11-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

ਜ਼ਿਲ੍ਹੇ ਅੰਦਰ ਇਸ ਸਾਲ ਹੁਣ ਤੱਕ ਪਰਾਲੀ ਸਾੜਨ ਦੀ ਇੱਕ ਵੀ ਘਟਨਾ ਨਹੀਂ ਹੋਈ : ਡਿਪਟੀ ਕਮਿਸ਼ਨਰ ਡਡਵਿੰਡੀ ਅਤੇ ਜੈਨਪੁਰ ਵਿਖੇ ਪਰਾਲੀ ਦੀ ਸਾਂਭ-ਸੰਭਾਲ ਲਈ ਜਾਗਰੂਕਤਾ ਸਮਾਗਮ ਕਰਵਾਏ

ਡਡਵਿੰਡੀ, 10 ਅਕਤੂਬਰ (ਦਿਲਬਾਗ ਸਿੰਘ ਝੰਡ)- ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਹੈ ਕਿ ਜ਼ਿਲ੍ਹਾ ਕਪੂਰਥਲਾ ਅੰਦਰ ਇਸ ਸਾਲ ਹੁਣ ਤੱਕ ਪਰਾਲੀ ਸਾੜਨ ਦੀ ਇੱਕ ਵੀ ਘਟਨਾ ਸਾਹਮਣੇ ਨਹੀਂ ਆਈ ਹੈ ਅਤੇ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਵੱਡੇ ਪੱਧਰ ‘ਤੇ ਮੁਹਿੰਮ ਵਿੱਡੀ ਹੋਈ ਹੈ, ਜਿਸ ਦੇ ਸਾਰਥਕ ਨਤੀਜੇ ਨਿਕਲ ਰਹੇ ਹਨ | ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਅਤੇ ਐੱਸ. ਐੱਸ.

