12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਤਲਵੰਡੀ ਚੌਧਰੀਆਂ ਸਹਿਕਾਰੀ ਸਭਾ ਵਿਖੇ ਪਰਾਲੀ ਸਾੜਨ ਵਿਰੁੱਧ ਜਾਗਰੂਕਤਾ ਕੈਂਪ

ਤਲਵੰਡੀ ਚੌਧਰੀਆਂ, 11 ਅਕਤੂਬਰ (ਪਰਸਨ ਲਾਲ ਭੋਲਾ)-ਦੀ ਤਲਵੰਡੀ ਚੌਧਰੀਆਂ ਸਹਿਕਾਰੀ ਬਹੁਮੰਤਵੀ ਖੇਤੀਬਾੜੀ ਸਭਾ ਤਲਵੰਡੀ ਚੌਧਰੀਆਂ ਸਹਿਕਾਰਤਾ ਵਿਭਾਗ ਸੁਲਤਾਨਪੁਰ ਲੋਧੀ ਵੱਲੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਸੁਲਤਾਨਪੁਰ ਲੋਧੀ ਤੇ ਆਈਟੀਸੀ ਸੁਨਹਿਰਾ ਕੱਲ ਦੇ ਸਹਿਯੋਗ ਨਾਲ ਅੱਜ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਅਤੇ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਗਰੂਕ ਕਰਨ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ | ਜਿਸ ਵਿਚ ਐਸਡੀਐਮ ਸੁਲਤਾਨਪੁਰ ਲੋਧੀ ਜਸਜੀਤ ਸਿੰਘ ਵਲੋਂ ਕਿਸਾਨਾਂ ਨਾਲ ਸਿੱਧਾ ਸੰਵਾਦ ਕਰਦਿਆਂ ਪਰਾਲੀ ਸਾੜਨ ਨਾਲ ਹੋਣ ਵਾਲੇ ਹਵਾ ਪ੍ਰਦੂਸ਼ਣ, ਮਿੱਟੀ ਦੀ ਉਪਜਾਊ ਸ਼ਕਤੀ ਵਿਚ ਕਮੀ ਅਤੇ ਮਨੁੱਖੀ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਨਾਲ ਜਾਣਕਾਰ ਦਿੱਤੀ | ਖੇਤੀਬਾੜੀ ਵਿਕਾਸ ਅਫ਼ਸਰ ਡਾ. ਜਸਪਾਲ ਸਿੰਘ ਧੰਜੂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਦੀ ਸੰਭਾਲ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ | ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸਰਗਰਮ ਭਾਗੀਦਾਰੀ ਨਾਲ ਹੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਿਆ ਜਾ ਸਕਦਾ ਹੈ | ਉਹਨਾਂ ਦੱਸਿਆ ਕਿ ਤਲਵੰਡੀ ਚੌਧਰੀਆਂ ਵਿਚ ਖੇਤੀਬਾੜੀ ਮਹਿਕਮੇ ਵੱਲੋਂ 3 ਮਸ਼ੀਨਰੀ ਬੈਂਕ ਸਥਾਪਿਤ ਕੀਤੇ ਗਏ ਹਨ ਜਿਸ ਵਿਚ ਪਰਾਲੀ ਦਾ ਨਬੇੜਾ ਕਰਨ ਲਈ ਟਰੈਕਟਰ ਸਮੇਤ ਹੋਰ ਮਸ਼ੀਨਾਂ 80 ਪ੍ਰਤੀਸ਼ਤ ਸਬਸਿਡੀ ਤੇ ਦਿੱਤੀਆਂ ਗਈਆਂ ਹਨ | ਇਸ ਤੋਂ ਬਿਨਾਂ ਇਸ ਪਿੰਡ ਵਿਚ ਪੈਡੀ ਸਪਲਾਈ ਚੇਨ ਤਹਿਤ ਪਿਛਲੇ ਸਾਲ ਬੇਲਰ ਅਤੇ ਟਰੈਕਟਰ ਦਿੱਤੇ ਗਏ ਹਨ | ਸ੍ਰੀ ਪਰਮਿੰਦਰ ਕੁਮਾਰ ਖੇਤੀਬਾੜੀ ਵਿਸਥਾਰ ਅਫ਼ਸਰ ਨੇ ਦੱਸਿਆ ਤਲਵੰਡੀ ਚੌਧਰੀਆਂ ਸਹਿਕਾਰੀ ਬਹੁਮੰਤਵੀ ਸਭਾ ਵੱਲੋਂ ਕਿਸਾਨਾਂ ਲਈ ਪਰਾਲੀ ਪ੍ਰਬੰਧਨ ਨਾਲ ਸਬੰਧਤ ਲੋੜੀਂਦੇ ਖੇਤੀਬਾੜੀ ਸੰਦ/ਮਸ਼ੀਨਰੀ ਉਪਲਬਧ ਕਰਵਾਈ ਜਾ ਰਹੀ ਹੈ | ਕੈਂਪ ਵਿਚ ਐਸ ਐਚ ਓ ਤਲਵੰਡੀ ਚੌਧਰੀਆਂ ਸੋਨਮਦੀਪ ਕੌਰ ਵੱਲੋਂ ਪਰਾਲੀ ਸਾੜਨ ਤੇ ਹੋਣ ਵਾਲੀ ਪੁਲਿਸ ਕਾਰਵਾਈ ਬਾਰੇ ਸੁਚੇਤ ਕੀਤਾ ਗਿਆ | ਹਲਕਾ ਪਟਵਾਰੀ ਗੁਰਭੇਜ ਸਿੰਘ ਅਤੇ ਸੈਕਟਰੀ ਨਿਰਮਲਜੀਤ ਸਿੰਘ ਵੱਲੋਂ ਆਏ ਸਾਰੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ | ਕੈਂਪ ਵਿਚ ਬਲਵਿੰਦਰ ਸਿੰਘ ਸਰਪੰਚ ਤਲਵੰਡੀ ਚੌਧਰੀਆਂ, ਕਮਲਜੀਤ ਸਿੰਘ ਬਬਲਾ ਮੈਂਬਰ ਪੰਚਾਇਤ, ਸਾਹਿਬ ਸਿੰਘ, ਦਰਸ਼ਨ ਸਿੰਘ ਜਸਪਾਲ ਸਿੰਘ ਤਿੰਨੇ ਡਾਇਰੈਕਟਰ , ਬਿਕਰਮਜੀਤ ਬਿਕਾ ਭਲਵਾਨ, ਬਲਜੀਤ ਸਿੰਘ ਬੱਲੀ, ਸੁਖਵਿੰਦਰ ਸਿੰਘ ਜੌਲਹ, ਫੌਜਾ ਸਿੰਘ, ਸੋਨਾ ਸਿੰਘ, ਸਤਨਾਮ ਸਿੰਘ ਸੱਤਾ, ਕਰਨੈਲ ਸਿੰਘ ਢੋਟ ਸਰੂਪ ਸਿੰਘ ਚੰਦੀ, ਜਸਪਾਲ ਸਿੰਘ ਬਿੱਲਾ, ਅਮਰਜੀਤ ਸਿੰਘ ਨੂਰੋਵਾਲ, ਸਰਵਣ ਸਿੰਘ ਬਾਵਾ, ਜਸਬੀਰ ਸਿੰਘ, ਜਗਤਾਰ ਸਿੰਘ, ਗਗਨਦੀਪ ਸਿੰਘ ਆਈਟੀਸੀ ਮਿਸ਼ਨ ਸੁਨਹਿਰਾ ਕੱਲ, ਗੁਰਦਿਆਲ ਸਿੰਘ, ਅਮਰਜੀਤ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ |

