12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਬੇ-ਮੌਸਮੀ ਬਾਰਿਸ਼ ਨਾਲ ਝੋਨੇ ਦੀ ਫ਼ਸਲ ਨੂੰ ਨੁਕਸਾਨ ਪੁੱਜਾ

ਢਿਲਵਾਂ, 11 ਅਕਤੂਬਰ (ਪ੍ਰਵੀਨ ਕੁਮਾਰ)-ਢਿਲਵਾਂ ਸਮੇਤ ਲਾਗਲੇ ਖੇਤਰਾਂ ਵਿਚ ਅੱਜ ਸਵੇਰੇ ਹੋਈ ਬੇ-ਮੌਸਮੀ ਬਾਰਿਸ਼ ਨੇ ਜਿੱਥੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਉੱਥੇ ਹੀ ਇਸ ਬਾਰਿਸ਼ ਨੇ ਕਿਸਾਨਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ | ਅੱਜ ਸਵੇਰ ਸਮੇਂ ਅਚਾਨਕ ਹੋਈ ਸੰਘਣੀ ਬੱਦਲਵਾਈ ਉਪਰੰਤ ਆਈ ਬਾਰਸ਼ ਨਾਲ ਖੇਤਾਂ ਵਿਚ ਖੜੀ ਝੋਨੇ ਦੀ ਫ਼ਸਲ ਨੂੰ ਨੁਕਸਾਨ ਪੁੱਜਾ ਹੈ ਇਸ ਤੋਂ ਇਲਾਵਾ ਝੋਨੇ ਦੀ ਕਟਾਈ ਅਤੇ ਖ਼ਰੀਦ ਪ੍ਰਕਿਰਿਆ ਵੀ ਪ੍ਰਭਾਵਿਤ ਹੋਣ ਦਾ ਖ਼ਦਸ਼ਾ ਹੈ | ਬਾਰਸ਼ ਦੇ ਕਾਰਨ ਢਿਲਵਾਂ ਮੰਡੀ ਵਿਚ ਪਈ ਝੋਨੇ ਦੀ ਫ਼ਸਲ ਦੇ ਗਿੱਲੇ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ ਦੱਸ ਦੇਈਏ ਕਿ ਬਾਰਸ਼ ਦੇ ਮੌਸਮ ਨੂੰ ਦੇਖਦੇ ਹੋਏ ਮੰਡੀ ਅੰਦਰ ਪਈਆਂ ਝੋਨੇ ਦੀਆ ਬੋਰੀਆਂ ਅਤੇ ਫ਼ਸਲ ਦੀਆ ਢੇਰੀਆਂ ਨੂੰ ਤਰਪਾਲਾਂ ਨਾਲ ਢਕਿਆ ਹੋਇਆ ਹੈ ਪਰ ਬੇਮੌਸਮੀ ਬਾਰਸ਼ ਨੇ ਕਿਸਾਨਾਂ ਨੂੰ ਚਿੰਤਾ ‘ਚ ਪਾਇਆ ਹੈ |

Ad Position 21
No active advertisement
ਅਜੀਤ ਡੈਸਕ 12-10-2026

Ad Position 22
No active advertisement
ਪਿਛਲੀ ਖ਼ਬਰ ਮੀਂਹ ਨੇ ਵਧਾਈ ਕਿਸਾਨਾਂ ਦੀ ਚਿੰਤਾ, ਮੰਡੀਆਂ ਵਿਚ ਪਿਆ ਝੋਨਾ ਭਿੱਜਿਆ ਅਗਲੀ ਖ਼ਬਰ ਡੋਗਰਾਂਵਾਲ ਵਾਸੀ ਇਕ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ
Ad Position 24