09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜੋੜ ਮੇਲੇ ਮੌਕੇ ਬਾਬਾ ਜਸਪਾਲ ਸਿੰਘ ਵਲੋਂ ਲੰਗਰ ਲਈ 13 ਬੋਰੀਆਂ ਚੌਲ ਤੇ ਹੋਰ ਰਸਦ ਭੇਟ

ਡਡਵਿੰਡੀ, 8 ਅਕਤੂਬਰ (ਦਿਲਬਾਗ ਸਿੰਘ ਝੰਡ)-ਸ੍ਰੀ ਗੁਰੂ ਅਮਰਦਾਸ ਜੀ ਵਲੋਂ ਵਰੋਸਾਏ ਮੰਜੀਦਾਰ ਸਿੱਖ ਭਾਈ ਲਾਲੂ ਜੀ ਦੀ ਯਾਦ ਵਿਚ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਤੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਡੱਲਾ ਵਿਖੇ ਚੱਲ ਰਹੇ ਸਾਲਾਨਾ ਜੋੜ ਮੇਲੇ ਦੌਰਾਨ ਗੁਰੂ ਕੇ ਲੰਗਰਾਂ ਲਈ ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਦੇ ਵਰੋਸਾਏ ਸੇਵਾਦਾਰ ਬਾਬਾ ਜਸਪਾਲ ਸਿੰਘ ਨੀਲਾ ਵੱਲੋਂ ਗੁਰੂ ਕੇ ਲੰਗਰਾਂ ਲਈ 13 ਬੋਰੀਆਂ ਚੌਲ, 40 ਪੇਟੀਆਂ ਕੋਲਡ ਡਰਿੰਕ ਅਤੇ ਹੋਰ ਲੋੜੀਂਦੀ ਰਸਦ ਭੇਟ ਕੀਤੀ ਗਈ | ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਡੱਲਾ ਅਤੇ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਦੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ ਵੱਲੋਂ ਲੰਗਰ ਦੀ ਰਸਦ ਪ੍ਰਾਪਤ ਕਰਕੇ ਗੁਰਦੁਆਰਾ ਸਾਹਿਬ ਦੇ ਲੰਗਰ ਵਿਖੇ ਪਹੁੰਚਾਈ ਗਈ | ਇਸ ਮੌਕੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਅਤੇ ਭਾਈ ਦਵਿੰਦਰ ਸਿੰਘ ਭਰੋਆਣਾ ਹਜ਼ੂਰੀ ਕਥਾ ਵਾਚਕ ਵੱਲੋਂ ਸੇਵਾ ਵਿਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਸੰਤ ਬਾਬਾ ਜਸਪਾਲ ਸਿੰਘ ਨੀਲਾ , ਜਥੇ: ਹਰਜਿੰਦਰ ਸਿੰਘ ਲਾਡੀ ਪ੍ਰਧਾਨ, ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਐਡੀਸ਼ਨਲ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਨੰਬਰਦਾਰ ਸੁਰਿੰਦਰਪਾਲ ਸਿੰਘ ਸੋਢੀ ਹੈਬਤਪੁਰ, ਬਾਬਾ ਮਹਿੰਦਰ ਸਿੰਘ ਡੌਲਾ, ਪਰਮਜੀਤ ਸਿੰਘ ਪੰਮਾ ਮੋਠਾਂਵਾਲ ਅਤੇ ਮੈਨੇਜਰ ਭੁਪਿੰਦਰ ਸਿੰਘ ਹੈਬਤਪੁਰ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ |

Ad Position 21
No active advertisement
