11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਨੇਤਰਹੀਣ ਆਸ਼ਰਮ ਸਪਰੋੜ ਦੀਆਂ ਨੇਤਰਹੀਣ ਬੱਚੀਆਂ ਨੇ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਕਰਵਾਏ ਕੀਰਤਨ ਮੁਕਾਬਲਿਆਂ ਵਿਚ ਕੀਤਾ ਪਹਿਲਾ ਸਥਾਨ ਹਾਸਿਲ

ਫਗਵਾੜਾ, 10 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਗੁਰੂ ਨਾਨਕ ਮਿਸ਼ਨ ਨੇਤਰਹੀਣ ਬਿਰਧ ਆਸ਼ਰਮ ਸਪਰੋੜ ਫਗਵਾੜਾ ਦੀਆਂ ਨੇਤਰਹੀਣ ਬੱਚੀਆਂ ਵਲੋਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ, ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਦੇ ਮੰਜੀ ਹਾਲ ਵਿਖੇ ਕਰਵਾਏ ਗਏ ਰਾਗ ਦਰਬਾਰ ਕੀਰਤਨ ਪ੍ਰਤੀਯੋਗਤਾ ਵਿਚ ਪਹਿਲਾ ਸਥਾਨ ਹਾਸਲ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਸ਼ਰਮ ਦੇ ਸੇਵਾਦਾਰ ਬਾਬਾ ਮੁਖ਼ਤਿਆਰ ਸਿੰਘ, ਪ੍ਰਧਾਨ ਪਰਮਜੀਤ ਸਿੰਘ ਅਤੇ ਜਨਰਲ ਸਕੱਤਰ ਚਰਨਜੀਤ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਆਸ਼ਰਮ ਦੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਕਰਵਾਏ ਗਏ ਮੁਕਾਬਲਿਆਂ ਵਿਚ ਆਸ਼ਰਮ ਦੀਆ ਨੇਤਰਹੀਣ ਬੱਚੀਆਂ ਵਲੋਂ ਪਹਿਲਾ ਸਥਾਨ ਹਾਸਲ ਕੀਤਾ | ਉਨ੍ਹਾਂ ਨੇ ਦੱਸਿਆ ਕਿ ਆਸ਼ਰਮ ਦੀਆਂ ਬੱਚੀਆਂ ਮੁਸਕਾਨ ਕੌਰ, ਗੁਰਜੀਤ ਕੌਰ, ਸਿਮਰਨਜੀਤ ਕੌਰ, ਆਰਤੀ ਅਤੇ ਤਬਲਾ ਵਾਦਕ ਤਰਨਜੀਤ ਸਿੰਘ ਨੇ ਇਹ ਮੁਕਾਮ ਹਾਸਲ ਕੀਤਾ | ਆਸ਼ਰਮ ਦੇ ਪ੍ਰਬੰਧਕਾਂ ਵਲੋਂ ਇਨ੍ਹਾਂ ਬੱਚੀਆਂ ਨੂੰ ਆਸ਼ਰਮ ਪੁੱਜਣ ਤੇ ਸਨਮਾਨਿਤ ਵੀ ਕੀਤਾ ਗਿਆ | ਆਸ਼ਰਮ ਦੇ ਸੇਵਾਦਾਰ ਬਾਬਾ ਮੁਖ਼ਤਿਆਰ ਸਿੰਘ ਨੇ ਦੱਸਿਆ ਕਿ ਆਸ਼ਰਮ ਵਿਖੇ ਨੇਤਰਹੀਣ ਬੱਚੇ ਬੱਚਿਆਂ ਨੂੰ ਸਕੂਲੀ ਪੜ੍ਹਾਈ ਦੇ ਨਾਲ ਨਾਲ ਸ਼ਬਦ ਕੀਰਤਨ, ਸ਼ਬਦ ਵਿਚਾਰ, ਕਵੀਸ਼ਰੀ, ਕਵਿਤਾ , ਗੁਰਇਤਿਹਾਸ, ਸੁੰਦਰ ਲਿਖਾਈ, ਪੇਂਟਿੰਗ, ਕੁਇਜ਼, ਗੁਰਬਾਣੀ ਕੰਠ, ਕੋਰਿਓਗ੍ਰਾਫੀ ਆਦਿ ਦੀ ਸਿੱਖਿਆ ਦਿੱਤੀ ਜਾਂਦੀ ਹੈ | ਉਨ੍ਹਾਂ ਨੇ ਦੱਸਿਆ ਕਿ ਆਸ਼ਰਮ ਦੇ ਨੇਤਰਹੀਣ ਬੱਚੇ ਬੱਚੀਆਂ ਹਮੇਸ਼ਾ ਹੀ ਪੁਜ਼ੀਸ਼ਨਾਂ ਹਾਸਲ ਕਰਕੇ ਆਸ਼ਰਮ ਦਾ ਨਾਂਅ ਰੌਸ਼ਨ ਕਰ ਰਹੇ ਹਨ ਸਾਡੇ ਲਈ ਵੀ ਮਾਣ ਵਾਲੀ ਗੱਲ ਹੈ | ਜਿਨ੍ਹਾਂ ਨੂੰ ਇਨ੍ਹਾਂ ਕਾਰਜਾਂ ਲਈ ਪੂਰਾ ਸਮਾਂ ਦਿੱਤਾ ਜਾਂਦਾ ਹੈ | ਇਸ ਮੌਕੇ ਤੇ ਆਸ਼ਰਮ ਦੇ ਸੇਵਾਦਾਰ ਬਾਬਾ ਮੁਖ਼ਤਿਆਰ ਸਿੰਘ, ਪ੍ਰਧਾਨ ਪਰਮਜੀਤ ਸਿੰਘ, ਜਨਰਲ ਸਕੱਤਰ ਚਰਨਜੀਤ ਸਿੰਘ ਸ਼ੇਰਗਿੱਲ, ਗਨੇਸ਼ ਸਿੰਘ, ਉਸਤਾਦ ਬਲਜਿੰਦਰ ਸਿੰਘ ਆਦਿ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 11-10-2026

Ad Position 22
No active advertisement
ਪਿਛਲੀ ਖ਼ਬਰ ਯੂਥ ਸਿੱਖ ਨੌਜਵਾਨ ਸ਼ੋ੍ਮਣੀ ਕਮੇਟੀ ਦੇ ਅਹੁਦੇਦਾਰਾਂ ’ਤੇ ਦੋਸ਼ ਲਗਾਉਣ ਤੋਂ ਪਹਿਲਾਂ ਉਨ੍ਹਾਂ ਦਾ ਸਿੱਖ ਕੌਮ ਪ੍ਰਤੀ ਪਿਛੋਕ... ਅਗਲੀ ਖ਼ਬਰ 20 ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਗਿ੍ਫ਼ਤਾਰ
Ad Position 24