06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਨੋਟਿਸ ਵਾਲੇ ਮਾਮਲਿਆਂ ’ਚ ਬੀ.ਐਲ.ਓ. ਤੇ ਹੋਰ ਅਧਿਕਾਰੀਆਂ ਵਲੋਂ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕੀਤੇ ਜਾ ਰਹੇ ਹਨ-ਅਕਾਸ਼ ਬਾਂਸਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਦੀ ਸਹੂਲਤ ਲਈ ਹੈਲਪ ਡੈਸਕ ਸਥਾਪਿਤ

ਕਪੂਰਥਲਾ, 6 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਸੁਧਾਈ (ਐਸ. ਆਈ.

Ad Position 21
No active advertisement
ਵੋਟਰਾਂ ਦੀ ਸਹੂਲਤ ਲਈ ਚੋਣ ਰਜਿਸਟਰੇਸ਼ਨ ਅਫ਼ਸਰ ਕਪੂਰਥਲਾ ਦੇ ਦਫ਼ਤਰ ’ਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਣਾਏ ਗਏ ਹੈਲਪ ਡੈਸਕ ਦਾ ਇਕ ਦਿ੍ਸ਼ | ਤਸਵੀਰ : ਤਿਲਕਰਾਜ 07-10-2026
ਕਪੂਰਥਲਾ, 6 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰਾਈ ਸੁਧਾਈ (ਐਸ.ਆਈ.ਆਰ.) ਤਹਿਤ ਮਿਤੀ 13 ਅਗਸਤ ਤੋਂ 8 ਅਕਤੂਬਰ ਤੱਕ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਅਣਮੈਪਡ ਵੋਟਰਾਂ ਵਲੋਂ ਤਰਕਸੰਗਤ ਤਰੁੱਟੀਆਂ ਨਾਲ ਸਬੰਧਿਤ ਮਾਮਲਿਆਂ ਵਿਚ ਨੋਟਿਸ ਜਾਰੀ ਕਰਕੇ ਸੁਣਵਾਈ ਦੀ ਪ੍ਰਕਿਰਿਆ ਚੱਲ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਸ਼ ਬਾਂਸਲ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਦੱਸਿਆ ਕਿ ਸੁਚਾਰੂ ਤੇ ਸਮਾਂਬੱਧ ਢੰਗ ਨਾਲ ਨੇਪਰੇ ਚੜਾਉਣ ਲਈ ਐਸ.ਆਈ.ਆਰ. ਨਾਲ ਸਬੰਧਿਤ ਅਮਲੇ ਵਲੋਂ ਜ਼ਮੀਨੀ ਪੱਧਰ ‘ਤੇ ਲਗਾਤਾਰ ਤਾਲਮੇਲ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜਿਹੜੇ ਮਾਮਲੇ ਵਿਚ ਨੋਟਿਸ ਜਾਰੀ ਕੀਤੇ ਗਏ ਸਨ ਤੇ ਸਬੰਧਿਤ ਬੂਥ ਲੈਵਲ ਅਫ਼ਸਰਾਂ ਤੇ ਹੋਰ ਅਧਿਕਾਰੀਆਂ ਵਲੋਂ ਵੋਟਰਾਂ ਨਾਲ ਸਿੱਧਾ ਸੰਪਰਕ ਕਰਕੇ ਲੋੜੀਂਦੇ ਦਸਤਾਵੇਜ਼ ਪ੍ਰਾਪਤ ਕੀਤੇ ਗਏ ਹਨ | ਜਿਸਦਾ ਮੁੱਖ ਉਦੇਸ਼ ਹਰ ਯੋਗ ਵੋਟਰ ਦਾ ਨਾਂਅ ਵੋਟਰ ਸੂਚੀ ਵਿਚ ਦਰਜ ਕਰਨਾ ਯਕੀਨੀ ਬਣਾਉਣਾ ਹੈ | ਉਨ੍ਹਾਂ ਕਿਹਾ ਕਿ ਵੋਟਰਾਂ ਨੂੰ ਦਸਤਾਵੇਜ਼ ਜਮਾਂ ਕਰਵਾਉਣ ਜਾਂ ਨਿੱਜੀ ਸੁਣਵਾਈ ਲਈ ਦਫ਼ਤਰਾਂ ਦੇ ਚੱਕਰ ਲਗਾਉਣ ਤੋਂ ਵੀ ਰਾਹਤ ਮਿਲੀ ਹੈ | ਕਿਉਂਕਿ ਵੋਟਰ ਸੂਚੀਆਂ ਨਾਲ ਸਬੰਧਿਤ ਸਵਾਲਾਂ ਅਤੇ ਮਾਮਲਿਆਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਚੋਣ ਅਫ਼ਸਰ ਤੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਦੇ ਦਫ਼ਤਰਾਂ ਵਿਚ ਹੈਲਪ ਡੈਸਕ ਸਥਾਪਿਤ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇਸ ਪ੍ਰਕਿਰਿਆ ਦਾ ਸਿਹਰਾ ਜ਼ਿਲ੍ਹੇ ਦੇ ਸਮੂਹ ਯੋਗ ਵੋਟਰਾਂ, ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ, ਬੂਥ ਲੈਵਲ ਅਫ਼ਸਰਾਂ, ਡਾਕੂਮੈਂਟ ਵੈਰੀਫਿਕੇਸ਼ਨ ਟੀਮ ਤੇ ਸਮੁੱਚੇ ਐਸ.ਆਈ.ਆਰ. ਅਮਲੇ ਦੇ ਸਰਗਰਮ ਸਕਾਰਾਤਮਿਕ ਸਹਿਯੋਗ ਨੂੰ ਜਾਂਦਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਚੋਣ ਅਫ਼ਸਰ ਕਪੂਰਥਲਾ ਦੇ ਵੋਟਰ ਹੈਲਪ ਲਾਈਨ ਨੰਬਰ 1950 ਟੋਲ ਫ਼ਰੀ ‘ਤੇ ਸੰਪਰਕ ਕਰ ਸਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਸਿੱਧੂਪੁਰ ਏਕਤਾ (ਡੱਲੇਵਾਲ ਗਰੁੱਪ) ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਨਿਸ਼ਾਨੇਬਾਜ਼ੀ ਵਿਚ ਸੋਨ ਤਗਮਾ ਜੇਤੂ ਸਿਧਾਰਥ ਸ਼ਰਮਾ ਦਾ ਡਿਪਟੀ ਕਮਿਸ਼ਨਰ ਵਲੋਂ ਸਨਮਾਨ
Ad Position 24