09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਜਨਗਣਨਾ-2027 ਲਈ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਪਹਿਲੀ ਸਿਖਲਾਈ ਸ਼ੁਰੂ

ਭੁਲੱਥ, 8 ਅਕਤੂਬਰ (ਮਨਜੀਤ ਸਿੰਘ ਰਤਨ)-ਭਾਰਤ ਸਰਕਾਰ ਵਲੋਂ ਕਰਵਾਈ ਜਾ ਰਹੀ ਜਨਗਣਨਾ-2027 ਦੇ ਸਬੰਧ ’ਚ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ, ਐਸ. ਡੀ.

Ad Position 21
No active advertisement
ਅਜੀਤ ਡੈਸਕ 09-10-2026
ਭੁਲੱਥ, 8 ਅਕਤੂਬਰ (ਮਨਜੀਤ ਸਿੰਘ ਰਤਨ)-ਭਾਰਤ ਸਰਕਾਰ ਵਲੋਂ ਕਰਵਾਈ ਜਾ ਰਹੀ ਜਨਗਣਨਾ-2027 ਦੇ ਸਬੰਧ ’ਚ ਡਿਪਟੀ ਕਮਿਸ਼ਨਰ ਕਪੂਰਥਲਾ ਆਕਾਸ਼ ਬਾਂਸਲ, ਐਸ.ਡੀ.ਐਮ. ਭੁਲੱਥ ਰੁਪਿੰਦਰ ਪਾਲ ਸਿੰਘ ਤੇ ਨਾਇਬ ਤਹਿਸੀਲਦਾਰ ਸੁਨੀਤਾ ਖਿੱਲਣ ਦੀ ਯੋਗ ਅਗਵਾਈ ਹੇਠ ਸਰਕਾਰੀ ਕਾਲਜ ਭੁਲੱਥ ਵਿਖੇ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀ ਪਹਿਲੀ ਸਿਖਲਾਈ 6 ਅਕਤੂਬਰ ਤੋਂ 8 ਅਕਤੂਬਰ ਤੱਕ ਕਰਵਾਈ ਗਈ | ਤਿੰਨ ਰੋਜ਼ਾ ਸਿਖਲਾਈ ਦੌਰਾਨ ਜਨਗਣਨਾ ਦੇ ਕਾਰਜ ਨੂੰ ਸੁਚੱਜੇ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਸਬੰਧੀ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ | ਸਿਖਲਾਈ ਦੇ ਪਹਿਲੇ ਦਿਨ ਡਿਪਟੀ ਡਾਇਰੈਕਟਰ ਸੋਨਮ ਚੈਰੀ ਤੇ ਟੈਕਨੀਕਲ ਅਫ਼ਸਰ ਵਿੱਕੀ ਕਟਾਰੀਆ ਨੇ ਸੰਬੋਧਨ ਕਰਦਿਆਂ ਜਨਗਣਨਾ ਪ੍ਰਕਿਰਿਆ ਨਾਲ ਜੁੜੇ ਵੱਖ-ਵੱਖ ਪੱਖਾਂ ਬਾਰੇ ਜਾਣੂ ਕਰਵਾਇਆ | ਟਰੇਨਿੰਗ ਦੇ ਦੂਜੇ ਦਿਨ ਜ਼ਿਲ੍ਹਾ ਮਾਸਟਰ ਟਰੇਨਰ ਦਵਿੰਦਰ ਸਿੰਘ ਵਾਲੀਆ ਨੇ ਸ਼ਿਰਕਤ ਕੀਤੀ | ਉਨ੍ਹਾਂ ਨੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਜਨਗਣਨਾ ਦੌਰਾਨ ਅਪਣਾਈ ਜਾਣ ਵਾਲੀ ਪ੍ਰਕਿਰਿਆ, ਅੰਕੜੇ ਇਕੱਤਰ ਕਰਨ ਦੇ ਢੰਗ ਤੇ ਫਾਰਮਾਂ/ਰਿਕਾਰਡ ਨਾਲ ਸਬੰਧਿਤ ਬਾਰੀਕੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਇਸ ਮੌਕੇ ਫ਼ੀਲਡ ਟ੍ਰੇਨਰਾਂ ਹਰੀਪਾਲ ਸਿੰਘ, ਮਨਜੀਤ ਲਾਲ, ਜਬਰ ਜੰਗ ਸਿੰਘ, ਮਨਿੰਦਰ ਪਾਲ, ਇੰਦਰਜੀਤ ਕੌਰ ਅਤੇ ਜਗਰੂਪ ਸਿੰਘ ਸਮੇਤ ਹੋਰ ਸਬੰਧਿਤ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ | ਅਧਿਕਾਰੀਆਂ ਨੇ ਕਿਹਾ ਕਿ ਜਨਗਣਨਾ ਦੇ ਕੰਮ ਨੂੰ ਸਹੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੂਰਾ ਕਰਨ ਲਈ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਪੂਰੀ ਸਿਖਲਾਈ ਦੇਣਾ ਜ਼ਰੂਰੀ ਹੈ, ਤਾਂ ਜੋ ਮੈਦਾਨੀ ਪੱਧਰ ‘ਤੇ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਅਤੇ ਜਨਗਣਨਾ ਦਾ ਕੰਮ ਨਿਰਧਾਰਿਤ ਹਦਾਇਤਾਂ ਅਨੁਸਾਰ ਸਹੀ ਢੰਗ ਨਾਲ ਨੇਪਰੇ ਚਾੜਿ੍ਹਆ ਜਾ ਸਕੇ |
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਘਰੇਲੂ ਖ਼ਪਤਕਾਰਾਂ ਨੂੰ ਸੋਲਰ ਸਿਸਟਮ ਸੰਬੰਧੀ ਉਤਸ਼ਾਹਿਤ ਕਰਨ ਲਈ ਅੱਜ ਦਫ਼ਤਰਾਂ ’ਚ ਲਾਏਗਾ ਕੈਂਪ-ਡਾ. ਐਸ.ਪੀ. ਸ... ਅਗਲੀ ਖ਼ਬਰ ਸੇਵਾ ਮੁਕਤ ਕਰਮਚਾਰੀ ਲੋਕ ਭਲਾਈ ਜਥੇਬੰਦੀ ਦੀ ਮੀਟਿੰਗ
Ad Position 24