12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਕੈਂਟਰ ਨੇ ਐਕਟਿਵਾ ਨੂੰ ਮਾਰੀ ਟੱਕਰ, ਔਰਤ ਦੀ ਮੌਕੇ ’ਤੇ ਮੌਤ

ਫਗਵਾੜਾ, 12 ਅਕਤੂਬਰ (ਹਰਜੋਤ ਸਿੰਘ ਚਾਨਾ)- ਜਲੰਧਰ-ਫਗਵਾੜਾ ਜੀ. ਟੀ.

Ad Position 21
No active advertisement
ਅਜੀਤ ਡੈਸਕ 13-10-2026
ਫਗਵਾੜਾ, 12 ਅਕਤੂਬਰ (ਹਰਜੋਤ ਸਿੰਘ ਚਾਨਾ)- ਜਲੰਧਰ-ਫਗਵਾੜਾ ਜੀ.ਟੀ. ਰੋਡ ’ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੇ ਸਾਹਮਣੇ ਇੱਕ ਕੈਂਟਰ ਵਲੋਂ ਐਕਟਿਵਾ ਨੂੰ ਪਿੱਛਓਂ ਟੱਕਰ ਮਾਰਨ ਕਾਰਨ ਐਕਟਿਵਾ ਸਵਾਰ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ | ਹਾਦਸੇ ਤੋਂ ਬਾਅਦ ਕੈਂਟਰ ਚਾਲਕ ਆਪਣਾ ਵਾਹਨ ਮੌਕੇ ’ਤੇ ਛੱਡ ਕੇ ਫ਼ਰਾਰ ਹੋ ਗਿਆ | ਪੁਲਿਸ ਨੇ ਮ੍ਰਿਤਕਾ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਫਗਵਾੜਾ ਦੇ ਸਿਵਲ ਹਸਪਤਾਲ ਦੀ ਮੁਰਦਾਘਰ ’ਚ ਰਖਵਾ ਦਿੱਤਾ ਹੈ | ਸਿਵਲ ਹਸਪਤਾਲ ‘ਚ ਮੌਜੂਦ ਆਸ਼ਾ ਰਾਣੀ ਵਾਸੀ ਆਬਾਦਪੁਰਾ ਜਲੰਧਰ ਨੇ ਦੱਸਿਆ ਕਿ ਉਹ ਆਪਣੀ ਮਾਤਾ ਸੱਤਿਆ ਰਾਣੀ ਨਾਲ ਐਕਟਿਵਾ ‘ਤੇ ਜਲੰਧਰ ਤੋਂ ਫਗਵਾੜਾ ਆ ਰਹੀ ਸੀ | ਜਦੋਂ ਉਹ ਲਵਲੀ ਯੂਨੀਵਰਸਿਟੀ ਦੇ ਸਾਹਮਣੇ ਪਹੁੰਚੀਆਂ ਤਾਂ ਇੱਕ ਕੈਂਟਰ ਨੇ ਉਨ੍ਹਾਂ ਦੀ ਐਕਟਿਵਾ ਨੂੰ ਪਿੱਛਿਓਾ ਟੱਕਰ ਮਾਰ ਦਿੱਤੀ | ਇਸ ਕਾਰਨ ਉਸ ਦੀ ਮਾਤਾ ਸੜਕ ‘ਤੇ ਡਿੱਗ ਪਈ ਤੇ ਕੈਂਟਰ ਦਾ ਟਾਇਰ ਉਨ੍ਹਾਂ ਦੇ ਉੱਪਰੋਂ ਲੰਘ ਗਿਆ | ਹਾਦਸੇ ‘ਚ ਸੱਤਿਆ ਰਾਣੀ ਦੀ ਮੌਕੇ ‘ਤੇ ਹੀ ਮੌਤ ਹੋ ਗਈ | ਆਸ਼ਾ ਰਾਣੀ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਕੈਂਟਰ ਚਾਲਕ ਵਾਹਨ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ | ਸੂਚਨਾ ਮਿਲਣ ‘ਤੇ ਚਹੇੜੂ ਪੁਲਿਸ ਮੌਕੇ ‘ਤੇ ਪਹੁੰਚੀ ਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਡਿਪਸ ਬੀ.ਐੱਡ ਕਾਲਜ ਢਿਲਵਾਂ ’ਚ ਨਵੇਂ ਸੈਸ਼ਨ 2026–28 ਲਈ ਓਰੀਐਂਟੇਸ਼ਨ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਡਾਲਾ ਵਿਖੇ ਮਾਪੇ-ਅਧਿਆਪਕ ਮਿਲਣੀ
Ad Position 24