ਪੰਜਾਬ ਪੁਲਿਸ ਦੇ ਪੈਨਸ਼ਨਰਾਂ ਨੇ ਬਕਾਏ ਨਾ ਦਿੱਤੇ ਜਾਣ ’ਤੇ ਸੂਬਾ ਸਰਕਾਰ ਦੀ ਕੀਤੀ ਨਿਖੇਧੀ
ਕਪੂਰਥਲਾ, 6 ਅਕਤੂਬਰ (ਸਡਾਨਾ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਦਲਬੀਰ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਚ ਹੋਈ ਹੈ | ਇਸ ਮੌਕੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਨੇ ਮਹੀਨਾਵਾਰ ਖ਼ਰਚੇ ਤੇ ਸਰਗਰਮੀਆਂ ਸਬੰਧੀ ਵੇਰਵਾ ਦੱਸਿਆ | ਇਸ ਮੌਕੇ ਹਾਜ਼ਰ ਆਗੂਆਂ ਨੇ ਪੈਨਸ਼ਨਰਾਂ ਦੇ ਸਰਕਾਰ ਵੱਲ ਚੱਲ ਰਹੇ ਬਕਾਏ, ਡੀ. ਏ.
ਕਪੂਰਥਲਾ, 6 ਅਕਤੂਬਰ (ਸਡਾਨਾ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਦਲਬੀਰ ਸਿੰਘ ਖਹਿਰਾ ਦੀ ਪ੍ਰਧਾਨਗੀ ਹੇਠ ਐਸੋਸੀਏਸ਼ਨ ਦੇ ਦਫ਼ਤਰ ਵਿਚ ਹੋਈ ਹੈ | ਇਸ ਮੌਕੇ ਜਨਰਲ ਸਕੱਤਰ ਗੁਰਵਿੰਦਰ ਸਿੰਘ ਨੇ ਮਹੀਨਾਵਾਰ ਖ਼ਰਚੇ ਤੇ ਸਰਗਰਮੀਆਂ ਸਬੰਧੀ ਵੇਰਵਾ ਦੱਸਿਆ | ਇਸ ਮੌਕੇ ਹਾਜ਼ਰ ਆਗੂਆਂ ਨੇ ਪੈਨਸ਼ਨਰਾਂ ਦੇ ਸਰਕਾਰ ਵੱਲ ਚੱਲ ਰਹੇ ਬਕਾਏ, ਡੀ.ਏ. ਤੇ ਏਰੀਅਰ ਸਬੰਧੀ ਵਿਚਾਰ ਚਰਚਾ ਕੀਤੀ | ਉਨ੍ਹਾਂ ਕਿਹਾ ਕਿ ਸਰਕਾਰ ਪੈਨਸ਼ਨਰਾਂ ਦਾ ਬਕਾਇਆ ਦੇਣ ਵਿਚ ਟਾਲ ਮਟੋਲ ਕਰ ਰਹੀ ਹੇ ਤੇ ਜੇਕਰ ਸਰਕਾਰ ਦਾ ਵਤੀਰਾ ਨਾ ਬਦਲਿਆ ਤਾਂ ਉਨ੍ਹਾਂ ਨੂੰ ਸੰਘਰਸ਼ ਕਰਨਾ ਪਵੇਗਾ | ਮੀਟਿੰਗ ਦੌਰਾਨ ਹਾਜ਼ਰ ਆਗੂਆਂ ਨੇ ਸਰਕਾਰ ਦੇ ਇਸ ਵਤੀਰੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਪੈਨਸ਼ਨਰਾਂ ਦਾ ਬੁਨਿਆਦੀ ਹੱਕ ਉਨ੍ਹਾਂ ਨੂੰ ਜਲਦੀ ਦਿੱਤਾ ਜਾਵੇ | ਮੀਟਿੰਗ ਮੌਕੇ ਬਚਨ ਸਿੰਘ, ਸਵਰਨ ਸਿੰਘ, ਗੁਰਦੀਪ ਸਿੰਘ, ਊਦੇ ਭਾਨ, ਸੁਖਬੀਰ ਸਿੰਘ, ਪਰਮਿੰਦਰ ਸਿੰਘ, ਸੁੱਚਾ ਸਿੰਘ, ਸਰੂਪ ਸਿੰਘ, ਗੁਰਦੇਵ ਸਿੰਘ, ਹਰਭਜਨ ਸਿੰਘ, ਸੁੱਚਾ ਸਿੰਘ ਤਲਵੰਡੀ ਮਹਿਮਾ ਤੇ ਹੋਰ ਹਾਜ਼ਰ ਸਨ |