Ad Position 21
No active advertisement
ਐਸ.ਡੀ.ਐਮ. ਸੁਲਤਾਨਪੁਰ ਲੋਧੀ ਜਸਜੀਤ ਸਿੰਘ ਜਾਗਰੂਕ ਕੈਂਪ ਵਿਚ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ | ਤਸਵੀਰ: ਭੋਲਾ 12-10-2026

Ad Position 22
No active advertisement
ਪਿਛਲੀ ਖ਼ਬਰ ਪੀਰ ਨਿਗਾਹੇ ਤੋਂ ਮੱਥਾ ਟੇਕ ਕੇ ਪਰਤ ਰਹੇ ਭੁਲੱਥ ਦੇ ਪਰਿਵਾਰ ਦੀ ਬਾਈਕ ਰੇਹੜੀ ਹਾਦਸੇ ਦਾ ਸ਼ਿਕਾਰ ਅਗਲੀ ਖ਼ਬਰ ਅਰਬਨ ਅਸਟੇਟ ਵਿਖੇ ਇੱਕ ਕਾਰ ਨੌਜਵਾਨ ਨੂੰ ਟੱਕਰ ਮਾਰਨ ਉਪਰੰਤ ਕੋਠੀ ਦੀ ਕੰਧ ਨਾਲ ਟਕਰਾਈ, ਨੌਜਵਾਨ ਜ਼ਖ਼ਮੀ
Ad Position 24