07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਪਿੰਡ ਹਬੀਬਵਾਲ ਅਤੇ ਭੱਕੂਵਾਲ ਵਿਖੇ ਲਗਾਏ ਵਿਸ਼ੇਸ਼ ਜਾਗਰੂਕਤਾ ਕੈਂਪ

ਨਡਾਲਾ, 7 ਅਕਤੂਬਰ (ਰਘਬਿੰਦਰ ਸਿੰਘ)-ਜ਼ਿਲ੍ਹੇ ’ਚ ਪਰਾਲੀ ਸਾੜਨ ਦੀ ਰੋਕਥਾਮ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਲੜੀ ਤਹਿਤ ਅੱਜ ਪਿੰਡ ਹਬੀਬਵਾਲ ਅਤੇ ਭੱਕੂਵਾਲ ਵਿਖੇ ‘ਪਰਾਲੀ ਨੂੰ ਅੱਗ ਨਹੀਂ, ਧਰਤੀ ਵਿਚ ਹੀ ਮਿਲਾਉਣਾ ਹੈ’ ਦਾ ਸੁਨੇਹਾ ਹਰ ਘਰ ਤੇ ਹਰ ਖੇਤ ਤੱਕ ਪਹੁੰਚਾਉਣ ਲਈ ਕਿਸਾਨਾਂ ਵਾਸਤੇ ਜਾਗਰੂਕਤਾ ਕੈਂਪ ਲਗਾਏ ਗਏ | ਐੱਸ. ਡੀ.

Ad Position 21
No active advertisement
ਅਜੀਤ ਡੈਸਕ 08-10-2026
ਨਡਾਲਾ, 7 ਅਕਤੂਬਰ (ਰਘਬਿੰਦਰ ਸਿੰਘ)-ਜ਼ਿਲ੍ਹੇ ’ਚ ਪਰਾਲੀ ਸਾੜਨ ਦੀ ਰੋਕਥਾਮ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਪ੍ਰਤੀ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ | ਇਸੇ ਲੜੀ ਤਹਿਤ ਅੱਜ ਪਿੰਡ ਹਬੀਬਵਾਲ ਅਤੇ ਭੱਕੂਵਾਲ ਵਿਖੇ ‘ਪਰਾਲੀ ਨੂੰ ਅੱਗ ਨਹੀਂ, ਧਰਤੀ ਵਿਚ ਹੀ ਮਿਲਾਉਣਾ ਹੈ’ ਦਾ ਸੁਨੇਹਾ ਹਰ ਘਰ ਤੇ ਹਰ ਖੇਤ ਤੱਕ ਪਹੁੰਚਾਉਣ ਲਈ ਕਿਸਾਨਾਂ ਵਾਸਤੇ ਜਾਗਰੂਕਤਾ ਕੈਂਪ ਲਗਾਏ ਗਏ | ਐੱਸ.ਡੀ.ਐੱਮ. ਰੁਪਿੰਦਰਪਾਲ ਸਿੰਘ, ਖੇਤੀਬਾੜੀ ਅਫ਼ਸਰ ਡਾ. ਸਤਨਾਮ ਸਿੰਘ ਅਤੇ ਖੇਤੀਬਾੜੀ ਵਿਕਾਸ ਅਫ਼ਸਰ (ਨਡਾਲਾ) ਗੁਰਜੋਤ ਸਿੰਘ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਜ਼ਮੀਨ ਦੇ ਮਿੱਤਰ ਕੀੜੇ ਤੇ ਉਪਜਾਊ ਸ਼ਕਤੀ ਖ਼ਤਮ ਹੁੰਦੀ ਹੈ, ਉੱਥੇ ਹੀ ਭਾਰੀ ਮਾਤਰਾ ਵਿਚ ਪ੍ਰਦੂਸ਼ਣ ਪੈਦਾ ਹੋਣ ਨਾਲ ਮਨੁੱਖੀ ਸਿਹਤ ਤੇ ਵਾਤਾਵਰਣ ਨੂੰ ਵੀ ਭਾਰੀ ਨੁਕਸਾਨ ਪਹੁੰਚਦਾ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਖੇਤ ਵਿਚ ਹੀ ਵਾਹ ਕੇ ਇਸ ਦਾ ਸੁਚੱਜਾ ਨਿਪਟਾਰਾ ਕਰਨ | ਅਧਿਕਾਰੀਆਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਪਰਾਲੀ ਨੂੰ ਧਰਤੀ ਵਿਚ ਵਾਹੁਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿਚ ਕੁਦਰਤੀ ਵਾਧਾ ਹੁੰਦਾ ਹੈ ਅਤੇ ਆਉਣ ਵਾਲੀਆਂ ਫ਼ਸਲਾਂ ਦਾ ਝਾੜ ਵੀ ਵਧੀਆ ਨਿਕਲਦਾ ਹੈ |
Ad Position 22
No active advertisement
ਪਿਛਲੀ ਖ਼ਬਰ ਜੀ.ਐਨ.ਏ. ਸਕੂਲ ਆਫ਼ ਫਾਰਮੇਸੀ ਨੇ ਰਾਸ਼ਟਰੀ ਫਾਰਮੇਸੀ ਹਫ਼ਤਾ ਮਨਾਇਆ ਅਗਲੀ ਖ਼ਬਰ ਜਸਲੀਨ ਕੌਰ ਨੂੰ ਮਿਲਿਆ ‘ਮਾਤਾ ਦਰਸ਼ਨਾ ਕੁਮਾਰੀ ਮੈਮੋਰੀਅਲ ਮੈਡੀਕੋ ਸਕਾਲਰਸ਼ਿਪ’
Ad Position 24