12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਗੁਰੂ ਨਾਨਕ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਰਗਬੀ ਟੂਰਨਾਮੈਂਟ ਵਿਚ ਜਿੱਤਿਆ ਚਾਂਦੀ ਦਾ ਤਗਮਾ

ਸੁਲਤਾਨਪੁਰ ਲੋਧੀ, 11 ਅਕਤੂਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਪ੍ਰੋ. ਹਰਜਾਪ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਿਖੇ ਕਰਵਾਏ ਗਏ ਦੋ ਰੋਜ਼ਾ ਇੰਟਰ ਕਾਲਜ ਸਪੋਰਟਸ ਰਗਬੀ ਟੂਰਨਾਮੈਂਟ 2026-27 ਵਿਚ ਕਾਲਜ ਦੀ ਲੜਕਿਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਇਸ ਟੂਰਨਾਮੈਂਟ ਦੇ ਡਿਵੀਜ਼ਨ-ਏ ਵਿਚ ਕੁੱਲ ਚਾਰ ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ | ਜੇਤੂ ਟੀਮ ਵਿਚ ਅਮਨਪ੍ਰੀਤ ਸਿੰਘ, ਗੁਰਬਾਜ਼ ਸਿੰਘ, ਮੋਹਿਤ, ਸੰਦੀਪ ਸਿੰਘ, ਗੁਰਲਾਲ ਸਿੰਘ, ਦਿਲਜੀਤ ਸਿੰਘ, ਗੁਰਜੀਤ ਸਿੰਘ, ਹਰਮਨਪ੍ਰੀਤ ਸਿੰਘ, ਜਗਦੇਵ ਸਿੰਘ, ਨਿਸ਼ਾਨ ਸਿੰਘ, ਰਾਜਵੀਰ ਸਿੰਘ ਅਤੇ ਵਰਿੰਦਰ ਸਿੰਘ ਸ਼ਾਮਲ ਸਨ | ਕਾਲਜ ਪਹੁੰਚਣ ‘ਤੇ ਜੇਤੂ ਟੀਮ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ.

Ad Position 21
No active advertisement
ਰਗਬੀ ਟੂਰਨਾਮੈਂਟ ਵਿਚੋਂ ਜੇਤੂ ਰਹੇ ਵਿਦਿਆਰਥੀਆਂ ਨਾਲ ਪ੍ਰਧਾਨ ਇੰਜ: ਸਵਰਨ ਸਿੰਘ, ਡਾਇਰੈਕਟਰ ਇੰਜ. ਨਿਮਰਤਾ ਕੌਰ, ਪਿ੍ੰਸੀਪਲ ਜਸਬੀਰ ਕੌਰ ਤੇ ਹੋਰ | ਤਸਵੀਰ: ਲਾਡੀ ਸਟੂਡੀਓ 12-10-2026
ਸੁਲਤਾਨਪੁਰ ਲੋਧੀ, 11 ਅਕਤੂਬਰ (ਨਰੇਸ਼ ਹੈਪੀ)-ਗੁਰੂ ਨਾਨਕ ਖ਼ਾਲਸਾ ਕਾਲਜ, ਸੁਲਤਾਨਪੁਰ ਲੋਧੀ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਪ੍ਰੋ. ਹਰਜਾਪ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮਿ੍ਤਸਰ ਵਿਖੇ ਕਰਵਾਏ ਗਏ ਦੋ ਰੋਜ਼ਾ ਇੰਟਰ ਕਾਲਜ ਸਪੋਰਟਸ ਰਗਬੀ ਟੂਰਨਾਮੈਂਟ 2026-27 ਵਿਚ ਕਾਲਜ ਦੀ ਲੜਕਿਆਂ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਚਾਂਦੀ ਦਾ ਤਗਮਾ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ | ਇਸ ਟੂਰਨਾਮੈਂਟ ਦੇ ਡਿਵੀਜ਼ਨ-ਏ ਵਿਚ ਕੁੱਲ ਚਾਰ ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਵਿਚੋਂ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ | ਜੇਤੂ ਟੀਮ ਵਿਚ ਅਮਨਪ੍ਰੀਤ ਸਿੰਘ, ਗੁਰਬਾਜ਼ ਸਿੰਘ, ਮੋਹਿਤ, ਸੰਦੀਪ ਸਿੰਘ, ਗੁਰਲਾਲ ਸਿੰਘ, ਦਿਲਜੀਤ ਸਿੰਘ, ਗੁਰਜੀਤ ਸਿੰਘ, ਹਰਮਨਪ੍ਰੀਤ ਸਿੰਘ, ਜਗਦੇਵ ਸਿੰਘ, ਨਿਸ਼ਾਨ ਸਿੰਘ, ਰਾਜਵੀਰ ਸਿੰਘ ਅਤੇ ਵਰਿੰਦਰ ਸਿੰਘ ਸ਼ਾਮਲ ਸਨ | ਕਾਲਜ ਪਹੁੰਚਣ ‘ਤੇ ਜੇਤੂ ਟੀਮ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਿਤ ਕੀਤਾ ਗਿਆ | ਇਸ ਮੌਕੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਇੰਜ. ਸਵਰਨ ਸਿੰਘ ਅਤੇ ਕਾਲਜ ਦੇ ਡਾਇਰੈਕਟਰ ਇੰਜ. ਨਿਮਰਤਾ ਕੌਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ | ਇਸ ਮੌਕੇ ਤੇ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਸਕੱਤਰ ਅਤੇ ਮੈਂਬਰ ਐੱਸ.ਜੀ.ਪੀ.ਸੀ. ਬੀਬੀ ਗੁਰਪ੍ਰੀਤ ਕੌਰ ਅਤੇ ਇੰਜ. ਹਰਨਿਆਮਤ ਕੌਰ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਸਰੀਰਕ ਸਿੱਖਿਆ ਵਿਭਾਗ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਟੀਮ ਭਾਵਨਾ, ਆਤਮ-ਵਿਸ਼ਵਾਸ ਅਤੇ ਮਿਹਨਤ ਦੀ ਭਾਵਨਾ ਪੈਦਾ ਕਰਦੀਆਂ ਹਨ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਦਿਆਂ ਨਵੀਆਂ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਪ੍ਰੋ. ਜਸਬੀਰ ਕੌਰ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਇਸ ਪ੍ਰਾਪਤੀ ਲਈ ਮੁਬਾਰਕਬਾਦ ਦਿੰਦੇ ਹੋਏ ਭਵਿੱਖ ਵਿਚ ਹੋਰ ਵੀ ਉੱਚੀਆਂ ਬੁਲੰਦੀਆਂ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਲੜਕੀਆਂ ਵਿੰਗ ਦੇ ਕੋਆਰਡੀਨੇਟਰ ਪ੍ਰੋ. ਸੁਖਪਾਲ ਸਿੰਘ, ਡਾ. ਮਨੀ ਛਾਬੜਾ ਮੁਖੀ ਕਾਮਰਸ ਵਿਭਾਗ, ਪ੍ਰੋ. ਰਾਜਦੀਪ ਕੌਰ ਜੋਸਨ ਮੁਖੀ ਆਰਟਸ ਅਤੇ ਪੰਜਾਬੀ ਵਿਭਾਗ, ਪ੍ਰੋ. ਰਾਜਪ੍ਰੀਤ ਕੌਰ ਮੁਖੀ ਆਈ.ਟੀ ਵਿਭਾਗ, ਪ੍ਰੋ. ਹਰਪ੍ਰੀਤ ਸਿੰਘ ਅਤੇ ਪ੍ਰੋ. ਸਰਬਜੀਤ ਕੌਰ ਸਮੇਤ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਬਾਬਾ ਸੇਵਾ ਸਿੰਘ ਜੀ ਖ਼ਾਲਸਾ ਮਾਡਲ ਸਕੂਲ ਭੱਲੜੀ ਦੇ ਵਿਦਿਆਰਥੀਆਂ ਨੇ ਖੇਡਾਂ ਵਿਚ ਮਾਰੀਆਂ ਮੱਲਾਂ ਅਗਲੀ ਖ਼ਬਰ ਰਾਸ਼ਟਰੀ ਸਾਂਹਸ ਮੱਲ ਸਾਂਸੀ ਸਮਾਜ ਧਰਮ ਸੰਘ ਦੀ ਮੀਟਿੰਗ ਬੀਰ ਸਿੰਘ ਮਾਹਲਾ ਸੂਬਾ ਪ੍ਰਧਾਨ ਬਣੇ
Ad Position 24