ਬਲਬੀਰ ਸਿੰਘ ਸ਼ਾਹੀ ਭਟਨੂਰਾ ਕਲਾਂ ਵਾਰਿਸ ਪੰਜਾਬ ਦੇ ਸਰਕਲ ਪ੍ਰਧਾਨ ਨਿਯੁਕਤ
ਭੁਲੱਥ, 12 ਅਕਤੂਬਰ (ਮੇਹਰ ਚੰਦ ਸਿੱਧੂ)-ਪਿੰਡ ਭਟਨੂਰਾ ਕਲਾਂ ਦੇ ਵਸਨੀਕ ਡਾ. ਬਲਵੀਰ ਸਿੰਘ ਸ਼ਾਹੀ ਵਾਰਿਸ ਪੰਜਾਬ ਦੇ ਸਰਕਲ ਪ੍ਰਧਾਨ ਨਿਯੁਕਤ ਕੀਤੇ ਗਏ | ਗੱਲਬਾਤ ਕਰਦਿਆਂ ਡਾ: ਬਲਵੀਰ ਸਿੰਘ ਸ਼ਾਹੀ ਨੇ ਕਿਹਾ ਕਿ ਪਾਰਟੀ ਹਾਈਕਮਾਨ ਬਾਪੂ ਤਰਸੇਮ ਸਿੰਘ, ਮਨਪ੍ਰੀਤ ਸਿੰਘ ਇਯਾਲੀ , ਗੁਰਪ੍ਰੀਤ ਸਿੰਘ ਤੇ ਬਾਈ ਨਛੱਤਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਯੋਗ ਅਗਵਾਈ ਹੇਠ ਉਨ੍ਹਾਂ ਨੂੰ ਹਲਕਾ ਭੁਲੱਥ ਦੇ ਸਰਕਲ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਪਾਰਟੀ ਵਾਰਿਸ ਪੰਜਾਬ ਦੇ ਅਜੰਡੇ ਅਨੁਸਾਰ ਵਫ਼ਾਦਾਰੀ ਨਾਲ ਕੰਮ ਕਰਨਗੇ ਤੇ ਇਲਾਕੇ ਅੰਦਰ ਲੋਕ ਸੇਵਾ ਨੂੰ ਪਹਿਲ ਦੇ ਆਧਾਰ ਤੇ ਕਰਦੇ ਹੋਏ ਲੋਕਾਂ ਦੇ ਕੰਮ ਆਉਣਗੇ |
ਅਜੀਤ ਡੈਸਕ
13-10-2026