Ad Position 21
No active advertisement
ਹਾਦਸਾ ਗ੍ਰਸਤ ਕਾਰ ਸਵਾਰ ਰਣਜੋਧ ਸਿੰਘ ਜਾਣਕਾਰੀ ਦਿੰਦਾ ਹੋਇਆ |(ਸੱਜੇ) ਹਾਦਸੇ ਦੌਰਾਨ ਨੁਕਸਾਨੀ ਗਈ ਕਾਰ ਦਾ ਦਿ੍ਸ਼ | ਤਸਵੀਰਾਂ: ਲਾਡੀ ਸਟੂਡੀਓ 11-10-2026
ਡਡਵਿੰਡੀ, 10 ਅਕਤੂਬਰ (ਦਿਲਬਾਗ ਸਿੰਘ ਝੰਡ)- ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਕਿਹਾ ਹੈ ਕਿ ਜ਼ਿਲ੍ਹਾ ਕਪੂਰਥਲਾ ਅੰਦਰ ਇਸ ਸਾਲ ਹੁਣ ਤੱਕ ਪਰਾਲੀ ਸਾੜਨ ਦੀ ਇੱਕ ਵੀ ਘਟਨਾ ਸਾਹਮਣੇ ਨਹੀਂ ਆਈ ਹੈ ਅਤੇ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕ ਕਰਨ ਦੇ ਮਕਸਦ ਨਾਲ ਵੱਡੇ ਪੱਧਰ ‘ਤੇ ਮੁਹਿੰਮ ਵਿੱਡੀ ਹੋਈ ਹੈ, ਜਿਸ ਦੇ ਸਾਰਥਕ ਨਤੀਜੇ ਨਿਕਲ ਰਹੇ ਹਨ | ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ ਅਤੇ ਐੱਸ.ਐੱਸ.ਪੀ. ਗੌਰਵ ਤੂਰਾ ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸਹਿਕਾਰਤਾ ਵਿਭਾਗ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਅਧਿਕਾਰੀਆਂ ਸਮੇਤ ਸਹਿਕਾਰੀ ਸਭਾ ਡਡਵਿੰਡੀ ਵਿਖੇ ਸਕੱਤਰ ਅਵਤਾਰ ਸਿੰਘ ਦੀ ਅਗਵਾਈ ਵਿਚ ਅਤੇ ਜੈਨਪੁਰ ਵਿਖੇ ਰੱਖੇ ਗਏ ਕਿਸਾਨ ਜਾਗਰੂਕਤਾ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਵਿਗਿਆਨਕ ਪ੍ਰਬੰਧਨ ਦੇ ਤਰੀਕੇ ਅਪਣਾਉਣ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਦੀ ਪਰਾਲੀ ਸਾੜਨ ਵਿਰੁੱਧ ਮੁਹਿੰਮ ਵਿਚ ਸਰਗਰਮ ਸਹਿਯੋਗ ਦੇਣ ਅਤੇ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਵਾਤਾਵਰਨ ਪੱਖੀ ਬਦਲ ਅਪਣਾਉਣ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਕਸਟਮ ਹਾਇਰਿੰਗ ਸੈਂਟਰਾਂ, ਸਹਿਕਾਰੀ ਸਭਾਵਾਂ ਅਤੇ ਕਿਸਾਨ ਗਰੁੱਪਾਂ ਰਾਹੀਂ ਪਰਾਲੀ ਦੇ ਵਿਗਿਆਨਕ ਪ੍ਰਬੰਧਨ ਲਈ 5,500 ਖੇਤੀਬਾੜੀ ਮਸ਼ੀਨਾਂ ਉਪਲਬਧ ਕਰਵਾਈਆਂ ਗਈਆਂ ਹਨ | ਉਨ੍ਹਾਂ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ ਆਈ ਕਮੀ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਵਿਚ ਸਾਲ 2024 ਦੌਰਾਨ ਪਰਾਲੀ ਸਾੜਨ ਦੀਆਂ 360 ਘਟਨਾਵਾਂ ਦਰਜ ਕੀਤੀਆਂ ਗਈਆਂ ਸਨ, ਜਦਕਿ ਸਾਲ 2025 ਵਿਚ ਇਹ ਗਿਣਤੀ ਘੱਟ ਕੇ 170 ਰਹਿ ਗਈ | ਉਨ੍ਹਾਂ ਕਿਹਾ ਕਿ ਇਸ ਸਾਲ ਵੀ ਜ਼ੀਰੋ ਘਟਨਾਵਾਂ ਦਾ ਰਿਕਾਰਡ ਬਰਕਰਾਰ ਰੱਖਣ ਲਈ ਲਗਾਤਾਰ ਜਾਗਰੂਕਤਾ ਮੁਹਿੰਮ ਅਤੇ ਸਖ਼ਤ ਨਿਗਰਾਨੀ ਜਾਰੀ ਹੈ | ਇਸ ਮੌਕੇ ਏ.ਐੱਸ.ਪੀ. ਧੀਰੇਂਦਰ ਵਰਮਾ, ਐੱਸ.ਡੀ.ਐੱਮ. ਜਸਜੀਤ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ, ਡੀ.ਆਰ. ਕੋਆਪਰੇਟਿਵ ਜਗਜੀਤ ਸਿੰਘ, ਮਨਮੀਤ ਸਿੰਘ ਅਸਿਸਟੈਂਟ ਰਜਿਸਟਰਾਰ ਸਹਿਕਾਰੀ ਸਭਾਵਾਂ, ਇੰਦਰਬੀਰ ਸਿੰਘ ਇੰਸਪੈਕਟਰ ਸਹਿਕਾਰੀ ਸਭਾਵਾਂ, ਜਸਪਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਪਰਮਿੰਦਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਸਾਬਕਾ ਸਰਪੰਚ ਜਸਬੀਰ ਸਿੰਘ, ਕੋਆਪਰੇਟਿਵ ਸੋਸਾਇਟੀ ਡਡਵਿੰਡੀ ਦੇ ਸਕੱਤਰ ਅਵਤਾਰ ਸਿੰਘ , ਪ੍ਰਧਾਨ ਜਗਰੂਪ ਸਿੰਘ, ਮੈਂਬਰ ਹਰਵਿੰਦਰ ਸਿੰਘ ਸੋਨੰੂ, ਜਸਪ੍ਰੀਤ ਸਿੰਘ ਐੱਸਡੀਓ ਬਿਕਰਮਜੀਤ ਸਿੰਘ, ਸੁਖਵਿੰਦਰ ਸਿੰਘ ਸ਼ਿੰਦਾ, ਬਲਵਿੰਦਰ ਸਿੰਘ ਬਿੰਦਾ, ਕਾਨੂੰਗੋ ਮਨੋਹਰ ਸਿੰਘ, ਪਟਵਾਰੀ ਸੁਖਦੇਵ ਸਿੰਘ, ਰਣਜੀਤ ਸਿੰਘ, ਮੈਨੇਜਰ ਸੋਹਨ ਸਿੰਘ ਖਿੰਡਾ, ਸਵਰਨ ਲਾਲ ਸਰਪੰਚ, ਸਾਬਕਾ ਪ੍ਰਧਾਨ ਪੂਰਨ ਸਿੰਘ, ਸਰਪੰਚ ਅਵਤਾਰ ਸਿੰਘ ਭੌਰ, ਸਾਬਕਾ ਸਰਪੰਚ ਜਸਵੀਰ ਸਿੰਘ ਭੌਰ, ਹਰਜਿੰਦਰ ਸਿੰਘ ਝੰਡ ਅਤੇ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡਡਵਿੰਡੀ ਨੇੜੇ ਬੱਸ ਤੇ ਕਾਰ ਦੀ ਭਿਆਨਕ ਟੱਕਰ-ਹਾਦਸੇ ’ਚ ਕਾਰ ਚਾਲਕ ਜ਼ਖਮੀ ਅਗਲੀ ਖ਼ਬਰ ਭੋਗਪੁਰ ਰੋਡ ਭੁਲੱਥ ਵਿਖੇ ਘਰ ਵਿਚ ਅੱਗ ਲੱਗਣ ਕਰਕੇ ਲੱਖਾਂ ਦਾ ਨੁਕਸਾਨ, ਫਾਇਰ ਬਿ੍ਗੇਡ ਨੇ ਆ ਕੇ ਅੱਗ ’ਤੇ ਕਾਬੂ ਪਾਇਆ
Ad Position 24