ਸਹੋਦਿਆ ਜ਼ਿਲ੍ਹਾ ਪੱਧਰੀ ਯੰਗ ਵੋਇਸਸ ਪੋਡਕਾਸਟ ਮੁਕਾਬਲੇ ’ਚ ਜੇਤੂ ਰਹੇ ਵਿਦਿਆਰਥੀਆਂ ਦਾ ਸਨਮਾਨ
ਕਪੂਰਥਲਾ, 9 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਨੇ ਸਹੋਦਿਆ ਜ਼ਿਲ੍ਹਾ ਪੱਧਰੀ ਯੰਗ ਵੋਇਸਸ ਪੋਡਕਾਸਟ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹੇ ਦੇ 11 ਨਾਮਵਰ ਸਕੂਲਾਂ ਨੇ ਭਾਗ ਲਿਆ | ਇਸ ਸਬੰਧ ਵਿਚ ਹੋਏ ਸਮਾਗਮ ਵਿਚ ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿ ੰਘ ਰੰਧਾਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੁਕਾਬਲੇ ਵਿਚ ਕੈਂਬਰਿਜ ਸਕੂਲ ਕਪੂਰਥਲਾ ਦੀ ਟੀਮ ਨੇ ਪਹਿਲਾ, ਐਮ.
ਕਪੂਰਥਲਾ, 9 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਨੇ ਸਹੋਦਿਆ ਜ਼ਿਲ੍ਹਾ ਪੱਧਰੀ ਯੰਗ ਵੋਇਸਸ ਪੋਡਕਾਸਟ ਮੁਕਾਬਲਾ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹੇ ਦੇ 11 ਨਾਮਵਰ ਸਕੂਲਾਂ ਨੇ ਭਾਗ ਲਿਆ | ਇਸ ਸਬੰਧ ਵਿਚ ਹੋਏ ਸਮਾਗਮ ਵਿਚ ਸਕੂਲ ਦੇ ਡਾਇਰੈਕਟਰ ਡਾ. ਜਤਿੰਦਰਪਾਲ ਸਿ ੰਘ ਰੰਧਾਵਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ | ਮੁਕਾਬਲੇ ਵਿਚ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ | ਇਸ ਮੁਕਾਬਲੇ ਵਿਚ ਕੈਂਬਰਿਜ ਸਕੂਲ ਕਪੂਰਥਲਾ ਦੀ ਟੀਮ ਨੇ ਪਹਿਲਾ, ਐਮ.ਜੀ.ਐਨ. ਪਬਲਿਕ ਸਕੂਲ ਕਪੂਰਥਲਾ ਦੀ ਟੀਮ ਨੇ ਦੂਜਾ ਤੇ ਸੈਨਿਕ ਸਕੂਲ ਕਪੂਰਥਲਾ ਦੀ ਟੀਮ ਨੇ ਤੀਜਾ ਸਥਾਨ ਹਾਸਲ ਕੀਤਾ | ਜਦਕਿ ਆਨੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਨੂੰ ਹੌਂਸਲਾ ਅਫਜਾਈ ਇਨਾਮ ਨਾਲ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਡਾ. ਜਤਿੰਦਰਪਾਲ ਸਿੰਘ ਰੰਧਾਵਾ ਨੇ ਮੁਕਾਬਲੇ ਵਿਚ ਵੱਖ-ਵੱਖ ਸਥਾਨ ਹਾਸਲ ਕਰਨ ਵਾਲੀਆਂ ਟੀਮਾਂ ਨੂੰ ਮੁਬਾਰਕਬਾਦ ਦਿੱਤੀ ਤੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਮੁਕਾਬਲਿਆਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ | ਇਸ ਮੌਕੇ ਬੋਲਦਿਆਂ ਸਕੂਲ ਦੀ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੱਜ ਸਾਹਿਬਾਨ ਤੇ ਜੇਤੂ ਵਿਦਿਆਰਥੀਆਂ ਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੱਤੀ |