09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਕੈਨੇਡਾ ਦੌਰੇ ਤੋਂ ਵਾਪਸੀ ’ਤੇ ਕਿਸਾਨ ਆਗੂ ਮੁਖ਼ਤਿਆਰ ਸਿੰਘ ਸੋਨੀ ਦਾ ਨਿੱਘਾ ਸਵਾਗਤ

ਭੁਲੱਥ, 9 ਅਕਤੂਬਰ (ਮਨਜੀਤ ਸਿੰਘ ਰਤਨ)-ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਦੇ ਜ਼ਿਲ੍ਹਾ ਕਪੂਰਥਲਾ ਦੇ ਸੀਨੀਅਰ ਮੀਤ ਪ੍ਰਧਾਨ ਮੁਖ਼ਤਿਆਰ ਸਿੰਘ ਸੋਨੀ ਜ਼ੋਰਾਵਰ ਦੇ ਕੈਨੇਡਾ ਦੌਰੇ ਤੋਂ ਵਾਪਸ ਪਰਤਣ ‘ਤੇ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਅਤੇ ਆਗੂਆਂ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਉਨ੍ਹਾਂ ਨੂੰ ਜੀ ਆਇਆਂ ਆਖਦਿਆਂ ਵਿਦੇਸ਼ ਵਿਚ ਖੇਤੀਬਾੜੀ ਨਾਲ ਸਬੰਧਿਤ ਗਤੀਵਿਧੀਆਂ ਦਾ ਤਜਰਬਾ ਹਾਸਲ ਕਰਕੇ ਪਰਤਣ ‘ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਜ਼ਿਕਰਯੋਗ ਹੈ ਕਿ ਮੁਖ਼ਤਿਆਰ ਸਿੰਘ ਸੋਨੀ ਜ਼ੋਰਾਵਰ ਨੇ ਆਪਣੇ ਕੈਨੇਡਾ ਦੌਰੇ ਦੌਰਾਨ ਵੁੱਡਸਟਾਕ, ਓਨਟਾਰੀਓ ਵਿਖੇ ਕਰਵਾਏ ਗਏ ਫਾਰਮ ਸ਼ੋਅ ਮੇਲੇ ਵਿਚ ਸ਼ਮੂਲੀਅਤ ਕੀਤੀ | ਇਸ ਮੇਲੇ ਦੌਰਾਨ ਉਨ੍ਹਾਂ ਨੂੰ ਕੈਨੇਡਾ ਵਿਚ ਖੇਤੀਬਾੜੀ ਦੇ ਆਧੁਨਿਕ ਤਰੀਕਿਆਂ, ਖੇਤੀਬਾੜੀ ਮਸ਼ੀਨਰੀ ਅਤੇ ਕਿਸਾਨਾਂ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾਂਦੇ ਉਪਰਾਲਿਆਂ ਬਾਰੇ ਜਾਣਕਾਰੀ ਹਾਸਲ ਕਰਨ ਦਾ ਮੌਕਾ ਮਿਲਿਆ | ਕੈਨੇਡਾ ਤੋਂ ਵਾਪਸੀ ‘ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁਖ਼ਤਿਆਰ ਸਿੰਘ ਸੋਨੀ ਨੇ ਉੱਥੋਂ ਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ ਦੀ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਕੈਨੇਡਾ ਵਿਚ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਰੀ ਖ਼ਰੀਦਣ ਲਈ ਸਬਸਿਡੀਆਂ ਅਤੇ ਬਿਨਾਂ ਵਿਆਜ ਦੇ ਵਿੱਤੀ ਸਹਾਇਤਾ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ‘ਤੇ ਜ਼ੋਰ ਦਿੱਤਾ ਜਾਂਦਾ ਹੈ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਡੱਲੇਵਾਲ ਦੇ ਆਗੂਆਂ ਅਤੇ ਮੈਂਬਰਾਂ ਨੇ ਮੁਖ਼ਤਿਆਰ ਸਿੰਘ ਸੋਨੀ ਜ਼ੋਰਾਵਰ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਜੀ ਆਇਆਂ ਆਖਿਆ | ਇਸ ਮੌਕੇ ਸਤਪਾਲ ਸਿੰਘ ਕਾਲਾ, ਲਵ ਸਿੱਧੂ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਸੰਦੀਪ ਸਿੰਘ, ਰਮਨਦੀਪ ਸਿੰਘ ਟਾਂਡੀ , ਮਾਸਟਰ ਰਜਿੰਦਰ ਸਿੰਘ, ਸੁਖਜਿੰਦਰ ਸਿੰਘ ਪੰਡੋਰੀ ਮੀਤ ਪ੍ਰਧਾਨ, ਸੁਖਵਿੰਦਰ ਸਿੰਘ ਠੇਕੇਦਾਰ, ਸਰਵਣ ਸਿੰਘ, ਸੁਖਵਿੰਦਰ ਸਿੰਘ ਭੁਲੱਥ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 10-10-2026

Ad Position 22
No active advertisement
ਪਿਛਲੀ ਖ਼ਬਰ ਸਹੋਦਿਆ ਜ਼ਿਲ੍ਹਾ ਪੱਧਰੀ ਯੰਗ ਵੋਇਸਸ ਪੋਡਕਾਸਟ ਮੁਕਾਬਲੇ ’ਚ ਜੇਤੂ ਰਹੇ ਵਿਦਿਆਰਥੀਆਂ ਦਾ ਸਨਮਾਨ ਅਗਲੀ ਖ਼ਬਰ ਨਾ ਸੜਕ ਬਣੀ, ਨਾ ਪੁਲੀ ਮੁਕੰਮਲ ਹੋਈ
Ad Position 24