12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਸਬੀਰ ਸਿੰਘ ਲਿਟਾਂ, ਸਰਬਜੀਤ ਸਿੰਘ ਬਾਠ, ਜਸਵਿੰਦਰ ਸਿੰਘ ਮਾਨਾ ਤਲਵੰਡੀ ਤੇ ਪੂਰਨ ਸਿੰਘ ਖੱਸਣ | ਕਣਕ ਦਾ ਰੇਟ 25 ਰੁਪਏ ਕੁਇੰਟਲ ਵਧਾਉਣਾ ਕਿਸਾਨਾਂ ਨਾਲ ਕੋਝਾ ਮਜ਼ਾਕ- ਕਿਸਾਨ ਆਗੂ

ਭੁਲੱਥ, 11 ਅਕਤੂਬਰ (ਮਨਜੀਤ ਸਿੰਘ ਰਤਨ)-ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ. ਐਸ.

Ad Position 21
No active advertisement
ਅਜੀਤ ਡੈਸਕ 12-10-2026
ਭੁਲੱਥ, 11 ਅਕਤੂਬਰ (ਮਨਜੀਤ ਸਿੰਘ ਰਤਨ)-ਕੇਂਦਰ ਸਰਕਾਰ ਵਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਵਿਚ ਸਿਰਫ਼ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕਰਨ ਦੇ ਫ਼ੈਸਲੇ ਨੂੰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਕਿਸਾਨਾਂ ਨਾਲ ਕੋਝਾ ਮਜ਼ਾਕ ਕਰਾਰ ਦਿੱਤਾ ਹੈ | ਇਸ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿਟਾਂ, ਸਰਬਜੀਤ ਸਿੰਘ ਬਾਠ ਸਕੱਤਰ ਜਨਰਲ, ਜਸਵਿੰਦਰ ਸਿੰਘ ਮਾਨਾ ਤਲਵੰਡੀ ਜ਼ਿਲ੍ਹਾ ਮੀਤ ਪ੍ਰਧਾਨ ਅਤੇ ਪੂਰਨ ਸਿੰਘ ਖੱਸਣ ਬਲਾਕ ਪ੍ਰਧਾਨ ਨੇ ਇੱਕ ਬਿਆਨ ਰਾਹੀਂ ਕਿਹਾ ਕਿ 25 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਸਿਰਫ਼ 25 ਪੈਸੇ ਪ੍ਰਤੀ ਕਿੱਲੋ ਬਣਦਾ ਹੈ, ਜੋ ਮੌਜੂਦਾ ਮਹਿੰਗਾਈ ਦੇ ਦੌਰ ਵਿਚ ਕਿਸਾਨਾਂ ਦੀਆਂ ਵਧਦੀਆਂ ਲਾਗਤਾਂ ਦੇ ਮੁਕਾਬਲੇ ਬਿਲਕੁਲ ਨਾਕਾਫ਼ੀ ਹੈ | ਉਨ੍ਹਾਂ ਕੇਂਦਰ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੀ ਬਜਾਏ ਤੁਰੰਤ ਗੰਭੀਰਤਾ ਨਾਲ ਵਿਚਾਰ ਕਰਕੇ ਐਮ.ਐਸ.ਪੀ. ਵਿਚ ਵਾਧਾ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਕਾਰ ਤੇ ਮੋਟਰਸਾਈਕਲ ਦੀ ਟੱਕਰ ਵਿਚ ਪਿਓ ਤੇ ਧੀ ਜ਼ਖ਼ਮੀ ਅਗਲੀ ਖ਼ਬਰ ਭਾਈ ਲਾਲੂ ਜੀ ਦੇ ਜੋੜ ਮੇਲੇ ’ਚ ਦੁਕਾਨਦਾਰਾਂ ਤੋਂ ਬਿਨਾਂ ਪਰਚੀ ਪੈਸੇ ਇਕੱਠੇ ਕਰਨ ਦੇ ਦੋਸ਼
Ad Position 24