10-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਡੱਲਾ ਸਾਹਿਬ ਵਿਖੇ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ

ਡਡਵਿੰਡੀ, 9 ਅਕਤੂਬਰ (ਦਿਲਬਾਗ ਸਿੰਘ ਝੰਡ)-ਸ੍ਰੀ ਗੁਰੂ ਅਮਰਦਾਸ ਜੀ ਵਲੋਂ ਗੁਰਬਾਣੀ ਦੇ ਪ੍ਰਚਾਰ ਅਤੇ ਪਸਾਰ ਲਈ ਥਾਪੇ ਗਏ ਮੰਜੀਦਾਰ ਸਿੱਖ ਭਾਈ ਲਾਲੂ ਦੇ ਜੋੜ ਮੇਲੇ ਮੌਕੇ ਅੱਜ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਡੱਲਾ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ | ਇਸ ਮੌਕੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਬੀਬੀ ਗੁਰਪ੍ਰੀਤ ਕੌਰ ਰੂਹੀ, ਜੂਨੀਅਰ ਮੀਤ ਪ੍ਰਧਾਨ ਜਥੇਦਾਰ ਬਲਦੇਵ ਸਿੰਘ ਕਲਿਆਣ, ਜਥੇਦਾਰ ਹਰਜਿੰਦਰ ਸਿੰਘ ਵਿਰਕ ਅਤੇ ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਦੀ ਲੋਧੀ ਦੇ ਇੰਚਾਰਜ ਸੱਜਣ ਸਿੰਘ ਚੀਮਾ ਉਚੇਚੇ ਤੌਰ ’ਤੇ ਹਾਜ਼ਰੀ ਲਾਉਣ ਪੁੱਜੇ | ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਬਹੁਤ ਹੀ ਸੁੰਦਰ ਸਜਾਈ ਹੋਈ ਪਾਲਕੀ ’ਚ ਸੁਸ਼ੋਭਿਤ ਸਨ ਅਤੇ ਨਗਰ ਕੀਰਤਨ ਦੀ ਅਗਵਾਈ ਪੰਜ ਪਿਆਰੇ ਕਰ ਰਹੇ ਸਨ | ਨਗਰ ਕੀਰਤਨ ਦੀ ਆਰੰਭਤਾ ਦੀ ਅਰਦਾਸ ਕਰਨ ਉਪਰੰਤ ਪੰਜ ਪਿਆਰਿਆਂ ਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ | ਨਗਰ ਕੀਰਤਨ ਗੁਰਦੁਆਰਾ ਪ੍ਰਕਾਸ਼ ਅਸਥਾਨ ਭਾਈ ਲਾਲੂ ਜੀ ਤੋਂ ਆਰੰਭ ਹੋ ਕੇ ਗੁਰਦੁਆਰਾ ਬਾਉਲੀ ਸਾਹਿਬ ਸੋਢੀਆਂ ਅਤੇ ਗੁਰਦੁਆਰਾ ਬਾਉਲੀ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਭਾਈ ਲਾਲੂ ਜੀ ਵਿਖੇ ਪਹੁੰਚ ਕੇ ਸਮਾਪਤ ਹੋਇਆ | ਨਗਰ ਕੀਰਤਨ ਦਾ ਜਿੱਥੇ ਦਾਣਾ ਮੰਡੀ ਵਿਖੇ ਆੜ੍ਹਤੀ ਐਸੋਸੀਏਸ਼ਨ ਅਤੇ ਵੱਖ-ਵੱਖ ਥਾਵਾਂ ‘ਤੇ ਸਮੁੱਚੀ ਸੰਗਤ ਵਲੋਂ ਫੁੱਲਾਂ ਦੀ ਵਰਖਾ ਕਰਕੇ ਸਵਾਗਤ ਕੀਤਾ ਗਿਆ, ਉੱਥੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਸੇਵਾਦਾਰਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਭੇਟ ਕੀਤਾ ਗਿਆ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਤੋਂ ਪਹਿਲਾਂ ਸਵੇਰੇ ਗੁਰਦੁਆਰਾ ਭਾਈ ਲਾਲੂ ਜੀ, ਗੁਰਦੁਆਰਾ ਬਾਉਲੀ ਸਾਹਿਬ ਅਤੇ ਗੁਰਦੁਆਰਾ ਮਾਤਾ ਦਮੋਦਰੀ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸਜਾਏ ਗਏ ਧਾਰਮਿਕ ਦੀਵਾਨ ’ਚ ਸ਼੍ਰੋਮਣੀ ਕਮੇਟੀ ਪ੍ਰਚਾਰਕ ਭਾਈ ਮਨਪ੍ਰੀਤ ਸਿੰਘ, ਭਾਈ ਹਰਜਿੰਦਰ ਸਿੰਘ ਚੰਡੀਗੜ੍ਹ ਵਾਲੇ ਸਮੇਤ ਵੱਖ ਵੱਖ ਢਾਡੀ, ਰਾਗੀ ਤੇ ਕੀਰਤਨੀ ਜਥਿਆਂ ਵਲੋਂ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ | ਇਸ ਮੌਕੇ ਮੈਨੇਜਰ ਕੁਲਵਿੰਦਰ ਸਿੰਘ ਧਰਮਕੋਟ, ‘ਆਪ’ ਆਗੂ ਨਰਿੰਦਰ ਸਿੰਘ ਖਿੰਡਾ, ਆੜ੍ਹਤੀ ਵਿਜੇਪਾਲ ਸਿੰਘ ਧੰਜੂ, ਅਕਾਊਾਟੈਂਟ ਕੁਲਬੀਰ ਸਿੰਘ, ਹਰਜਿੰਦਰ ਸਿੰਘ ਜਹਾਂਗੀਰ, ਬੀਬੀ ਬਲਜੀਤ ਕੌਰ ਕਮਾਲਪੁਰ, ਢਾਡੀ ਰਣਜੀਤ ਸਿੰਘ ਰਾਣਾ, ਹਰਪਿ੍ਤਪਾਲ ਸਿੰਘ ਵਿਰਕ, ਰਣਜੀਤ ਸਿੰਘ ਵਿਰਕ, ਡਾਕਟਰ ਦਵਿੰਦਰ ਸਿੰਘ ਜਥੇ. ਇੰਦਰ ਸਿੰਘ ਲਾਟੀਆਂਵਾਲ ਦਇਆ ਸਿੰਘ ਸੀਚੇਵਾਲ, ਸਰਪੰਚ ਅਮਰੀਕ ਸਿੰਘ ਤਲਵੰਡੀ ਮਾਧੋ ਸਾਬਕਾ ਸਰਪੰਚ ਤੀਰਥ ਸਿੰਘ, ਸਤਨਾਮ ਸਿੰਘ ਗੁਰਦੀਪ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ‘ਚ ਸੰਗਤ ਹਾਜ਼ਰ ਸੀ |

Ad Position 21
No active advertisement
ਅਜੀਤ ਡੈਸਕ 10-10-2026

Ad Position 22
No active advertisement
ਪਿਛਲੀ ਖ਼ਬਰ ਪਾਵਨ ਨਗਰੀ ’ਚ ਚੋਰਾਂ ਦੇ ਹੌਸਲੇ ਬੁਲੰਦ-ਇੱਕ ਹਫ਼ਤੇ ’ਚ ਦੂਜੀ ਵਾਰ ਸਿੰਘ ਭਵਾਨੀ ਮੰਦਰ ’ਚ ਚੋਰੀ-ਤਾਲੇ ਤੋੜ ਕੇ ਗੋਲਕ ’ਚੋ... ਅਗਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਹਾਈਬਿ੍ਡ ਝੋਨੇ ਦੀ ਖ਼ਰੀਦ ਕਾਰਨ ਚਾਵਲ ਮਿੱਲ ਮਾਲਕਾਂ ਨੂੰ ਛੜਾਈ ਮੌਕੇ ਕਰਨਾ ਪਵੇਗਾ ਮੁਸ਼ਕਿ...
Ad Position 24