08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਸੜਕਾਂ ’ਤੇ ਮੌਤ ਬਣ ਕੇ ਦੌੜ ਰਹੀਆਂ ਓਵਰਲੋਡ ਟਰਾਲੀਆਂ

ਭੋਗਪੁਰ, 7 ਅਕਤੂਬਰ (ਕਮਲਜੀਤ ਸਿੰਘ ਡੱਲੀ)-ਇਲਾਕੇ ਦੀਆਂ ਸੜਕਾਂ ’ਤੇ ਪਰਾਲੀ ਅਤੇ ਤੂੜੀ ਦੀਆਂ ਗੱਠਾਂ ਨਾਲ ਹੱਦੋਂ ਵੱਧ ਲੱਦੀਆਂ ਓਵਰਲੋਡ ਟਰਾਲੀਆਂ ਆਮ ਲੋਕਾਂ ਅਤੇ ਰਾਹਗੀਰਾਂ ਲਈ ਲਗਾਤਾਰ ਵੱਡਾ ਖ਼ਤਰਾ ਬਣ ਰਹੀਆਂ ਹਨ। ਅੱਜ ਇੱਥੇ ਬਾਜ਼ਾਰ ਨਜ਼ਦੀਕ ਉਸ ਸਮੇਂ ਵੱਡਾ ਹਾਦਸਾ ਹੋਣੋਂ ਟਲ ਗਿਆ ਜਦੋਂ ਪਰਾਲੀ ਦੀਆਂ ਗੱਠਾਂ ਨਾਲ ਓਵਰਲੋਡ ਇੱਕ ਟਰੈਕਟਰ-ਟਰਾਲੀ ਸੰਤੁਲਨ ਵਿਗੜਨ ਕਾਰਨ ਸੜਕ ਕਿਨਾਰੇ ਬਣੀਆਂ ਦੁਕਾਨਾਂ ਉੱਪਰ ਜਾ ਚੜ੍ਹੀ।

Ad Position 21
No active advertisement
ਭੋਗਪੁਰ ਜੀ.ਟੀ. ਰੋਡ ’ਤੇ ਸੜਕ ਹਾਦਸੇ ਦੌਰਾਨ ਨੁਕਸਾਨਿਆ ਟਰੈਕਟਰ। ਤਸਵੀਰ : ਕਮਲਜੀਤ ਸਿੰਘ ਡੱਲੀ 08-10-2026
ਭੋਗਪੁਰ, 7 ਅਕਤੂਬਰ (ਕਮਲਜੀਤ ਸਿੰਘ ਡੱਲੀ)-ਇਲਾਕੇ ਦੀਆਂ ਸੜਕਾਂ ’ਤੇ ਪਰਾਲੀ ਅਤੇ ਤੂੜੀ ਦੀਆਂ ਗੱਠਾਂ ਨਾਲ ਹੱਦੋਂ ਵੱਧ ਲੱਦੀਆਂ ਓਵਰਲੋਡ ਟਰਾਲੀਆਂ ਆਮ ਲੋਕਾਂ ਅਤੇ ਰਾਹਗੀਰਾਂ ਲਈ ਲਗਾਤਾਰ ਵੱਡਾ ਖ਼ਤਰਾ ਬਣ ਰਹੀਆਂ ਹਨ। ਅੱਜ ਇੱਥੇ ਬਾਜ਼ਾਰ ਨਜ਼ਦੀਕ ਉਸ ਸਮੇਂ ਵੱਡਾ ਹਾਦਸਾ ਹੋਣੋਂ ਟਲ ਗਿਆ ਜਦੋਂ ਪਰਾਲੀ ਦੀਆਂ ਗੱਠਾਂ ਨਾਲ ਓਵਰਲੋਡ ਇੱਕ ਟਰੈਕਟਰ-ਟਰਾਲੀ ਸੰਤੁਲਨ ਵਿਗੜਨ ਕਾਰਨ ਸੜਕ ਕਿਨਾਰੇ ਬਣੀਆਂ ਦੁਕਾਨਾਂ ਉੱਪਰ ਜਾ ਚੜ੍ਹੀ। ਇਸ ਹਾਦਸੇ ਵਿੱਚ ਦੁਕਾਨਾਂ ਦੇ ਬਾਹਰ ਲੱਗੇ ਬੋਰਡ ਤੇ ਸਾਮਾਨ ਦਾ ਕਾਫ਼ੀ ਨੁਕਸਾਨ ਹੋ ਗਿਆ, ਹਾਲਾਂਕਿ ਗਨੀਮਤ ਇਹ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਮੌਕੇ ’ਤੇ ਮੌਜੂਦ ਦੁਕਾਨਦਾਰਾਂ ਅਤੇ ਚਸ਼ਮਦੀਦਾਂ ਨੇ ਦੱਸਿਆ ਕਿ ਟਰਾਲੀ ਵਿੱਚ ਸਮਰੱਥਾ ਨਾਲੋਂ ਕਿਤੇ ਜ਼ਿਆਦਾ ਉਚਾਈ ਅਤੇ ਚੌੜਾਈ ਵਿੱਚ ਗੱਠਾਂ ਲੱਦੀਆਂ ਹੋਈਆਂ ਸਨ। ਮੋੜ ਕੱਟਣ ਜਾਂ ਅਚਾਨਕ ਬ੍ਰੇਕ ਲਗਾਉਣ ਕਾਰਨ ਭਾਰ ਦੇ ਅਸੰਤੁਲਨ ਕਰਕੇ ਟਰੈਕਟਰ ਬੇਕਾਬੂ ਹੋ ਗਿਆ ਅਤੇ ਪਲਟਣ ਕਿਨਾਰੇ ਆ ਕੇ ਫੁੱਟਪਾਥ ਤੇ ਦੁਕਾਨਾਂ ਵੱਲ ਧਸ ਗਿਆ। ਹਾਦਸੇ ਤੋਂ ਬਾਅਦ ਸੜਕ ’ਤੇ ਕਾਫ਼ੀ ਸਮਾਂ ਆਵਾਜਾਈ ਵੀ ਪ੍ਰਭਾਵਿਤ ਰਹੀ। ਪ੍ਰਸ਼ਾਸਨਿਕ ਅਣਦੇਖੀ ’ਤੇ ਲੋਕਾਂ ਵਿੱਚ ਰੋਸ ਸ਼ਹਿਰ ਵਾਸੀਆਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਪ੍ਰਸ਼ਾਸਨ ਅਤੇ ਟ੍ਰੈਫਿਕ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ’ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਲੋਕਾਂ ਦਾ ਕਹਿਣਾ ਹੈ ਕਿ ਓਵਰਲੋਡ ਵਾਹਨਾਂ ਕਾਰਨ ਅਕਸਰ ਸੜਕਾਂ ’ਤੇ ਬਿਜਲੀ ਅਤੇ ਟੈਲੀਫੋਨ ਦੀਆਂ ਤਾਰਾਂ ਟੁੱਟ ਜਾਂਦੀਆਂ ਹਨ। ਤੰਗ ਬਾਜ਼ਾਰਾਂ ਅਤੇ ਮੁੱਖ ਮਾਰਗਾਂ ’ਤੇ ਪਿੱਛੋਂ ਆਉਣ ਵਾਲੇ ਵਾਹਨਾਂ ਨੂੰ ਅੱਗੇ ਦਾ ਰਸਤਾ ਦਿਖਾਈ ਨਹੀਂ ਦਿੰਦਾ, ਜਿਸ ਨਾਲ ਘਾਤਕ ਹਾਦਸੇ ਵਾਪਰਦੇ ਹਨ। ਨਿਯਮਾਂ ਦੀਆਂ ਧੱਜੀਆਂ ਉਡਾ ਰਹੇ ਅਜਿਹੇ ਵਾਹਨਾਂ ਵਿਰੁੱਧ ਪੁਲਿਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ। ਸਖ਼ਤ ਕਾਰਵਾਈ ਦੀ ਮੰਗ : ਇਲਾਕਾ ਨਿਵਾਸੀਆਂ ਅਤੇ ਦੁਕਾਨਦਾਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਹੈ ਕਿ ਨਿਯਮਾਂ ਦੀ ਉਲੰਘਣਾ ਕਰਕੇ ਓਵਰਲੋਡ ਚੱਲਣ ਵਾਲੀਆਂ ਅਜਿਹੀਆਂ ਟਰਾਲੀਆਂ ਅਤੇ ਵਾਹਨਾਂ ਦੇ ਤੁਰੰਤ ਚਲਾਨ ਕੱਟੇ ਜਾਣ ਅਤੇ ਦਿਨ ਦੇ ਸਮੇਂ ਭੀੜ-ਭੜੱਕੇ ਵਾਲੇ ਬਾਜ਼ਾਰਾਂ ਵਿੱਚ ਇਨ੍ਹਾਂ ਦੇ ਦਾਖ਼ਲੇ ’ਤੇ ਪੂਰਨ ਪਾਬੰਦੀ ਲਗਾਈ ਜਾਵੇ ਤਾਂ ਜੋ ਭਵਿੱਖ ਵਿੱਚ ਕਿਸੇ ਵੱਡੇ ਜਾਨੀ ਨੁਕਸਾਨ ਤੋਂ ਬਚਿਆ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਹਾਈਵੇ ’ਤੇ ਦੇਰ ਰਾਤ ਆਰ.ਟੀ.ਓ. ਦੀ ਅਚਨਚੇਤ ਚੈਕਿੰਗ ਅਗਲੀ ਖ਼ਬਰ ਭੇਦਭਰੇ ਹਾਲਾਤਾਂ ’ਚ ਵਿਅਕਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ
Ad Position 24