ਡੱਲਾ ਸਾਹਿਬ ਵਿਖੇ ਲੰਗਰ ਰਸਦਾਂ ਭੇਟ ਕਰਨ ਉਪਰੰਤ ਬਾਬਾ ਜਸਪਾਲ ਸਿੰਘ ਅਤੇ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਹੋਏ ਮੈਨੇਜਰ ਕੁਲਵਿੰਦਰ ਸਿੰਘ | ਤਸਵੀਰ: ਦਿਲਬਾਗ ਸਿੰਘ ਝੰਡ 09-10-2026
ਡਡਵਿੰਡੀ, 8 ਅਕਤੂਬਰ (ਦਿਲਬਾਗ ਸਿੰਘ ਝੰਡ)-ਸ੍ਰੀ ਗੁਰੂ ਅਮਰਦਾਸ ਜੀ ਵਲੋਂ ਵਰੋਸਾਏ ਮੰਜੀਦਾਰ ਸਿੱਖ ਭਾਈ ਲਾਲੂ ਜੀ ਦੀ ਯਾਦ ਵਿਚ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਤੇ ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਡੱਲਾ ਵਿਖੇ ਚੱਲ ਰਹੇ ਸਾਲਾਨਾ ਜੋੜ ਮੇਲੇ ਦੌਰਾਨ ਗੁਰੂ ਕੇ ਲੰਗਰਾਂ ਲਈ ਸੱਚਖੰਡ ਵਾਸੀ ਸੰਤ ਬਾਬਾ ਕਰਤਾਰ ਸਿੰਘ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਦੇ ਵਰੋਸਾਏ ਸੇਵਾਦਾਰ ਬਾਬਾ ਜਸਪਾਲ ਸਿੰਘ ਨੀਲਾ ਵੱਲੋਂ ਗੁਰੂ ਕੇ ਲੰਗਰਾਂ ਲਈ 13 ਬੋਰੀਆਂ ਚੌਲ, 40 ਪੇਟੀਆਂ ਕੋਲਡ ਡਰਿੰਕ ਅਤੇ ਹੋਰ ਲੋੜੀਂਦੀ ਰਸਦ ਭੇਟ ਕੀਤੀ ਗਈ | ਗੁਰਦੁਆਰਾ ਸ੍ਰੀ ਬਾਉਲੀ ਸਾਹਿਬ ਡੱਲਾ ਅਤੇ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਦੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਧਰਮਕੋਟ ਵੱਲੋਂ ਲੰਗਰ ਦੀ ਰਸਦ ਪ੍ਰਾਪਤ ਕਰਕੇ ਗੁਰਦੁਆਰਾ ਸਾਹਿਬ ਦੇ ਲੰਗਰ ਵਿਖੇ ਪਹੁੰਚਾਈ ਗਈ | ਇਸ ਮੌਕੇ ਮੈਨੇਜਰ ਭਾਈ ਕੁਲਵਿੰਦਰ ਸਿੰਘ ਅਤੇ ਭਾਈ ਦਵਿੰਦਰ ਸਿੰਘ ਭਰੋਆਣਾ ਹਜ਼ੂਰੀ ਕਥਾ ਵਾਚਕ ਵੱਲੋਂ ਸੇਵਾ ਵਿਚ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਸੰਤ ਬਾਬਾ ਜਸਪਾਲ ਸਿੰਘ ਨੀਲਾ , ਜਥੇ: ਹਰਜਿੰਦਰ ਸਿੰਘ ਲਾਡੀ ਪ੍ਰਧਾਨ, ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਐਡੀਸ਼ਨਲ ਹੈੱਡ ਗ੍ਰੰਥੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ, ਨੰਬਰਦਾਰ ਸੁਰਿੰਦਰਪਾਲ ਸਿੰਘ ਸੋਢੀ ਹੈਬਤਪੁਰ, ਬਾਬਾ ਮਹਿੰਦਰ ਸਿੰਘ ਡੌਲਾ, ਪਰਮਜੀਤ ਸਿੰਘ ਪੰਮਾ ਮੋਠਾਂਵਾਲ ਅਤੇ ਮੈਨੇਜਰ ਭੁਪਿੰਦਰ ਸਿੰਘ ਹੈਬਤਪੁਰ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ |
Ad Position 22
No active advertisement
ਪਿਛਲੀ ਖ਼ਬਰ ਪਾਂਸ਼ਟਾ ਸੁਸਾਇਟੀ ਦੇ ਜੋਗਾ ਸਿੰਘ ਪ੍ਰਧਾਨ ਬਣੇ ਅਗਲੀ ਖ਼ਬਰ ਘਰੇਲੂ ਝਗੜੇ ਕਾਰਨ ਵਿਅਕਤੀ ਨੇ ਜ਼ਹਿਰੀਲੀ ਦਵਾਈ ਖਾਦੀ
Ad Position 24