ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਚਾਇਤਾਂ ਤੇ ਆਮ ਨਾਗਰਿਕਾਂ ਦਾ ਸਹਿਯੋਗ ਜ਼ਰੂਰੀ-ਡਾ. ਨਵਜੋਤ ਸ਼ਰਮਾ
ਫਗਵਾੜਾ 8 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿੰਡ ਢੱਕ ਪੰਡੋਰੀ ਦੀ ਪੰਚਾਇਤ ਅਤੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਫਗਵਾੜਾ ਦੇ ਸਹਿਯੋਗ ਨਾਲ ਜਾਗਰੂਕਤਾ ਮੀਟਿੰਗ ਦਾ ਆਯੋਜਨ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵਿਖੇ ਕੀਤਾ ਗਿਆ | ਇਸ ਦੌਰਾਨ ਆਮ ਆਦਮੀ ਪਾਰਟੀ ਐਸ. ਸੀ.
ਫਗਵਾੜਾ 8 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਪੰਜਾਬ ਸਰਕਾਰ ਦੀ ਨਸ਼ਾ ਮੁਕਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿੰਡ ਢੱਕ ਪੰਡੋਰੀ ਦੀ ਪੰਚਾਇਤ ਅਤੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਫਗਵਾੜਾ ਦੇ ਸਹਿਯੋਗ ਨਾਲ ਜਾਗਰੂਕਤਾ ਮੀਟਿੰਗ ਦਾ ਆਯੋਜਨ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵਿਖੇ ਕੀਤਾ ਗਿਆ | ਇਸ ਦੌਰਾਨ ਆਮ ਆਦਮੀ ਪਾਰਟੀ ਐਸ.ਸੀ. ਵਿੰਗ ਜ਼ਿਲ੍ਹਾ ਕਪੂਰਥਲਾ ਦੇ ਪ੍ਰਧਾਨ ਵਿਜੇ ਕੁਮਾਰ ਸਰਪੰਚ ਢੱਕ ਪੰਡੋਰੀ ਦੀ ਅਗਵਾਈ ਹੇਠ ਪੰਚਾਇਤ ਨੇ ਬੁਲਾਰਿਆਂ ਵਜੋਂ ਪਹੁੰਚੇ ਐਸ.ਡੀ.ਐਮ. ਡਾ. ਨਵਜੋਤ ਸ਼ਰਮਾ, ਐਸ.ਐਚ.ਓ. ਸਦਰ ਜੰਗ ਬਹਾਦਰ ਸਿੰਘ, ਬੀ.ਡੀ.ਪੀ.ਓ. ਲਖਵਿੰਦਰ ਕਲੇਰ, ਜ਼ਿਲ੍ਹਾ ਕੋਆਰਡੀਨੇਟਰ ਨਸ਼ਾ ਮੁਕਤੀ ਮੋਰਚਾ ਸੀਮਾ ਰਾਣਾ, ਜ਼ਿਲ੍ਹਾ ਵਾਈਸ ਕੋਆਰਡੀਨੇਟਰ ਰਜਨੀਸ਼ ਪ੍ਰਭਾਕਰ ਤੇ ਹੋਰਨਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਐਸ.ਡੀ.ਐਮ. ਫਗਵਾੜਾ ਡਾ. ਨਵਜੋਤ ਸ਼ਰਮਾ ਨੇ ਪਿੰਡਾਂ ‘ਚ ਨਸ਼ਿਆਂ ਵਿਰੁੱਧ ਜਾਗਰੂਕਤਾ ਵਧਾਉਣ, ਲੋਕਾਂ ਦੀ ਭਾਗੀਦਾਰੀ ਯਕੀਨੀ ਬਣਾਉਣ, ਨੌਜਵਾਨਾਂ ਨੂੰ ਖੇਡਾਂ ਤੇ ਸਿੱਖਿਆ ਨਾਲ ਜੋੜਨ ਅਤੇ ਨਸ਼ਾ ਛੱਡਣ ਦੇ ਇੱਛੁਕ ਵਿਅਕਤੀਆਂ ਨੂੰ ਇਲਾਜ ਤੇ ਪੁਨਰਵਾਸ ਸੇਵਾਵਾਂ ਨਾਲ ਜੋੜਨ ‘ਤੇ ਜ਼ੋਰ ਦਿੱਤਾ | ਇਸ ਮੌਕੇ ਪੰਚਾਇਤ ਸਕੱਤਰ ਮਲਕੀਤ ਚੰਦ, ਬਿੰਦਰ ਪਾਲ ਪੰਚ, ਮੋਹਨ ਲਾਲ ਪੰਚ, ਨਿਰਮਲ ਕੌਰ ਪੰਚ, ਸੁਰਿੰਦਰ ਕੌਰ ਪੰਚ, ਕਮਲੇਸ਼ ਰਾਣੀ ਪੰਚ, ਮਹਿੰਦਰ ਕੌਰ ਪੰਚ, ਮਹਿੰਦਰ ਪਾਲ ਪ੍ਰਧਾਨ, ਨਰਿੰਦਰ ਕੌਰ ਮੇਹਟ, ਰੂਪ ਲਾਲ, ਧਨਪਤ ਰਾਏ, ਜੋਗਿੰਦਰ ਕੌਰ, ਸੁਰਜੀਤ ਕੌਰ, ਕਾਂਤਾ ਰਾਣੀ ਤੋਂ ਇਲਾਵਾ ਹੋਰ ਪਿੰਡ ਵਾਸੀ ਹਾਜ਼ਰ ਸਨ |