08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਕਰਵਾਇਆ ਬਾਲ ਗਿਆਨ ਕੁਇਜ਼ ਮੁਕਾਬਲਾ

ਕਪੂਰਥਲਾ, 7 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਵੱਲੋਂ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਬਾਲ ਗਿਆਨ ਕੁਇਜ਼ ਮੁਕਾਬਲਾ ਕਰਵਾਇਆ ਗਿਆ ਤਿੰਨ ਵਰਗਾਂ ਵਿਚ ਕਰਵਾਏ ਗਏ ਇਸ ਮੁਕਾਬਲੇ ਵਿਚ 110 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ | ਇਸ ਸਬੰਧ ਵਿਚ ਹੋਏ ਸਮਾਗਮ ਵਿਚ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਉਨ੍ਹਾਂ ਭਾਸ਼ਾ ਵਿਭਾਗ ਵੱਲੋਂ ਬਾਲ ਗਿਆਨ ਕੁਇਜ਼ ਮੁਕਾਬਲਾ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੁਕਾਬਲੇ ਸਵਾਮੀ ਸੰਤ ਦਾਸ ਪਬਲਿਕ ਸਕੂਲ ਫਗਵਾੜਾ ਦਾ 8ਵੀਂ ਜਮਾਤ ਦਾ ਵਿਦਿਆਰਥੀ ਹਿੰਮਤ ਸਿੰਘ ਪਹਿਲੇ, ਮੰਡੀ ਹਾਰਡੀਗੰਜ ਹਾਈ ਸਕੂਲ ਕਪੂਰਥਲਾ ਦਾ ਵਿਦਿਆਰਥੀ ਗੁਰਨੂਰ ਸਿੰਘ ਬਾਜਵਾ ਦੂਜੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦਪੁਰ ਦੀ 7ਵੀਂ ਜਮਾਤ ਦੀ ਵਿਦਿਆਰਥਣ ਕ੍ਰਿਤਿਕਾ ਨੇ ਤੀਜਾ ਸਥਾਨ ਲਿਆ | ਇਸੇ ਤਰ੍ਹਾਂ ਦੂਜੇ ਵਰਗ ਵਿਚ ਸਵਾਮੀ ਸੰਤ ਦਾਸ ਪਬਲਿਕ ਸਕੂਲ ਫਗਵਾੜਾ ਦਾ 9ਵੀਂ ਜਮਾਤ ਦਾ ਵਿਦਿਆਰਥੀ ਹਰਸ਼ਵੀਰ ਰਾਏ ਪਹਿਲੇ, ਹਿੰਦੂ ਕੰਨਿਆ ਕਾਲਜੀਏਟ ਸਕੂਲ ਕਪੂਰਥਲਾ ਦੀ 12ਵੀਂ ਜਮਾਤ ਦੀ ਵਿਦਿਆਰਥਣ ਮੁਸਕਾਨ ਪਹਿਲੇ ਤੇ ਐਮ.

Ad Position 21
No active advertisement
ਅਜੀਤ ਡੈਸਕ 08-10-2026
ਕਪੂਰਥਲਾ, 7 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਜ਼ਿਲ੍ਹਾ ਭਾਸ਼ਾ ਦਫ਼ਤਰ ਕਪੂਰਥਲਾ ਵੱਲੋਂ ਲਾਇਲਪੁਰ ਖ਼ਾਲਸਾ ਕਾਲਜ ਅਰਬਨ ਅਸਟੇਟ ਕਪੂਰਥਲਾ ਵਿਚ ਬਾਲ ਗਿਆਨ ਕੁਇਜ਼ ਮੁਕਾਬਲਾ ਕਰਵਾਇਆ ਗਿਆ ਤਿੰਨ ਵਰਗਾਂ ਵਿਚ ਕਰਵਾਏ ਗਏ ਇਸ ਮੁਕਾਬਲੇ ਵਿਚ 110 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ | ਇਸ ਸਬੰਧ ਵਿਚ ਹੋਏ ਸਮਾਗਮ ਵਿਚ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਤੇ ਉਨ੍ਹਾਂ ਭਾਸ਼ਾ ਵਿਭਾਗ ਵੱਲੋਂ ਬਾਲ ਗਿਆਨ ਕੁਇਜ਼ ਮੁਕਾਬਲਾ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਉਨ੍ਹਾਂ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੁਕਾਬਲੇ ਸਵਾਮੀ ਸੰਤ ਦਾਸ ਪਬਲਿਕ ਸਕੂਲ ਫਗਵਾੜਾ ਦਾ 8ਵੀਂ ਜਮਾਤ ਦਾ ਵਿਦਿਆਰਥੀ ਹਿੰਮਤ ਸਿੰਘ ਪਹਿਲੇ, ਮੰਡੀ ਹਾਰਡੀਗੰਜ ਹਾਈ ਸਕੂਲ ਕਪੂਰਥਲਾ ਦਾ ਵਿਦਿਆਰਥੀ ਗੁਰਨੂਰ ਸਿੰਘ ਬਾਜਵਾ ਦੂਜੇ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੈਦਪੁਰ ਦੀ 7ਵੀਂ ਜਮਾਤ ਦੀ ਵਿਦਿਆਰਥਣ ਕ੍ਰਿਤਿਕਾ ਨੇ ਤੀਜਾ ਸਥਾਨ ਲਿਆ | ਇਸੇ ਤਰ੍ਹਾਂ ਦੂਜੇ ਵਰਗ ਵਿਚ ਸਵਾਮੀ ਸੰਤ ਦਾਸ ਪਬਲਿਕ ਸਕੂਲ ਫਗਵਾੜਾ ਦਾ 9ਵੀਂ ਜਮਾਤ ਦਾ ਵਿਦਿਆਰਥੀ ਹਰਸ਼ਵੀਰ ਰਾਏ ਪਹਿਲੇ, ਹਿੰਦੂ ਕੰਨਿਆ ਕਾਲਜੀਏਟ ਸਕੂਲ ਕਪੂਰਥਲਾ ਦੀ 12ਵੀਂ ਜਮਾਤ ਦੀ ਵਿਦਿਆਰਥਣ ਮੁਸਕਾਨ ਪਹਿਲੇ ਤੇ ਐਮ.