਰਵਾਈ ਕੀਤੀ ਗਈ | ਨਗਰ ਨਿਗਮ ਦੀ ਟੀਮ ਨੇ ਕੁਝ ਦੁਕਾਨਦਾਰਾਂ ਦਾ ਸੜਕਾਂ ’ਤੇ ਰੱਖਿਆ ਸਾਮਾਨ ਜ਼ਬਤ ਕੀਤਾ, ਜਦਕਿ ਕੁਝ ਦੁਕਾਨਦਾਰਾਂ ਨੂੰ ਚੇਤਾਵਨੀ ਦੇਣ ਦੇ ਨਾਲ ਚਲਾਨ ਵੀ ਕੀਤੇ ਗਏ | ਨਗਰ ਨਿਗਮ ਅਧਿਕਾਰੀਆਂ ਅਨੁਸਾਰ ਅੱਜ ਦੀ ਕਾਰਵਾਈ ਦੌਰਾਨ ਕਰੀਬ 15 ਚਲਾਨ ਕੀਤੇ ਗਏ | ਜਾਣਕਾਰੀ ਦਿੰਦਿਆਂ ਸੂਪਰਡੈਂਟ ਅਨਿਲ ਕੁਮਾਰ ਨੇ ਦੱਸਿਆ ਕਿ ਦੁਕਾਨਦਾਰਾਂ ਨੂੰ ਪਿਛਲੇ ਸਮੇਂ ਤੋਂ ਲਗਾਤਾਰ ਹਦਾਇਤਾਂ ਦਿੱਤੀਆਂ ਜਾ ਰਹੀਆਂ ਹਨ ਕਿ ਉਹ ਆਪਣੀਆਂ ਦੁਕਾਨਾਂ ਦਾ ਸਮਾਨ ਸੜਕਾਂ ਤੇ ਰਸਤਿਆਂ ‘ਤੇ ਨਾ ਰੱਖਣ | ਇਸ ਦੇ ਬਾਵਜੂਦ ਕੁਝ ਦੁਕਾਨਦਾਰਾਂ ਵਲੋਂ ਹਦਾਇਤਾਂ ਦੀ ਉਲੰਘਣਾ ਕੀਤੀ ਜਾ ਰਹੀ ਸੀ, ਜਿਸ ਕਾਰਨ ਅੱਜ ਕਾਰਵਾਈ ਕੀਤੀ ਗਈ | ਉਨ੍ਹਾਂ ਕਿਹਾ ਕਿ ਤਿਉਹਾਰਾਂ ਦੇ ਸੀਜ਼ਨ ਦੌਰਾਨ ਸ਼ਹਿਰ ਦੇ ਬਾਜ਼ਾਰਾਂ ਵਿੱਚ ਲੋਕਾਂ ਦੀ ਆਵਾਜਾਈ ਵਧ ਜਾਂਦੀ ਹੈ, ਇਸ ਲਈ ਟਰੈਫਿਕ ਵਿੱਚ ਵਿਘਨ ਨਾ ਪਵੇ, ਇਸ ਦੇ ਮੱਦੇਨਜ਼ਰ ਚੈਕਿੰਗ ਮੁਹਿੰਮ ਜਾਰੀ ਰਹੇਗੀ | ਉਧਰ, ਤਹਿਬਾਜ਼ਾਰੀ ਟੀਮ ਦੇ ਬਾਜ਼ਾਰਾਂ ਵਿੱਚ ਪਹੁੰਚਦਿਆਂ ਹੀ ਕਈ ਦੁਕਾਨਦਾਰ ਆਪਣਾ ਬਾਹਰ ਰੱਖਿਆ ਸਾਮਾਨ ਚੁੱਕ ਕੇ ਦੁਕਾਨਾਂ ਅੰਦਰ ਰੱਖਦੇ ਵੀ ਨਜ਼ਰ ਆਏ |

Ad Position 21
No active advertisement
ਅਜੀਤ ਡੈਸਕ 07-10-2026

Ad Position 22
No active advertisement
ਪਿਛਲੀ ਖ਼ਬਰ ਮਾਂਗੇਵਾਲ ਵਿਖੇ ਸਾਲਾਨਾ ਜਾਗਰਣ 16 ਨੂੰ ਅਗਲੀ ਖ਼ਬਰ ਘਰ ’ਚ ਚੋਰੀ ਕਰਨ ਆਇਆ ਚੋਰ ਘਰ ਵਾਲਿਆਂ ਨੇ ਦਬੋਚਿਆ
Ad Position 24