13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਝੋਨੇ ਦੀ ਸਰਕਾਰੀ ਖਰੀਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ, ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ’ਚ ਬਣੀ ਸਹਿਮਤੀ

ਕਪੂਰਥਲਾ, 12 ਅਕਤੂਬਰ (ਅਮਰਜੀਤ ਕੋਮਲ)-ਸੰਯੁਕਤ ਕਿਸਾਨ ਮੋਰਚੇ ਨਾਲ ਸੰਬੰਧਿਤ ਕਿਸਾਨ ਜਥੇਬੰਦੀਆਂ ਵਲੋਂ ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਖਰੀਦ ਸਰਕਾਰੀ ਸਮਰਥਨ ਮੁੱਲ ’ਤੇ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਦਾਣਾ ਮੰਡੀ ਕਪੂਰਥਲਾ ਦੇ ਮੂਹਰੇ ਦਿੱਤਾ ਜਾਣ ਵਾਲਾ ਧਰਨਾ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦੀ ਮੌਜੂਦਗੀ ਵਿਚ ਕਿਸਾਨ ਜਥੇਬੰਦੀਆਂ ਤੇ ਸ਼ੈਲਰ ਐਸੋਸੀਏਸ਼ਨ ਦੇ ਨੁਮਾਇੰਦਿਆਂ ਤੇ ਆੜ੍ਹਤੀਆਂ ਦਰਮਿਆਨ ਹੋਈ ਮੀਟਿੰਗ ਵਿਚ ਸਹਿਮਤੀ ਬਣਨ ਤੋਂ ਬਾਅਦ ਮੁਲਤਵੀ ਕਰ ਦਿੱਤਾ ਗਿਆ | ਇੱਥੇ ਵਰਨਣਯੋਗ ਹੈ ਕਿ ਅੱਜ ਸਵੇਰੇ 11 ਵਜੇ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿਚ ਕਿਸਾਨ ਦਾਣਾ ਮੰਡੀ ਕਪੂਰਥਲਾ ਮੂਹਰੇ ਇਕੱਤਰ ਹੋਣ ਲੱਗੇ ਤਾਂ ‘ਆਪ’ ਦੇ ਹਲਕਾ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਚੰਦੀ ਨੇ ਕਿਸਾਨਾਂ ਨੂੰ ਧਰਨਾ ਦੇਣ ਦੀ ਬਜਾਏ ਮਾਰਕੀਟ ਕਮੇਟੀ ਦੇ ਦਫ਼ਤਰ ’ਚ ਬੈਠ ਕੇ ਗੱਲਬਾਤ ਕਰਨ ਲਈ ਕਿਹਾ | ਇਸ ਪਿੱਛੋਂ ਸੰਯੁਕਤ ਕਿਸਾਨ ਮੋਰਚੇ ਦੇ ਕਨਵੀਨਰ ਐਡਵੋਕੇਟ ਰਜਿੰਦਰ ਸਿੰਘ ਰਾਣਾ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਰਾਣਾ ਸੈਦੋਵਾਲ, ਕਿਰਤੀ ਕਿਸਾਨ ਯੂਨੀਅਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਰਘਬੀਰ ਸਿੰਘ ਮਹਿਰਵਾਲਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਭੁੱਲਰ, ਸਕੱਤਰ ਤਰਸੇਮ ਸਿੰਘ ਬੰਨੇਮੱਲ, ਕਿਸਾਨ ਆਗੂ ਮਨਜਿੰਦਰ ਕਮਲ, ਆਲ ਇੰਡੀਆ ਕਿਸਾਨ ਸਭਾ ਦੇ ਸਰਪ੍ਰਸਤ ਚਰਨ ਸਿੰਘ ਹੈਬਤਪੁਰ, ਵਿੱਤ ਸਕੱਤਰ ਜਸਵਿੰਦਰ ਸਿੰਘ ਟਿੱਬਾ, ਭਾਰਤੀ ਕਿਸਾਨ ਯੂਨੀਅਨ ਡਕੌਂਦਾ ਬੁਰਜਗਿੱਲ ਦੇ ਜ਼ਿਲ੍ਹਾ ਪ੍ਰਧਾਨ ਧਰਮਿੰਦਰ ਸਿੰਘ, ਪਰਮਜੀਤ ਸਿੰਘ, ਬਲਵਿੰਦਰ ਸਿੰਘ ਮੀਟਿੰਗ ਲਈ ਮਾਰਕੀਟ ਕਮੇਟੀ ਦੇ ਦਫ਼ਤਰ ਪੁੱਜੇ | ਮੀਟਿੰਗ ’ਚ ਕਪੂਰਥਲਾ ਰਾਇਸ ਮਿੱਲਰ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰਬੀਰ ਸਿੰਘ ਚਾਹਲ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਸ਼ਰਮਾ, ਕਪੂਰਥਲਾ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵਿਪਨ ਆਜ਼ਾਦ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ | ਮੀਟਿੰਗ ’ਚ ਐਡਵੋਕੇਟ ਰਜਿੰਦਰ ਸਿੰਘ ਰਾਣਾ ਨੇ ਕਿਹਾ ਕਿ ਮੰਡੀ ਵਿਚ ਆਏ ਝੋਨੇ ਦੀ ਸਰਕਾਰੀ ਖਰੀਦ ਯਕੀਨੀ ਬਣਾਈ ਜਾਵੇ ਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ’ਤੇ ਖਰੀਦ ਸਬੰਧੀ ਜ਼ਿੰਮੇਵਾਰੀ ਫਿਕਸ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਝੋਨਾ ਵੇਚਣ ਲਈ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਦਵਿੰਦਰਬੀਰ ਸਿੰਘ ਚਾਹਲ ਨੇ ਕਿਹਾ ਕਿ ਮੰਡੀ ਵਿਚ ਆ ਰਹੇ ਝੋਨੇ ਵਿਚ ਨਮੀ ਦੀ ਮਾਤਰਾ ਵੱਧ ਹੋਣ ਕਾਰਨ ਖਰੀਦ ਏਜੰਸੀਆਂ ਨਿਰਧਾਰਿਤ ਮਾਪਦੰਡਾਂ ਤੋਂ ਵੱਧ ਝੋਨੇ ਦੀ ਖਰੀਦ ਨਹੀਂ ਕਰ ਸਕੀਆਂ ਤੇ ਵੱਧ ਨਮੀ ਵਾਲੇ ਝੋਨੇ ਕਾਰਨ ਚਾਵਲ ਮਿੱਲਾਂ ਨੂੰ ਆਰਥਿਕ ਤੌਰ ‘ਤੇ ਨੁਕਸਾਨ ਹੁੰਦਾ ਹੈ, ਕਿਉਂਕਿ ਇਸ ਤਰ੍ਹਾਂ ਦੇ ਝੋਨੇ ਵਿਚ ਟੋਟੇ ਦੀ ਮਾਤਰਾ ਵੱਧ ਹੁੰਦੀ ਹੈ ਤੇ ਕੇਂਦਰ ਸਰਕਾਰ ਦੀਆਂ ਸਖ਼ਤ ਹਦਾਇਤਾਂ ਕਾਰਨ ਸ਼ੈਲਰ ਮਿੱਲ ਮਾਲਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਕਿਸਾਨ ਵੀਰਾਂ ਨੂੰ ਝੋਨਾ ਮੰਡੀਆਂ ਵਿਚ ਸੁਕਾ ਕੇ ਲਿਆਉਣ ਲਈ ਪ੍ਰੇਰਿਤ ਕਰਨ ਤਾਂ ਜੋ ਇਸ ਮੁਸ਼ਕਿਲ ਦਾ ਸਥਾਈ ਹੱਲ ਹੋ ਸਕੇ | ਮੀਟਿੰਗ ਵਿਚ ਕਿਸਾਨ ਜਥੇਬੰਦੀ ਦੇ ਨੁਮਾਇੰਦਿਆਂ ਨਾਲ ਸਲਾਹ ਮਸ਼ਵਰੇ ਉਪਰੰਤ ਇਹ ਫੈਸਲਾ ਲਿਆ ਗਿਆ ਕਿ ਝੋਨੇ ਦੀ ਫ਼ਸਲ ਵਿਚ ਨਮੀ ਦੀ ਮਾਤਰਾ ਅਨੁਸਾਰ ਹੀ ਉਸ ਦੀ ਖਰੀਦ ਕੀਤੀ ਜਾਵੇਗੀ | ਕਿਸਾਨ ਆਗੂ ਹਰਜਿੰਦਰ ਸਿੰਘ ਰਾਣਾ ਸੈਦੋਵਾਲ ਨੇ ਕਿਸਾਨਾਂ ਨੂੰ ਵੀ ਅਪੀਲ ਕ ੀਤੀ ਕਿ ਉਹ ਸੁੱਕਾ ਝੋਨਾ ਮੰਡੀ ਵਿਚ ਲੈ ਕੇ ਆਉਣ, ਜੇਕਰ ਫਿਰ ਵੀ ਉਨ੍ਹਾਂ ਨੂੰ ਮੰਡੀ ਵਿਚ ਸਰਕਾਰੀ ਰੇਟ ‘ਤੇ ਝੋਨਾ ਵੇਚਣ ਵਿਚ ਮੁਸ਼ਕਿਲ ਆਵੇ ਤਾਂ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਜਾਵੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਮਾਰਕੀਟ ਕਮੇਟੀ ਦੇ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਨੇ ਕਿਹਾ ਕਿ ਮੰਡੀ ਵਿਚ ਝੋਨੇ ਦੀ ਖਰੀਦ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਉਨ੍ਹਾਂ ਖਰੀਦ ਏਜੰਸੀਆਂ ਤੇ ਅਧਿਕਾਰੀਆਂ ਨੂੰ ਕਿਹਾ ਕਿ ਖਰੀਦ ਪ੍ਰਕਿਰਿਆ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਖਰੀਦੇ ਗਏ ਝੋਨੇ ਦੀ ਨਾਲ ਨਾਲ ਲਿਫਟਿੰਗ ਕਰਨ ਲਈ ਵੀ ਕਿਹਾ | ਉਨ੍ਹਾਂ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਕਿਹਾ ਕਿ ਮੰਡੀ ਵਿਚ ਕਿਸਾਨਾਂ ਦੀ ਸਹੂਲਤ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ | ਚੇਅਰਮੈਨ ਨੇ ਕਿਹਾ ਕਿ ਜੇਕਰ ਕਿਸੇ ਕਿਸਾਨ ਨੂੰ ਮੰਡੀ ਵਿਚ ਝੋਨਾ ਵੇਚਣ ਲਈ ਕੋਈ ਮੁਸ਼ਕਿਲ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿਚ ਲਿਆਉਣ | ਇੱਥੇ ਵਰਨਣਯੋਗ ਹੈ ਕਿ ਜਿੰਨੀ ਦੇਰ ਤੱਕ ਮੋਰਚੇ ਦੇ ਆਗੂਆਂ ਦੀ ਸ਼ੈਲਰ ਮਾਲਕਾਂ ਤੇ ਆੜ੍ਹਤੀਆਂ ਨਾਲ ਹੋਈ ਮੀਟਿੰਗ ਵਿਚ ਮੰਗਾਂ ‘ਤੇ ਸਹਿਮਤੀ ਨਹੀਂ ਬਣੀ, ਉਨੀ ਦੇਰ ਤੱਕ ਕਿਸਾਨ ਮਾਰਕੀਟ ਕਮੇਟੀ ਦੇ ਦਫ਼ਤਰ ਦੇ ਬਾਹਰ ਬੈਠੇ ਰਹੇ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਕੁਲਵਿੰਦਰ ਸਿੰਘ ਭੰਡਾਲ, ਸਰਵਨ ਸਿੰਘ ਕਰਮਜੀਤਪੁਰ, ਭਾਰਤੀ ਕਿਸਾਨ ਯੁਨੀਅਨ ਏਕਤਾ ਡਕੌਂਦਾ ਦੇ ਪ੍ਰੈੱਸ ਸਕੱਤਰ ਹਰਜੀਤ ਸਿੰਘ ਰਜਾਪੁਰ, ਜਗਜੀਤ ਸਿੰਘ ਬਿਧੀਪੁਰ, ਬਲਵਿੰਦਰ ਸਿੰਘ ਅਮਰਕੋਟ, ਮਾਸਟਰ ਨਿਰੰਜਨ ਸਿੰਘ ਬੂੜੇਵਾਲ, ਸਵਰਨ ਸਿੰਘ, ਵਿੱਕੀ ਪੱਡਾ ਰਜਾਪੁਰ ਤੋਂ ਇਲਾਵਾ ਹੋਰ ਕਿਸਾਨ ਜਥੇਬੰਦੀਆਂ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 21
No active advertisement
ਅਜੀਤ ਡੈਸਕ 13-10-2026

Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਔਰਤ ਕਾਬੂ ਅਗਲੀ ਖ਼ਬਰ ਜਲੋਖਾਨਾ ਚੌਂਕ ਤੋਂ ਸਾਬਕਾ ਕੌਂਸਲਰ ਦੀ ਸਕੂਟਰੀ ਚੋਰੀ
Ad Position 24