ਡੀ.ਐਸ.ਡੀ. ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਜਮਾਤ ਦਾ ਵਿਦਿਆਰਥੀ ਪ੍ਰਣਵ ਵਰਮਾ ਤੀਜੇ ਸਥਾਨ ‘ਤੇ ਰਿਹਾ | ਇਸੇ ਤਰ੍ਹਾਂ ਤੀਜੇ ਵਰਗ ਵਿਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਦਾ ਬੀ.ਏ. ਸਮੈਸਟਰ ਪੰਜਵੇਂ ਦਾ ਵਿਦਿਆਰਥੀ ਗੁਰਨੂਰ ਸਿੰਘ ਪਹਿਲੇ, ਕਮਲਾ ਨਹਿਰੂ ਕਾਲਜ ਫ਼ਾਰ ਵੁਮੈਨ ਫਗਵਾੜਾ ਦੀ ਬੀ.ਏ. ਪੰਜਵੇਂ ਸਮੈਸਟਰ ਦੀ ਵਿਦਿਆਰਥਣ ਰੁਪਿੰਦਰ ਕੌਰ ਦੂਜੇ ਤੇ ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦੀ ਬੀ.ਏ. ਸਮੈਸਟਰ ਦੂਜਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਤੀਜੇ ਸਥਾਨ ‘ਤੇ ਰਹੀ | ਇਸ ਮੁਕਾਬਲੇ ਵਿਚ ਜੇਤੂ ਰਹੇ ਵਿਦਿਆਰਥੀਆਂ ਨੂੰ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਤੇ ਜਸਪ੍ਰੀਤ ਕੌਰ ਨੇ ਭਾਸ਼ਾ ਵਿਭਾਗ ਵੱਲੋਂ ਇਨਾਮੀ ਰਾਸ਼ੀ ਦੇ ਨਾਲ ਸਰਟੀਫਿਕੇਟ ਤਕਸੀਮ ਵੀ ਕੀਤੇ | ਸਮਾਗਮ ਨੂੰ ਸੰਬੋਧਨ ਕਰਦਿਆਂ ਜਸਪ੍ਰੀਤ ਕੌਰ ਨੇ ਕਿਹਾ ਕਿ ਇਸ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਜ਼ਿਨ੍ਹਾਂ ਵਿਦਿਆਰਥੀਆਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ, ਉਹ ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਜਾਣ ਵਾਲੇ ਰਾਜ ਪੱਧਰੀ ਮੁਕਾਬਲੇ ਵਿਚ ਭਾਗ ਲੈਣਗੇ | ਉਨ੍ਹਾਂ ਲਾਇਲਪੁਰ ਖ਼ਾਲਸਾ ਕਾਲਜ ਵੱਲੋਂ ਮੁਕਾਬਲੇ ਕਰਵਾਉਣ ਲਈ ਦਿੱਤੇ ਗਏ ਸਹਿਯੋਗ ਲਈ ਕਾਲਜ ਦੇ ਪਿ੍ੰਸੀਪਲ ਡਾ. ਬਲਦੇਵ ਸਿੰਘ ਢਿੱਲੋਂ ਤੇ ਪ੍ਰਬੰਧਕ ਕਮੇਟੀ ਦਾ ਤਹਿਦਿਲੋਂ ਧੰਨਵਾਦ ਕੀਤਾ | ਮੁਕਾਬਲੇ ਨੂੰ ਸਫ਼ਲ ਬਣਾਉਣ ਵਿਚ ਡਾ. ਪਰਮਜੀਤ ਕੌਰ, ਸ਼ਹਿਬਾਜ ਖ਼ਾਨ ਭੱਟੀ, ਵਿਸ਼ਾਲ ਸੂਦ, ਹਰਜਿੰਦਰ ਸਿੰਘ ਨਾਂਗਲੂ, ਮੁਨੱਜਾ ਇਰਸ਼ਾਦ, ਕੁਲਦੀਪ ਕੌਰ, ਮਨਦੀਪ ਕੌਰ, ਮਨੀਸ਼ ਕੁਮਾਰ, ਅਨੀਤਾ ਕੁਮਾਰੀ ਤੇ ਮਨਪ੍ਰੀਤ ਕੌਰ ਨੇ ਵਿਸ਼ੇਸ਼ ਯੋਗਦਾਨ ਪਾਇਆ | ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਇਨ੍ਹਾਂ ਮੁਲਾਜ਼ਮਾਂ ਨੂੰ ਵੀ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਭੇਦਭਰੇ ਹਾਲਾਤਾਂ ’ਚ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ ਅਗਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ
Ad Position 24