12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਚੋਰਾਂ ਨੇ ਸੁਵਿਧਾ ਕੇਂਦਰ ਨੂੰ ਬਣਾਇਆ ਨਿਸ਼ਾਨਾ, ਬਾਥਰੂਮ ਦੀਆਂ ਟੂਟੀਆਂ ਤੇ ਪੱਖਾ ਕੀਤਾ ਚੋਰੀ

ਫਗਵਾੜਾ, 12 ਅਕਤੂਬਰ (ਹਰਜੋਤ ਸਿੰਘ ਚਾਨਾ)- ਸ਼ਹਿਰ ’ਚ ਚੋਰੀ ਦੀਆਂ ਵਾਰਦਾਤਾਂ ਲਗਾਤਾਰ ਵਾਪਰ ਰਹੀਆਂ ਹਨ | ਬੀਤੀ ਰਾਤ ਚੋਰਾਂ ਨੇ ਬਾਬਾ ਗਧੀਆ ਇਲਾਕੇ ‘ਚ ਸਥਿਤ ਸੁਵਿਧਾ ਕੇਂਦਰ ਨੂੰ ਨਿਸ਼ਾਨਾ ਬਣਾਉਂਦਿਆਂ ਉੱਥੋਂ ਬਾਥਰੂਮ ਦੀਆਂ ਟੂਟੀਆਂ ਅਤੇ ਪੱਖਾ ਚੋਰੀ ਕਰ ਲਿਆ | ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਦਿੰਦਿਆਂ ਸੁਵਿਧਾ ਕੇਂਦਰ ਦੀ ਇੰਚਾਰਜ ਪਿ੍ਯੰਕਾ ਨੇ ਦੱਸਿਆ ਕਿ ਸ਼ਨੀਵਾਰ ਨੂੰ ਕੇਂਦਰ ਬੰਦ ਕਰਕੇ ਉਹ ਚਲੇ ਗਏ ਸਨ | ਸੋਮਵਾਰ ਸਵੇਰੇ ਜਦੋਂ ਉਹ ਕੇਂਦਰ ਪਹੁੰਚੇ ਤਾਂ ਸੁਰੱਖਿਆ ਗਾਰਡ ਨੇ ਦੱਸਿਆ ਕਿ ਚੋਰ ਬਾਥਰੂਮ ‘ਚੋਂ ਟੂਟੀਆਂ ਤੇ ਹੋਰ ਸਾਮਾਨ ਚੋਰੀ ਕਰਕੇ ਲੈ ਗਏ ਹਨ | ਜਾਂਚ ਕਰਨ ‘ਤੇ ਪੱਖਾ ਵੀ ਗਾਇਬ ਮਿਲਿਆ | ਉਨ੍ਹਾਂ ਦੱਸਿਆ ਕਿ ਇਸ ਸੁਵਿਧਾ ਕੇਂਦਰ ‘ਚ ਪਹਿਲਾਂ ਵੀ ਚੋਰੀ ਦੀਆਂ ਚਾਰ ਵਾਰਦਾਤਾਂ ਹੋ ਚੁੱਕੀਆਂ ਹਨ | ਵਾਰ-ਵਾਰ ਹੋ ਰਹੀਆਂ ਚੋਰੀਆਂ ਕਾਰਨ ਕੇਂਦਰ ਦੀ ਸੁਰੱਖਿਆ ਪ੍ਰਬੰਧਾਂ ‘ਤੇ ਵੀ ਸਵਾਲ ਖੜ੍ਹੇ ਹੋ ਰਹੇ ਹਨ | ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ ਤੇ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |

Ad Position 21
No active advertisement
ਅਜੀਤ ਡੈਸਕ 13-10-2026

Ad Position 22
No active advertisement
ਪਿਛਲੀ ਖ਼ਬਰ ਬੇਮੌਸਮੀ ਬਰਸਾਤ ਕਾਰਨ ਫ਼ਸਲ ਖ਼ਰਾਬ ਹੋਣ ’ਤੇ ਸਰਕਾਰ ਕਿਸਾਨਾਂ ਦੀ ਬਾਂਹ ਫੜੇ-ਜਸਬੀਰ ਸਿੰਘ ਲਿੱਟਾਂ ਅਗਲੀ ਖ਼ਬਰ ਜਥੇਦਾਰ ਗੁਰਦਿਆਲ ਸਿੰਘ ਦੀ ਮਾਤਾ ਗੁਰਦੀਪ ਕੌਰ ਪੰਜ ਤੱਤਾਂ ’ਚ ਵਿਲੀਨ
Ad Position 24