ਪਿੰਡ ਬੂਟ ਤੋਂ ਖਾਲੀ ਪਲਾਟ ’ਚੋਂ ਵਿਅਕਤੀ ਦੀ ਲਾਸ਼ ਬਰਾਮਦ
ਸੁਭਾਨਪੁਰ, 12 ਅਕਤੂਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੇ ਅਧੀਨ ਆਉਂਦੇ ਪਿੰਡ ਬੂਟ ਵਿਖੇ ਅੱਜ ਦੁਪਹਿਰ ਸਮੇਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਏ. ਐਸ.
ਸੁਭਾਨਪੁਰ, 12 ਅਕਤੂਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੇ ਅਧੀਨ ਆਉਂਦੇ ਪਿੰਡ ਬੂਟ ਵਿਖੇ ਅੱਜ ਦੁਪਹਿਰ ਸਮੇਂ ਇਕ ਵਿਅਕਤੀ ਦੀ ਲਾਸ਼ ਬਰਾਮਦ ਹੋਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਏ. ਐਸ. ਆਈ. ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬੂਟ ਵਿਖੇ ਬੈਂਕ ਦੇ ਨਜ਼ਦੀਕ ਇਕ ਪਲਾਟ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਹੈ | ਜਦੋਂ ਉਨ੍ਹਾਂ ਨੇ ਮੌਕੇ ਤੇ ਜਾ ਕੇ ਦੇਖਿਆ ਤਾਂ ਮਿ੍ਤਕ ਵਿਅਕਤੀ ਦੀ ਸ਼ਨਾਖ਼ਤ ਕਰਨ ਲਈ ਉਸ ਦੀ ਜੇਬ ਵਿਚੋਂ ਕੋਈ ਵੀ ਦਸਤਾਵੇਜ਼ ਨਹੀਂ ਮਿਲਿਆ | ਉਨ੍ਹਾਂ ਦੱਸਿਆ ਕੇ ਮਿ੍ਤਕ ਵਿਅਕਤੀ ਨੇ ਨੀਲੀ ਜੀਨ ਦੀ ਪੈਂਟ ਨੀਲਾ ਅੰਡਰਵੀਅਰ ਤੇ ਫ਼ਿਰੋਜ਼ੀ ਰੰਗ ਦੀ ਟੀ-ਸ਼ਰਟ ਪਹਿਨੀ ਹੋਈ ਸੀ | ਲਾਸ਼ ਦੇ ਨਜ਼ਦੀਕ ਖੜ੍ਹੇ ਲੋਕਾਂ ਨੇ ਦੱਸਿਆ ਕਿ ਇਹ ਵਿਅਕਤੀ ਨਸ਼ੇ ਪੀਣ ਦਾ ਆਦੀ ਸੀ ਤੇ ਕਈ ਵਾਰ ਇਸ ਨੂੰ ਬੂਟਾ ਪਿੰਡ ਦੀਆ ਗਲੀਆਂ ਵਿਚ ਦੇਖਿਆ ਗਿਆ ਹੈ | ਥਾਣਾ ਸੁਭਾਨਪੁਰ ਦੀ ਪੁਲਿਸ ਵਲੋਂ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਸ਼ਨਾਖ਼ਤ ਕਰਨ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ਕਪੂਰਥਲਾ ਵਿਖੇ ਮੋਰਚਰੀ ਦੇ ਵਿਚ ਰਖਵਾ ਦਿੱਤਾ ਹੈ |