12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਭੁਲੱਥ-ਕਰਤਾਰਪੁਰ ਮੁੱਖ ਸੜਕ ਬਣਨ ਨਾਲ ਲੋਕਾਂ ਨੂੰ ਮਿਲੀ ਵੱਡੀ ਰਾਹਤ ਦੁਕਾਨਦਾਰਾਂ ਤੇ ਕਾਰੋਬਾਰੀਆਂ ਨੇ ਸੜਕ ਦਾ ਕੰਮ ਮੁਕੰਮਲ ਹੋਣ ’ਤੇ ਕਰਤਾਰਪੁਰ ਪ੍ਰਸ਼ਾਸਨ ਦਾ ਕੀਤਾ ਧੰਨਵਾਦ

ਭੁਲੱਥ, 11 ਅਕਤੂਬਰ (ਮਨਜੀਤ ਸਿੰਘ ਰਤਨ)-ਭੁਲੱਥ-ਕਰਤਾਰਪੁਰ ਮੁੱਖ ਸੜਕ ਦੀ ਮੁਰੰਮਤ ਅਤੇ ਨਿਰਮਾਣ ਦਾ ਕੰਮ ਮੁਕੰਮਲ ਹੋਣ ਨਾਲ ਇਸ ਮਾਰਗ ‘ਤੇ ਆਵਾਜਾਈ ਮੁੜ ਸੁਚਾਰੂ ਹੋ ਗਈ ਹੈ | ਲੰਮੇ ਸਮੇਂ ਤੋਂ ਸੜਕ ਦੀ ਖਸਤਾ ਹਾਲਤ ਕਾਰਨ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਭੁਲੱਥ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ | ਸੜਕ ਦਾ ਕੰਮ ਮੁਕੰਮਲ ਹੋਣ ‘ਤੇ ਸ਼ਹਿਰ ਦੇ ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਇਲਾਕਾ ਵਾਸੀਆਂ ਨੇ ਕਰਤਾਰਪੁਰ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਇਸ ਮਹੱਤਵਪੂਰਨ ਮਾਰਗ ਦੀ ਸੰਭਾਲ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ | ਜ਼ਿਕਰਯੋਗ ਹੈ ਕਿ ਪਿਛਲੇ ਕਰੀਬ 7-8 ਮਹੀਨਿਆਂ ਤੋਂ ਇਲਾਕਾ ਵਾਸੀਆਂ ਵੱਲੋਂ ਇਸ ਸੜਕ ਦੀ ਮੁਰੰਮਤ ਕਰਵਾਉਣ ਦੀ ਮੰਗ ਕੀਤੀ ਜਾ ਰਹੀ ਸੀ | ਸੜਕ ਦੀ ਮਾੜੀ ਹਾਲਤ ਕਾਰਨ ਰੋਜ਼ਾਨਾ ਇਸ ਰਸਤੇ ਤੋਂ ਲੰਘਣ ਵਾਲੇ ਵਾਹਨ ਚਾਲਕਾਂ, ਕਿਸਾਨਾਂ, ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਕਰਤਾਰਪੁਰ ਸ਼ਹਿਰ ਵਿਚ ਸੀਵਰੇਜ ਦੀ ਪਾਈਪਲਾਈਨ ਵਿਛਾਉਣ ਲਈ ਮੁੱਖ ਸੜਕ ਨੂੰ ਪੁੱਟਿਆ ਗਿਆ ਸੀ, ਜਿਸ ਕਾਰਨ ਇਸ ਮਾਰਗ ‘ਤੇ ਆਵਾਜਾਈ ਲੰਮੇ ਸਮੇਂ ਤੱਕ ਪ੍ਰਭਾਵਿਤ ਰਹੀ | ਸੜਕ ਦਾ ਕੰਮ ਮੁਕੰਮਲ ਹੋਣ ‘ਤੇ ਭੁਲੱਥ ਦੇ ਦੁਕਾਨਦਾਰਾਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਰਤਾਰਪੁਰ ਪ੍ਰਸ਼ਾਸਨ ਦਾ ਧੰਨਵਾਦ ਕੀਤਾ | ਦੁਕਾਨਦਾਰਾਂ ਨੇ ਦੱਸਿਆ ਕਿ ਭੁਲੱਥ ਅਤੇ ਆਸ-ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਲੋਕ ਰੋਜ਼ਾਨਾ ਜਲੰਧਰ ਵੱਲ ਆਉਣ-ਜਾਣ ਲਈ ਇਸੇ ਸੜਕ ਦੀ ਵਰਤੋਂ ਕਰਦੇ ਹਨ | ਇਸ ਤੋਂ ਇਲਾਵਾ ਚੰਡੀਗੜ੍ਹ, ਅੰਮਿ੍ਤਸਰ, ਕਪੂਰਥਲਾ ਅਤੇ ਹੋਰ ਸ਼ਹਿਰਾਂ ਵੱਲ ਜਾਣ ਲਈ ਵੀ ਇਹ ਮਾਰਗ ਕਾਫ਼ੀ ਮਹੱਤਵ ਰੱਖਦਾ ਹੈ | ਸੜਕ ਦੀ ਖਸਤਾ ਹਾਲਤ ਕਾਰਨ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਵਿਚ ਵਧੇਰੇ ਸਮਾਂ ਲੱਗਦਾ ਸੀ ਅਤੇ ਕਈ ਵਾਰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨੀ ਪੈਂਦੀ ਸੀ | ਇਸ ਨਾਲ ਜਿੱਥੇ ਸਮੇਂ ਦੀ ਬਰਬਾਦੀ ਹੁੰਦੀ ਸੀ, ਉੱਥੇ ਹੀ ਵਾਹਨਾਂ ਦੇ ਤੇਲ ਦੀ ਖਪਤ ਵੀ ਵਧ ਜਾਂਦੀ ਸੀ | ਉਨ੍ਹਾਂ ਕਿਹਾ ਕਿ ਖ਼ਾਸ ਕਰਕੇ ਰਾਤ ਸਮੇਂ ਇਸ ਸੜਕ ਤੋਂ ਲੰਘਣ ਵਾਲੇ ਲੋਕਾਂ ਨੂੰ ਵਧੇਰੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ | ਸੜਕ ਦੀ ਮੁਰੰਮਤ ਅਤੇ ਨਿਰਮਾਣ ਮੁਕੰਮਲ ਹੋਣ ਨਾਲ ਹੁਣ ਆਵਾਜਾਈ ਵਿਚ ਸੁਧਾਰ ਆਵੇਗਾ ਅਤੇ ਲੋਕਾਂ ਨੂੰ ਆਉਣ-ਜਾਣ ਵਿਚ ਕਾਫ਼ੀ ਸਹੂਲਤ ਮਿਲੇਗੀ | ਇਸ ਦੇ ਨਾਲ ਹੀ ਇਲਾਕੇ ਦੇ ਵਪਾਰਕ ਕੰਮਕਾਜ ਅਤੇ ਆਵਾਜਾਈ ਨੂੰ ਵੀ ਹੁਲਾਰਾ ਮਿਲਣ ਦੀ ਉਮੀਦ ਹੈ | ਦੁਕਾਨਦਾਰਾਂ ਅਤੇ ਇਲਾਕਾ ਵਾਸੀਆਂ ਨੇ ਪ੍ਰਸ਼ਾਸਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਅਜਿਹੇ ਮਹੱਤਵਪੂਰਨ ਸੜਕੀ ਮਾਰਗਾਂ ਦੀ ਸਮੇਂ-ਸਿਰ ਮੁਰੰਮਤ ਅਤੇ ਸਾਂਭ-ਸੰਭਾਲ ਬਹੁਤ ਜ਼ਰੂਰੀ ਹੈ | ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਸੜਕ ਦੀ ਹਾਲਤ ਨੂੰ ਬਰਕਰਾਰ ਰੱਖਣ ਲਈ ਵੀ ਲੋੜੀਂਦੇ ਕਦਮ ਚੁੱਕੇ ਜਾਣਗੇ, ਤਾਂ ਜੋ ਲੋਕਾਂ ਨੂੰ ਮੁੜ ਅਜਿਹੀਆਂ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ |

Ad Position 21
No active advertisement
ਭੁਲੱਥ ਕਰਤਾਰਪੁਰ ਸੜਕ ਦਾ ਉਹ ਹਿੱਸਾ ਜਿਸ ਦਾ ਮੁਰੰਮਤ ਉਪਰੰਤ ਬਣਨ ਨਾਲ ਲੋਕਾਂ ਨੇ ਸੁੱਖ ਦਾ ਸਾਹ ਲਿਆ | ਤਸਵੀਰ: ਮਨਜੀਤ ਸਟੂਡੀਓ 12-10-2026

Ad Position 22
No active advertisement
ਪਿਛਲੀ ਖ਼ਬਰ ‘ਸਰਕਾਰੀ ਕਾਲਜ ਵਿਖੇ ਮਾਨਸਿਕ ਤਣਾਅ ਦੂਰ ਕਰਨ ਵਿਚ ਸੰਗੀਤ ਦਾ ਯੋਗਦਾਨ ਵਿਸ਼ੇ ’ਤੇ ਲੈਕਚਰ ਕਰਵਾਇਆ ਅਗਲੀ ਖ਼ਬਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿਚੋਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ-ਭੰਮਰਾ
Ad Position 24