07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਐਸ.ਡੀ.ਐਮ. ਵਲੋਂ ਪਰਾਲੀ ਪ੍ਰਬੰਧਨ ਸੰਬੰਧੀ ਪਿੰਡਾਂ ਦੇ ਸਰਪੰਚਾਂ ਤੇ ਨੰਬਰਦਾਰਾਂ ਨਾਲ ਮੀਟਿੰਗ

ਫਗਵਾੜਾ, 6 ਅਕਤੂਬਰ (ਹਰਜੋਤ ਸਿੰਘ ਚਾਨਾ)-ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਦੇ ਉਦੇਸ਼ ਨਾਲ ਐਸ. ਡੀ.

Ad Position 21
No active advertisement
ਅਜੀਤ ਡੈਸਕ 07-10-2026
ਫਗਵਾੜਾ, 6 ਅਕਤੂਬਰ (ਹਰਜੋਤ ਸਿੰਘ ਚਾਨਾ)-ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਅਤੇ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਦੇ ਉਦੇਸ਼ ਨਾਲ ਐਸ.ਡੀ.ਐਮ. ਡਾ. ਨਵਜੋਤ ਸ਼ਰਮਾ ਵਲੋਂ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਪੰਚਾਇਤ ਤੇ ਦਿਹਾਤੀ ਵਿਕਾਸ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਪਿੰਡਾਂ ਦੇ ਸਰਪੰਚਾਂ ਅਤੇ ਨੰਬਰਦਾਰਾਂ ਨਾਲ ਮੀਟਿੰਗ ਕੀਤੀ ਗਈ | ਐਸ.ਡੀ.ਐਮ. ਡਾ. ਨਵਜੋਤ ਸ਼ਰਮਾ ਨੇ ਸਰਪੰਚਾਂ ਅਤੇ ਨੰਬਰਦਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ-ਆਪਣੇ ਪਿੰਡਾਂ ’ਚ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਜਾਗਰੂਕ ਕਰਨ ਅਤੇ ਪਿੰਡ ਪੱਧਰ ’ਤੇ ਨਿਗਰਾਨੀ ਰੱਖਣ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ | ਉਨ੍ਹਾਂ ਸਪਸ਼ਟ ਕੀਤਾ ਕਿ ਪਰਾਲੀ ਨੂੰ ਅੱਗ ਲਗਾਉਣਾ ਕਾਨੂੰਨੀ ਤੌਰ ‘ਤੇ ਅਪਰਾਧ ਹੈ ਅਤੇ ਅਜਿਹਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇਗੀ | ਮੀਟਿੰਗ ‘ਚ ਬਲਾਕ ਖੇਤੀਬਾੜੀ ਅਧਿਕਾਰੀ ਪਰਮਜੀਤ ਸਿੰਘ ਮਹੇ ਨੇ ਪਰਾਲੀ ਪ੍ਰਬੰਧਨ ਦੀਆਂ ਆਧੁਨਿਕ ਤਕਨੀਕਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਬੀ.ਡੀ.ਪੀ.ਓ. ਲਖਵਿੰਦਰ ਕਲੇਰ ਨੇ ਸਰ ਪੰਚਾਂ ਨੂੰ ਪਿੰਡ ਪੱਧਰ ’ਤੇ ਪੰਚਾਇਤਾਂ ਰਾਹੀਂ ਮਤੇ ਪਾਸ ਕਰਨ, ਕਿਸਾਨਾਂ ਨੂੰ ਮਸ਼ੀਨਰੀ ਦੀ ਸਾਂਝੀ ਵਰਤੋਂ ਲਈ ਉਤਸ਼ਾਹਿਤ ਕਰਨ ਅਤੇ ਪਿੰਡਾਂ ਵਿਚ ਜਾਗਰੂਕਤਾ ਮੁਹਿੰਮ ਚਲਾਉਣ ਲਈ ਕਿਹਾ | ਇਸ ਮੌਕੇ ਸਰਪੰਚ, ਨੰਬਰਦਾਰ, ਖੇਤੀਬਾੜੀ ਵਿਭਾਗ ਅਤੇ ਪੰਚਾਇਤ ਤੇ ਦਿਹਾਤੀ ਵਿਕਾਸ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ | ਸਰਪੰਚਾਂ ਤੇ ਨੰਬਰਦਾਰਾਂ ਨੇ ਭਰੋਸਾ ਦਿਵਾਇਆ ਕਿ ਉਹ ਆਪਣੇ ਪਿੰਡਾਂ ’ਚ ਕਿਸਾਨਾਂ ਨੂੰ ਜਾਗਰੂਕ ਕਰਕੇ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ‘ਚ ਪੂਰਨ ਸਹਿਯੋਗ ਦੇਣਗੇ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਦੀ ਕੁੱਟਮਾਰ ਕਰਨ ਸੰਬੰਧੀ 3 ‘ਆਪ’ ਆਗੂਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਉੱਘੇ ਸੰਤ ਮਹਾਂਪੁਰਸ਼ ਬਾਬਾ ਦਇਆ ਰਾਮ ਦੀ ਯਾਦ ’ਚ ਮਨਸੂਰਵਾਲ ਦੀਆਂ ਸੰਗਤਾਂ ਵਲੋਂ ਕਰਵਾਈ ਜਾ ਰਹੀ ਗੇਟ ਦੀ ਉਸਾਰੀ
Ad Position 24