07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਸੁਲਤਾਨਪੁਰ ਲੋਧੀ ਹਲਕੇ ’ਚ ਹੋਈ ਹੋਰ ਮਜ਼ਬੂਤ

ਕਪੂਰਥਲਾ, 6 ਅਕਤੂਬਰ (ਸਡਾਨਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਉਸ ਸਮੇਂ ਹੋਰ ਬੱਲ ਮਿਲਿਆ ਜਦੋਂ ਉੱਘੇ ਰਾਈਸ ਮਿੱਲਰ ਜੈਪਾਲ ਗੋਇਲ, ਆਮ ਆਦਮੀ ਪਾਰਟੀ ਦੇ ਯੂਥ ਆਗੂ ਰਣਜੀਤ ਸਿੰਘ ਫਤਿਹ, ਐਸ. ਓ.

Ad Position 21
No active advertisement
ਅਜੀਤ ਡੈਸਕ 07-10-2026
ਕਪੂਰਥਲਾ, 6 ਅਕਤੂਬਰ (ਸਡਾਨਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਨੂੰ ਉਸ ਸਮੇਂ ਹੋਰ ਬੱਲ ਮਿਲਿਆ ਜਦੋਂ ਉੱਘੇ ਰਾਈਸ ਮਿੱਲਰ ਜੈਪਾਲ ਗੋਇਲ, ਆਮ ਆਦਮੀ ਪਾਰਟੀ ਦੇ ਯੂਥ ਆਗੂ ਰਣਜੀਤ ਸਿੰਘ ਫਤਿਹ, ਐਸ.ਓ.ਆਈ. ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਹਰਕਮਲ ਸਿੰਘ ਵਿਰਕ, ਕਿਸਾਨ ਆਗੂ ਤਰਸੇਮ ਸਿੰਘ ਵਿੱਕੀ ਜੈਨਪੁਰ, ਲਵਪ੍ਰੀਤ ਸਿੰਘ ਤੇ ਸ਼ਮਸ਼ੇਰ ਸਿੰਘ ਕਪੂਰਥਲਾ ਤੇ ਜਤਿੰਦਰ ਸਿੰਘ ਸੁਲਤਾਨਪੁਰ ਲੋਧੀ ਨੇ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ | ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ, ਪਾਰਟੀ ਕੋਆਰਡੀਨੇਟਰ ਤੇ ਦੁਆਬਾ ਦੇ ਇੰਚਾਰਜ ਪਰਮਜੀਤ ਸਿੰਘ ਜੌਹਲ ਤੇ ਦੁਆਬਾ ਦੇ ਸਕੱਤਰ ਨਰਿੰਦਰ ਸਿੰਘ ਖੁਸਰੋਪੁਰ ਦੀ ਅਗਵਾਈ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਸਨਮਾਨਿਤ ਕੀਤਾ ਗਿਆ | ਇਨ੍ਹਾਂ ਦੀ ਪਾਰਟੀ ਵਿਚ ਸ਼ਮੂਲੀਅਤ ਨਾਲ ਦੋਆਬਾ ਇਲਾਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ | ਪਾਰਟੀ ਵਿਚ ਸ਼ਾਮਲ ਹੋਣ ਉਪਰੰਤ ਉੱਘੇ ਰਾਈਸ ਮਿੱਲਰਜ਼ ਜੈਪਾਲ ਗੋਇਲ ਨੇ ਕਿਹਾ ਕਿ ਉਹ ਪਾਰਟੀ ਦੀ ਨੀਤੀਆਂ ਨੂੰ ਦੇਖ ਕੇ ਉਨ੍ਹਾਂ ਨਾਲ ਜੁੜੇ ਹਨ ਤੇ ਜੋ ਵੀ ਜ਼ਿੰਮੇਵਾਰੀ ਉਨ੍ਹਾਂ ਨੂੰ ਮਿਲੇਗੀ ਉਹ ਪੂਰੀ ਤਨਦੇਹੀ ਨਾਲ ਉਸਨੂੰ ਨਿਭਾਉਣਗੇ | ਹਰਕਮਲ ਸਿੰਘ ਵਿਰਕ ਨੇ ਕਿਹਾ ਕਿ ਉਹ ਲੰਬੇ ਸਮੇਂ ਤੋਂ ਨੌਜਵਾਨਾਂ ਨਾਲ ਕੰਮ ਕਰ ਰਹੇ ਸਨ ਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਜੋ ਕਿ ਪੰਜਾਬ ਦੇ ਹਿਤਾਂ ਦੀ ਗੱਲ ਕਰ ਰਹੀ ਹੈ ਉਸ ਵਿਚ ਸ਼ਾਮਲ ਹੋ ਕੇ ਉਹ ਨੌਜਵਾਨਾਂ ਤੇ ਇਲਾਕੇ ਦੇ ਹਿਤਾਂ ਲਈ ਕੰਮ ਕਰਨਗੇ | ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਭੰਡਾਲ ਨੇ ਕਿਹਾ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ | ਇਸ ਮੌਕੇ ਸਮੁੱਚੀ ਟੀਮ ਗੁਰਦੁਆਰਾ ਗੁਰਸਰ ਸਾਹਿਬ ਪਾਤਸ਼ਾਹੀ ਛੇਵੀਂ ਸੈਫਲਾਬਾਦ ਵਿਖੇ ਨਤਮਸਤਕ ਹੋਈ ਜਿੱਥੇ ਮੁੱਖ ਸੇਵਾਦਾਰ ਬਾਬਾ ਲੀਡਰ ਸਿੰਘ ਵੱਲੋਂ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹੋਰਨਾਂ ਤੋਂ ਇਲਾਵਾ ਪਰਮਿੰਦਰ ਸਿੰਘ ਕਾਹਨਾ ਯੂਥ ਪ੍ਰਧਾਨ, ਨਛੱਤਰ ਸਿੰਘ, ਕਮਲਜੀਤ ਸਿੰਘ, ਜ਼ਿਲ੍ਹਾ ਸੰਗਠਨ ਸਕੱਤਰ ਗੁਰਚਰਨ ਸਿੰਘ ਰੱਤੜਾ, ਮਨਪ੍ਰੀਤ ਸਿੰਘ ਚਾਹਲ, ਨਿਸ਼ਾਨ ਸਿੰਘ ਪੱਸਣ, ਬਲਵਿੰਦਰ ਸਿੰਘ ਲੱਡੂ ਸਰਪੰਚ, ਰਾਮ ਸਿੰਘ ਬੋਹੜਵਾਲਾ, ਅਮਰਜੀਤ ਸਿੰਘ ਛੀਨਾ, ਜ਼ਿਲ੍ਹਾ ਜਲੰਧਰ ਦੇ ਪ੍ਰਧਾਨ ਮਹਿੰਦਰ ਸਿੰਘ ਬਾਜਵਾ, ਪਾਲ ਸਿੰਘ ਖੀਰਾਂਵਾਲੀ, ਮਲਕੀਤ ਸਿੰਘ ਖੀਰਾਂਵਾਲੀ ਤੇ ਹੋਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁਹੱਲਾ ਅਰੋੜਾ ਰਸਤਾ ਤੋਂ ਝਟਕਈਆਂ ਚੌਕ ਤੱਕ ਨਵੀਂ ਸੜਕ ਦੇ ਨਿਰਮਾਣ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਹਿਊਮਨ ਰਾਈਟਸ ਕੌਂਸਲ ਆਫ਼ ਇੰਡੀਆ ਦੀ ਸਟੇਟ ਬਾਡੀ ਪੰਜਾਬ ਨੇ ਵਰਲਡ ਟੀਚਰ ਡੇ ਮਨਾਇਆ
Ad Position 24