ਹਿੰਦੂ ਕੰਨਿਆ ਕਾਲਜ ’ਚ ਆਰਟੀਫਿਸ਼ੀਅਲ ਇੰਟੈਲੀਜੈਂਸ, ਉੱਭਰਦੇ ਰੁਝਾਨ ਤੇ ਨਵੀਨਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ
ਕਪੂਰਥਲਾ, 12 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਕੰਪਿਊਟਰ ਸਾਇੰਸ ਅਤੇ ਸੂਚਨਾ ਤਕਨਾਲੋਜੀ ਵਿਭਾਗ ਵਲੋਂ ਆਰਟੀਫਿਸ਼ੀਅਲ ਇੰਟੈਲੀਜੈਂਸ ਉੱਭਰਦੇ ਰੁਝਾਨ ਅਤੇ ਨਵੀਨਤਾ ਵਿਸ਼ੇ ’ਤੇ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਡਾ. ਹਰਦੀਪ ਸਿੰਘ ਸੇਵਾ ਮੁਕਤ ਪ੍ਰੋਫੈਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਿਸੋਰਸ ਪਰਸਨ ਵਜੋਂ ਸ਼ਾਮਿਲ ਹੋਏ | ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਉਨ੍ਹਾਂ ਆਰਟੀਫਿਸ਼ੀਅਲ ਇੰਟੈਲੀਜੈਂਸ (ਏ.
ਸ
ਸੈਮੀਨਾਰ ’ਚ ਰਿਸੋਰਸਪਰਸਨ ਡਾ. ਹਰਦੀਪ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਇੰਜ. ਸੁਨਾਲੀ ਸ਼ਰਮਾ | ਤਸਵੀਰ ’ਚ ਇੰਜ. ਇੰਦਰਜੀਤ ਕੌਰ ਤੇ ਹੋਰ | ਤਸਵੀਰ. ਤਿਲਕਰਾਜ
13-10-2026
ਕਪੂਰਥਲਾ, 12 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਿੰਦੂ ਕੰਨਿਆ ਕਾਲਜ ਕਪੂਰਥਲਾ ਦੇ ਕੰਪਿਊਟਰ ਸਾਇੰਸ ਅਤੇ ਸੂਚਨਾ ਤਕਨਾਲੋਜੀ ਵਿਭਾਗ ਵਲੋਂ ਆਰਟੀਫਿਸ਼ੀਅਲ ਇੰਟੈਲੀਜੈਂਸ ਉੱਭਰਦੇ ਰੁਝਾਨ ਅਤੇ ਨਵੀਨਤਾ ਵਿਸ਼ੇ ’ਤੇ ਇਕ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਡਾ. ਹਰਦੀਪ ਸਿੰਘ ਸੇਵਾ ਮੁਕਤ ਪ੍ਰੋਫੈਸਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਿਸੋਰਸ ਪਰਸਨ ਵਜੋਂ ਸ਼ਾਮਿਲ ਹੋਏ | ਵਿਦਿਆਰਥੀਆਂ ਦੇ ਰੂਬਰੂ ਹੁੰਦਿਆਂ ਉਨ੍ਹਾਂ ਆਰਟੀਫਿਸ਼ੀਅਲ ਇੰਟੈਲੀਜੈਂਸ (ਏ.ਆਈ.) ਦੇ ਤੇਜੀ ਨਾਲ ਵਿਕਸਿਤ ਹੋ ਰਹੇ ਖੇਤਰ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ | ਉਨ੍ਹਾਂ ਏ.ਆਈ. ’ਚ ਉੱਭਰ ਰਹੇ ਰੁਝਾਨਾਂ, ਤਕਨੀਕੀ ਤਰੱਕੀਆਂ ਤੇ ਨਵੀਨਤਕਾਰੀ ਤਰੀਕਿਆਂ ਬਾਰੇ ਚਰਚਾ ਕੀਤੀ ਤੇ ਕਿਹਾ ਕਿ ਏ.ਆਈ. ਸਿੱਖਿਆ, ਉਦਯੋਗ ਤੇ ਰੋਜ਼ਾਨਾ ਜੀਵਨ ਵਿਚ ਨੂੰ ਬਦਲ ਰਹੀ ਹੈ | ਰਿਸੋਰਸ ਪਰਸਨ ਨੇ ਆਧੁਨਿਕ ਤਕਨੀਕੀ ਸੰਸਾਰ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਏ.ਆਈ. ਨਾਲ ਸਬੰਧਿਤ ਹੁਨਰ ਪ੍ਰਾਪਤ ਕਰਨ ਦੇ ਵੱਧ ਰਹੇ ਮਹੱਤਵ ਬਾਰੇ ਵੀ ਜਾਣਕਾਰੀ ਦਿੱਤੀ | ਸੈਮੀਨਾਰ ਦੀ ਸਮਾਪਤੀ ’ਤੇ ਇੰਜ. ਸੁਨਾਲੀ ਸ਼ਰਮਾ ਨੇ ਰਿਸੋਰਸ ਪਰਸਨ ਵਲੋਂ ਵਿਦਿਆਰਥੀਆਂ ਨੂੰ ਏ.ਆਈ. ਸੰਬੰਧੀ ਜਾਣਕਾਰੀ ਦੇਣ ਲਈ ਉਨ੍ਹਾਂ ਦਾ ਤਹਿਦਿਲੋਂ ਧੰਨਵਾਦ ਕੀਤਾ | ਕਾਲਜ ਦੇ ਕੰਪਿਊਟਰ ਵਿਭਾਗ ਦੇ ਕੋਆਰਡੀਨੇਟਰ ਸੰਜੀਵ ਭੱਲਾ ਨੇ ਕਿਹਾ ਕਿ ਅਜੋਕੇ ਸਮੇਂ ਵਿਦਿਆਰਥੀਆਂ ਲਈ ਏ.ਆਈ. ਬਾਰੇ ਜਾਣਕਾਰੀ ਹਾਸਿਲ ਕਰਨੀ ਬੇਹੱਦ ਜ਼ਰੂਰੀ ਹੈ | ਕਾਲਜ ਦੀ ਪਿ੍ੰਸੀਪਲ ਡਾ. ਅਰਚਨਾ ਗਰਗ ਨੇ ਕੰਪਿਊਟਰ ਸਾਇੰਸ ਤੇ ਸੂਚਨਾ ਤਕਨਾਲੋਜੀ ਵਿਭਾਗ ਵਲੋਂ ਏ.ਆਈ. ਸਬੰਧੀ ਸੈਮੀਨਾਰ ਕਰਵਾਉਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਸੈਮੀਨਾਰ ਦੌਰਾਨ ਮੰਚ ਸੰਚਾਲਨ ਦੀ ਭੂਮਿਕਾ ਇੰਜ. ਇੰਦਰਜੀਤ ਕੌਰ ਨੇ ਨਿਭਾਏ |