13-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਨਡਾਲਾ ਅਨਾਜ ਮੰਡੀ ’ਚ ਕਿਸਾਨਾਂ ਦੀ ਲੁੱਟ-ਖਸੁੱਟ ਰੋਕਣ ਲਈ ਕਿਸਾਨ ਯੂਨੀਅਨ ਨੇ ਚੁੱਕੀ ਆਵਾਜ਼

ਨਡਾਲਾ, 12 ਅਕਤੂਬਰ (ਰਘਬਿੰਦਰ ਸਿੰਘ)-ਨਡਾਲਾ ਅਨਾਜ ਮੰਡੀ ’ਚ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨਾਲ ਕਥਿਤ ਤੌਰ ‘ਤੇ ਹੋ ਰਹੀ ਲੁੱਟ-ਖਸੁੱਟ ਅਤੇ ਖ਼ਰੀਦ ਪ੍ਰਬੰਧਾਂ ਵਿਚ ਖਾਮੀਆਂ ਨੂੰ ਲੈ ਕੇ ਕਿਸਾਨ ਯੂਨੀਅਨ ਨਡਾਲਾ ਵੱਲੋਂ ਪ੍ਰਧਾਨ ਹਰਜਿੰਦਰ ਸਿੰਘ ਸਾਹੀ ਦੀ ਅਗਵਾਈ ਹੇਠ ਪਨਸਪ ਅਤੇ ਪਨਗ੍ਰੇਨ ਦੇ ਇੰਸਪੈਕਟਰਾਂ ਨਾਲ ਮੁਲਾਕਾਤ ਕਰਕੇ ਰੋਸ ਜਤਾਇਆ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਨਡਾਲਾ ਅਨਾਜ ਮੰਡੀ ਵਿਚ ਪੱਕਾ ਆਰ. ਓ.

Ad Position 21
No active advertisement
ਅਜੀਤ ਡੈਸਕ 13-10-2026
ਨਡਾਲਾ, 12 ਅਕਤੂਬਰ (ਰਘਬਿੰਦਰ ਸਿੰਘ)-ਨਡਾਲਾ ਅਨਾਜ ਮੰਡੀ ’ਚ ਝੋਨੇ ਦੀ ਖ਼ਰੀਦ ਦੌਰਾਨ ਕਿਸਾਨਾਂ ਨਾਲ ਕਥਿਤ ਤੌਰ ‘ਤੇ ਹੋ ਰਹੀ ਲੁੱਟ-ਖਸੁੱਟ ਅਤੇ ਖ਼ਰੀਦ ਪ੍ਰਬੰਧਾਂ ਵਿਚ ਖਾਮੀਆਂ ਨੂੰ ਲੈ ਕੇ ਕਿਸਾਨ ਯੂਨੀਅਨ ਨਡਾਲਾ ਵੱਲੋਂ ਪ੍ਰਧਾਨ ਹਰਜਿੰਦਰ ਸਿੰਘ ਸਾਹੀ ਦੀ ਅਗਵਾਈ ਹੇਠ ਪਨਸਪ ਅਤੇ ਪਨਗ੍ਰੇਨ ਦੇ ਇੰਸਪੈਕਟਰਾਂ ਨਾਲ ਮੁਲਾਕਾਤ ਕਰਕੇ ਰੋਸ ਜਤਾਇਆ ਗਿਆ | ਇਸ ਮੌਕੇ ਕਿਸਾਨ ਆਗੂਆਂ ਨੇ ਮੰਗ ਕੀਤੀ ਕਿ ਨਡਾਲਾ ਅਨਾਜ ਮੰਡੀ ਵਿਚ ਪੱਕਾ ਆਰ.ਓ. ਲਗਾਇਆ ਜਾਵੇ ਤਾਂ ਜੋ ਝੋਨੇ ਦੀ ਖ਼ਰੀਦ ਅਤੇ ਚੁਕਾਈ ਦਾ ਕੰਮ ਸੁਚਾਰੂ ਢੰਗ ਨਾਲ ਚੱਲ ਸਕੇ |ਇਸ ਮੌਕੇ ਕਿਸਾਨਾਂ ਨੇ ਰੋਸ ਜਤਾਉਂਦਿਆਂ ਕਿਹਾ ਕਿ ਬੀਤੀ 9 ਅਤੇ 11 ਅਕਤੂਬਰ ਨੂੰ ਖ਼ਰੀਦ ਏਜੰਸੀਆਂ ਵਲੋਂ ਮੰਡੀ ਵਿਚ ਝੋਨੇ ਦੀ ਸਰਕਾਰੀ ਖ਼ਰੀਦ ਨਹੀਂ ਕੀਤੀ ਗਈ, ਜਿਸ ਕਾਰਨ ਕਿਸਾਨਾਂ ਨੂੰ ਮਜਬੂਰਨ ਆਪਣਾ ਝੋਨਾ ਸ਼ੈਲਰ ਮਾਲਕਾਂ ਨੂੰ ਦੇਣਾ ਪਿਆ | ਉਨ੍ਹਾਂ ਕਿਹਾ ਕਿ ਸਰਕਾਰੀ ਖ਼ਰੀਦ ਨਾ ਹੋਣ ਕਾਰਨ ਕਿਸਾਨਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ |ਇਸ ਦੌਰਾਨ ਕਿਸਾਨਾਂ ਨੇ ਝੋਨੇ ਦੀ ਨਮੀ ਮਾਪਣ ਵਾਲੀਆਂ ਮਸ਼ੀਨਾਂ ਦੀ ਰੀਡਿੰਗ ’ਚ ਆ ਰਹੇ ਫ਼ਰਕ ਦਾ ਮੁੱਦਾ ਵੀ ਚੁੱਕਿਆ | ਉਨ੍ਹਾਂ ਕਿਹਾ ਕਿ ਕਿਸਾਨਾਂ ਕੋਲ ਮੌਜੂਦ ਯੂਨੀਵਰਸਿਟੀ ਤੋਂ ਪ੍ਰਵਾਨਿਤ ਮਸ਼ੀਨਾਂ ਅਤੇ ਖ਼ਰੀਦ ਏਜੰਸੀਆਂ ਦੀਆਂ ਮਸ਼ੀਨਾਂ ਵੱਲੋਂ ਨਮੀ ਦੀ ਮਾਤਰਾ ਵੱਖ-ਵੱਖ ਦਰਸਾਈ ਜਾ ਰਹੀ ਹੈ, ਜਿਸ ਕਾਰਨ ਕਿਸਾਨਾਂ ਨੂੰ ਮੁਸ਼ਕਲਾਂ ਪੇਸ਼ ਆ ਰਹੀਆਂ ਹਨ | ਉਨ੍ਹਾਂ ਮੰਗ ਕੀਤੀ ਕਿ ਨਮੀ ਦੀ ਜਾਂਚ ਵਿਚ ਪਾਰਦਰਸ਼ਤਾ ਲਿਆਂਦੀ ਜਾਵੇ |ਇਸ ਸਬੰਧੀ ਪਨਗ੍ਰੇਨ ਦੇ ਇੰਸਪੈਕਟਰ ਅੰਮਿ੍ਤਪਾਲ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ 9 ਅਤੇ 11 ਅਕਤੂਬਰ ਨੂੰ ਬਾਰਿਸ਼ ਹੋਣ ਕਾਰਨ ਝੋਨੇ ਦੀ ਸਰਕਾਰੀ ਖ਼ਰੀਦ ਨਹੀਂ ਹੋ ਸਕੀ ਸੀ, ਜਿਸ ਕਾਰਨ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਉਨ੍ਹਾਂ ਨਮੀ ਮਾਪਣ ਵਾਲੀਆਂ ਮਸ਼ੀਨਾਂ ਸਬੰਧੀ ਕਿਹਾ ਕਿ ਮਾਰਕੀਟ ਕਮੇਟੀ ਦੀ ਮਸ਼ੀਨ ਨਾਲ ਨਮੀ ਦੀ ਜਾਂਚ ਕਰਵਾ ਕੇ ਇਸ ਮਸਲੇ ਨੂੰ ਹੱਲ ਕੀਤਾ ਜਾਵੇਗਾ | ਉਨ੍ਹਾਂ ਅੱਗੇ ਕਿਹਾ ਕਿ ਜ਼ਿਲ੍ਹਾ ਕੰਟਰੋਲਰ ਨਾਲ ਗੱਲਬਾਤ ਕਰਕੇ ਨਡਾਲਾ ਅਨਾਜ ਮੰਡੀ ਵਿਚ ਪੱਕਾ ਆਰ.ਓ. ਲਗਵਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਝੋਨੇ ਦੀ ਚੁਕਾਈ ਦਾ ਕੰਮ ਜਲਦੀ ਹੋ ਸਕੇ |ਇਸ ਮੌਕੇ ਕਿਸਾਨ ਯੂਨੀਅਨ ਦੇ ਪ੍ਰਧਾਨ ਹਰਜਿੰਦਰ ਸਿੰਘ ਸਾਹੀ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਜਲਦ ਪੂਰੀਆਂ ਨਾ ਕੀਤੀਆਂ ਗਈਆਂ ਅਤੇ ਮੰਡੀ ਵਿਚ ਖ਼ਰੀਦ ਪ੍ਰਬੰਧਾਂ ਨੂੰ ਸੁਚਾਰੂ ਨਾ ਬਣਾਇਆ ਗਿਆ ਤਾਂ ਕਿਸਾਨ ਯੂਨੀਅਨ ਵੱਲੋਂ ਸੰਘਰਸ਼ ਵਿੱਢਿ ਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਬੰਧਤ ਪ੍ਰਸ਼ਾਸਨ ਦੀ ਹੋਵੇਗੀ | ਇਸ ਮੌਕੇ ਹਰਜਿੰਦਰ ਸਿੰਘ ਸਾਹੀ, ਰਘਵਿੰਦਰ ਸਿੰਘ ਸਾਹੀ, ਗੁਰਨਾਮ ਸਿੰਘ ਮੁਲਤਾਨੀ, ਇੰਦਰਜੀਤ ਸਿੰਘ ਖੱਖ, ਖ਼ੁਸ਼ਦੀਪ ਸਿੰਘ ਖਹਿਰਾ, ਸਿਮਰਜੀਤ ਸਿੰਘ ਮਿਰਜ਼ਾਪੁਰ ਅਤੇ ਹੋਰ ਕਿਸਾਨ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭੁਲੱਥ ’ਚ ਸੜਕਾਂ ਦੀ ਸੁਰੱਖਿਆ ਲਈ ਪਾਣੀ ਦੇ ਨਿਕਾਸ ਲਈ ਹੌਦੀਆਂ ਵੀ ਬਣਾਈਆਂ ਜਾਣ-ਗੋਰਾ ਗਿੱਲ ਅਗਲੀ ਖ਼ਬਰ ਬੇਗਮਪੁਰਾ ਦਾ ਸੰਕਲਪ ਇਤਿਹਾਸਕ ਨਗਰ ਕੀਰਤਨ ਦੀਆਂ ਤਿਆਰੀਆਂ ਜ਼ੋਰਾਂ ’ਤੇ, ਪੰਡਵਾਂ ਵਿਖੇ ਹੋਵੇਗਾ ਸੰਗਤਾਂ ਦਾ ਭਰਵਾਂ ਸਵਾਗ...
Ad Position 24