09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਕਬਾੜ ਦੀ ਦੁਕਾਨ ਦੇ ਬਾਹਰ ਖੜ੍ਹਾ ਮੋਟਰਸਾਈਕਲ ਚੋਰੀ

ਨਡਾਲਾ, 8 ਅਕਤੂਬਰ (ਰਘਬਿੰਦਰ ਸਿੰਘ)-ਪਿੰਡ ਲੱਖਣ ਕੇ ਪੱਡੇ ਅੱਡਾ ਵਿਖੇ ਕਬਾੜ ਦੀ ਦੁਕਾਨ ਦੇ ਬਾਹਰ ਖੜ੍ਹਾ ਇੱਕ ਮੋਟਰਸਾਈਕਲ ਅਣਪਛਾਤੇ ਵਿਅਕਤੀ ਵਲੋਂ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮੋਟਰਸਾਈਕਲ ਚੋਰੀ ਕਰਨ ਦੀ ਘਟਨਾ ਦੁਕਾਨ ’ਤੇ ਲੱਗੇ ਸੀ. ਸੀ.

Ad Position 21
No active advertisement
ਅਜੀਤ ਡੈਸਕ 09-10-2026
ਨਡਾਲਾ, 8 ਅਕਤੂਬਰ (ਰਘਬਿੰਦਰ ਸਿੰਘ)-ਪਿੰਡ ਲੱਖਣ ਕੇ ਪੱਡੇ ਅੱਡਾ ਵਿਖੇ ਕਬਾੜ ਦੀ ਦੁਕਾਨ ਦੇ ਬਾਹਰ ਖੜ੍ਹਾ ਇੱਕ ਮੋਟਰਸਾਈਕਲ ਅਣਪਛਾਤੇ ਵਿਅਕਤੀ ਵਲੋਂ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮੋਟਰਸਾਈਕਲ ਚੋਰੀ ਕਰਨ ਦੀ ਘਟਨਾ ਦੁਕਾਨ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਈ| ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਪ੍ਰੀਤ ਸਿੰਘ ਬਿੱਲਾ ਵਾਸੀ ਜੱਗਾ ਨੇ ਦੱਸਿਆ ਕਿ ਲੱਖਣ ਕੇ ਪੱਡੇ ਵਿਖੇ ਉਸ ਦੀ ਕਬਾੜ ਦੀ ਦੁਕਾਨ ਹੈ | ਉਹ ਦੁਕਾਨ ਦੇ ਉੱਪਰ ਬਣੇ ਕੋਠੇ ’ਚ ਸੁੱਤੇ ਹੋਏ ਸਨ | ਸਵੇਰੇ ਜਦੋਂ ਉਹ ਉੱਠੇ ਤਾਂ ਵੇਖਿਆ ਕਿ ਦੁਕਾਨ ਦੇ ਬਾਹਰ ਖੜ੍ਹਾ ਮੋਟਰਸਾਈਕਲ ਉੱਥੇ ਨਹੀਂ ਸੀ | ਇਸ ਤੋਂ ਬਾਅਦ ਜਦੋਂ ਦੁਕਾਨ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਚੈੱਕ ਕੀਤੇ ਗਏ ਤਾਂ ਪਤਾ ਲੱਗਾ ਕਿ ਇੱਕ ਵਿਅਕਤੀ ਦੁਕਾਨ ਦੇ ਬਾਹਰ ਆਇਆ ਅਤੇ ਉੱਥੇ ਖੜ੍ਹਾ ਪਲਟੀਨਾ ਮੋਟਰਸਾਈਕਲ ਚੋਰੀ ਕਰਕੇ ਮੌਕੇ ਤੋਂ ਫ਼ਰਾਰ ਹੋ ਗਿਆ | ਮਨਪ੍ਰੀਤ ਸਿੰਘ ਨੇ ਦੱਸਿਆ ਕਿ ਮਾਮਲੇ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਤੇ ਚੋਰੀ ਹੋਏ ਮੋਟਰਸਾਈਕਲ ਦੀ ਭਾਲ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਜੇਕਰ ਫ਼ੋਨ ਨਹੀਂ ਦਿੰਦੀ ਤਾਂ ਇਸ ਦੇ ਸਿਰ ’ ਚ ਦਾਤਰ ਮਾਰ ਸਕੂਟਰੀ ਸਵਾਰ ਔਰਤਾਂ ਤੋਂ ਦਾਤਰ ਦੇ ਜ਼ੋਰ ’ ਤੇ ਲੁੱਟ ਦੀ ਕੋਸ਼... ਅਗਲੀ ਖ਼ਬਰ ਆਖ਼ਿਰ ਕਦੋਂ ਹੋਵੇਗਾ ਭੁਲੱਥ ਦੀ ਟ੍ਰੈਫ਼ਿਕ ਸਮੱਸਿਆ ਦਾ ਪੱਕਾ ਹੱਲ
Ad Position 24