07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮੁਹੱਲਾ ਅਰੋੜਾ ਰਸਤਾ ਤੋਂ ਝਟਕਈਆਂ ਚੌਕ ਤੱਕ ਨਵੀਂ ਸੜਕ ਦੇ ਨਿਰਮਾਣ ਦਾ ਕੀਤਾ ਉਦਘਾਟਨ

ਸੁਲਤਾਨਪੁਰ ਲੋਧੀ, 6 ਅਕਤੂਬਰ (ਨਰੇਸ਼ ਹੈਪੀ)-ਜਿਸ ਸੜਕ ਦਾ ਉਦਘਾਟਨ ਨਗਰ ਕੌਂਸਲ ਪ੍ਰਧਾਨ ਵਲੋਂ ਝਟਕਈਆਂ ਚੌਂਕ ਨੇੜੇ ਕੀਤਾ ਗਿਆ, ਉਸੇ ਹੀ ਸੜਕ ਦਾ ਉਦਘਾਟਨ ਦੂਜੇ ਪਾਸੇ ਰੀਬਨ ਕੱਟ ਕੇ ਕੌਂਸਲਰ ਰਾਜੀਵ ਧੀਰ ਪ੍ਰਧਾਨ ਆਮ ਆਦਮੀ ਪਾਰਟੀ ਸ਼ਹਿਰੀ ਨੇ ਰੀਬਨ ਕੱਟ ਕੇ ਕੀਤਾ | ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜੀਵ ਧੀਰ ਨੇ ਕਿਹਾ ਕਿ ਪਾਵਨ ਨਗਰੀ ਦਾ ਸਮੁੱਚਾ ਵਿਕਾਸ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਹਲਕਾ ਸੁਲਤਾਨਪੁਰ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਚੇਅਰਮੈਨ ਦੀ ਅਗਵਾਈ ਹੇਠ ਕਰਵਾਏ ਜਾ ਰਹੇ ਹਨ | ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪਿਛਲੇ ਸਾਢੇ ਚਾਰ ਸਾਲ ਵਿਚ ਪਾਵਨ ਨਗਰੀ ਦਾ ਜਿੰਨਾ ਵੀ ਵਿਕਾਸ ਹੋਇਆ ਹੈ, ਉਹ ਸਾਰਾ ਹੀ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦੀ ਅਗਵਾਈ ਹੇਠ ਹੋਇਆ ਹੈ | ਪ੍ਰੰਤੂ ਰਾਣਾ ਧੜਾ ਦੇ ਕੌਂਸਲਰ ਅਤੇ ਪ੍ਰਧਾਨ ਇਸ ਦਾ ਲਾਹਾ ਲੈਣ ਦੀ ਕੋਸ਼ਿਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਨਗਰ ਦੇ ਲੋਕ ਇਹਨਾਂ ਗੱਲਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ ਅਤੇ ਉਨ੍ਹਾਂ ਨੂੰ ਗੁਮਰਾਹ ਕਰਨਾ ਸੰਭਵ ਨਹੀਂ ਹੈ | ਰਾਜੀਵ ਧੀਰ ਨੇ ਕਿਹਾ ਕਿ ਵਾਰਡ ਨੰਬਰ ਦੋ ਤੇ ਤਿੰਨ ਨੂੰ ਆਪਸ ਵਿਚ ਜੋੜਦੀ ਇਹ ਸੜਕ ਛੇਤੀ ਹੀ ਮੁਕੰਮਲ ਕੀਤੀ ਜਾਵੇਗੀ | ਇਸ ਮੌਕੇ ਸਾਬਕਾ ਪ੍ਰਧਾਨ ਅਤੇ ਮੌਜੂਦਾ ਕੌਂਸਲਰ ਗਣੇਸ਼ ਧੀਰ, ਕੌਂਸਲਰ ਜਤਿੰਦਰ ਸੇਠੀ, ਸਾਬਕਾ ਕੌਂਸਲਰ ਵਿੱਕੀ ਚੌਹਾਨ ਤੇ ਰਜਿੰਦਰ ਸਿੰਘ, ਦੀਪਕ ਕੁਮਾਰ ਦੀਪੂ, ਸ਼ਿੰਦਰਪਾਲ, ਕਰਨ ਧੀਰ ਆਦਿ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 07-10-2026

Ad Position 22
No active advertisement
ਪਿਛਲੀ ਖ਼ਬਰ ਮਾਈਨਿੰਗ, ਨਸ਼ੇ ਅਤੇ ਚੌਤਰਫ਼ਾ ਵਿਕਾਸ ਮੇਰੇ ਮੁਢਲੇ ਏਜੰਡੇ ’ਤੇ-ਪਾਲਾ ਜਲਾਲਪੁਰ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਸੁਲਤਾਨਪੁਰ ਲੋਧੀ ਹਲਕੇ ’ਚ ਹੋਈ ਹੋਰ ਮਜ਼ਬੂਤ
Ad Position 24