08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਭੁਲੱਥ ਵਿਚ ਖੇਤੀਬਾੜੀ ਵਿਭਾਗ ਦਾ ਖੇਤਰੀ ਦੌਰਾ

ਭੁਲੱਥ, 7 ਅਕਤੂਬਰ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਖ਼ਤਮ ਕਰਨ ਤੇ ਵਾਤਾਵਰਣ ਨੂੰ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਖੇਤੀਬਾੜੀ ਵਿਕਾਸ ਅਫ਼ਸਰ ਮਾਨਰਸ਼ਰੂਪ ਕੌਰ ਵਲੋਂ ਪਿੰਡ ਮੇਤਲੇ ਖੈਰਾਬਾਦ ਦਾ ਵਿਸ਼ੇਸ਼ ਖੇਤਰੀ ਦੌਰਾ ਕਰਕੇ ਪਿੰਡ ਦੇ ਅਗਾਂਹਵਧੂ ਕਿਸਾਨ ਸਤਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਿਸਾਨ ਸਤਿੰਦਰ ਸਿੰਘ ਨੇ ਖੇਤੀਬਾੜੀ ਵਿਭਾਗ ਦੀ ਸੀ. ਆਰ.

Ad Position 21
No active advertisement
ਅਜੀਤ ਡੈਸਕ 08-10-2026
ਭੁਲੱਥ, 7 ਅਕਤੂਬਰ (ਮੇਹਰ ਚੰਦ ਸਿੱਧੂ, ਮਨਜੀਤ ਸਿੰਘ ਰਤਨ)-ਖੇਤੀਬਾੜੀ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀ ਪ੍ਰਥਾ ਨੂੰ ਖ਼ਤਮ ਕਰਨ ਤੇ ਵਾਤਾਵਰਣ ਨੂੰ ਬਚਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅੱਜ ਖੇਤੀਬਾੜੀ ਵਿਕਾਸ ਅਫ਼ਸਰ ਮਾਨਰਸ਼ਰੂਪ ਕੌਰ ਵਲੋਂ ਪਿੰਡ ਮੇਤਲੇ ਖੈਰਾਬਾਦ ਦਾ ਵਿਸ਼ੇਸ਼ ਖੇਤਰੀ ਦੌਰਾ ਕਰਕੇ ਪਿੰਡ ਦੇ ਅਗਾਂਹਵਧੂ ਕਿਸਾਨ ਸਤਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਗਈ | ਉਨ੍ਹਾਂ ਦੱਸਿਆ ਕਿ ਕਿਸਾਨ ਸਤਿੰਦਰ ਸਿੰਘ ਨੇ ਖੇਤੀਬਾੜੀ ਵਿਭਾਗ ਦੀ ਸੀ.ਆਰ.ਐਮ. ਸਕੀਮ ਅਧੀਨ ਸਬਸਿਡੀ ‘ਤੇ ਬੇਲਰ ਮਸ਼ੀਨ ਪ੍ਰਾਪਤ ਕੀਤੀ ਹੈ | ਗੱਲਬਾਤ ਦੌਰਾਨ ਕਿਸਾਨ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਮਸ਼ੀਨ ਦੀ ਮਦਦ ਨਾਲ ਹੁਣ ਤੱਕ ਤਕਰੀਬਨ 120 ਏਕੜ ਰਕਬੇ ਦੀ ਪਰਾਲੀ ਦੀ ਸਫਲਤਾਪੂਰਵਕ ਗੰਢਾਂ ਬਣਾ ਕੇ ਇਕੱਠੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਵੀ ਵੱਧ ਤੋਂ ਵੱਧ ਇਸ ਦਾ ਲਾਭ ਪਹੁੰਚਾਉਣ ਤੇ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ | ਇਸ ਮੌਕੇ ਮਾਨਰਸ਼ਰੂਪ ਕੌਰ ਵੱਲੋਂ ਪਿੰਡ ਦੇ ਕਿਸਾਨਾਂ ਨਾਲ ਵਿਸ਼ੇਸ਼ ਮੀਟਿੰਗ ਵੀ ਕੀਤੀ ਗਈ, ਜਿਸ ਵਿਚ ਵਿਭਾਗ ਦੀਆਂ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਡੱਲਾ ਸਾਹਿਬ ਦੇ ਮੇਲੇ ਮੌਕੇ ਨੌਜਵਾਨ ਸਭਾ ਮਨਿਆਲਾ ਕੋਠੇ ਵਲੋਂ ਜਲੇਬੀਆਂ ਦੇ ਲੰਗਰ 10 ਨੂੰ-ਥਿੰਦ ਅਗਲੀ ਖ਼ਬਰ ਭਜਨ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਕੱਲ੍ਹ
Ad Position 24