14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਖੇਤੀਬਾੜੀ ਨੂੰ ਵਾਤਾਵਰਨ ਪੱਖੀ ਤੇ ਲਾਹੇਵੰਦੀ ਬਣਾਉਣ ਲਈ ਫ਼ਸਲੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧ ਬੇਹੱਦ ਜ਼ਰੂਰੀ-ਡਾ. ਜਸਵਿੰਦਰ ਸਿੰਘ

ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਤਕਨੀਕਾਂ, ਫ਼ਸਲਾਂ ਦੀ ਕਾਸ਼ਤ ਤੇ ਕੁਦਰਤੀ ਸਰੋਤਾਂ ਦੀ ਸੰਭਾਲ ਬਾਰੇ ਜਾਗਰੂਕ ਕਰਨ ਲਈ ਸਥਾਨਕ ਵਿਰਸਾ ਵਿਹਾਰ ਵਿਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਡਾ. ਜਸਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਨੇ ਕੀਤਾ | ਕੈਂਪ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਵਿਸ਼ੇਸ਼ ਕਰਕੇ ਮਿੱਟੀ ਤੇ ਪਾਣੀ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਵਾਤਾਵਰਨ ਪੱਖੀ ਤੇ ਲਾਹੇਵੰਦੀ ਬਣਾਉਣ ਲਈ ਫ਼ਸਲਾਂ ਦੀ ਰਹਿੰਦ ਖੂੰਹਦ ਦਾ ਸੁਚੱਜਾ ਪ੍ਰਬੰਧ ਬੇਹੱਦ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹੁਣ ਤੱਕ ਅੱਗ ਮੁਕਤ ਹੈ ਤੇ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਦੀ ਕੋਈ ਵੀ ਘਟਨਾ ਸਾਹਮਣੇ ਨਹੀਂ ਆਈ | ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਫ਼ਸਲੀ ਰਹਿੰਦ ਖੂੰਹਦ ਦਾ ਖੇਤੀ ਮਸ਼ੀਨਰੀ ਤੇ ਵਿਗਿਆਨਕ ਤਰੀਕਿਆਂ ਦੀ ਮਦਦ ਨਾਲ ਯੋਗ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਬੋਲਦਿਆਂ ਡਾ.

Ad Position 21
No active advertisement
ਅਜੀਤ ਡੈਸਕ 14-10-2026
ਕਪੂਰਥਲਾ, 13 ਅਕਤੂਬਰ (ਅਮਰਜੀਤ ਕੋਮਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਤਕਨੀਕਾਂ, ਫ਼ਸਲਾਂ ਦੀ ਕਾਸ਼ਤ ਤੇ ਕੁਦਰਤੀ ਸਰੋਤਾਂ ਦੀ ਸੰਭਾਲ ਬਾਰੇ ਜਾਗਰੂਕ ਕਰਨ ਲਈ ਸਥਾਨਕ ਵਿਰਸਾ ਵਿਹਾਰ ਵਿਚ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਜਿਸ ਦਾ ਉਦਘਾਟਨ ਡਾ. ਜਸਵਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਕਪੂਰਥਲਾ ਨੇ ਕੀਤਾ | ਕੈਂਪ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਵਿਸ਼ੇਸ਼ ਕਰਕੇ ਮਿੱਟੀ ਤੇ ਪਾਣੀ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ | ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਵਾਤਾਵਰਨ ਪੱਖੀ ਤੇ ਲਾਹੇਵੰਦੀ ਬਣਾਉਣ ਲਈ ਫ਼ਸਲਾਂ ਦੀ ਰਹਿੰਦ ਖੂੰਹਦ ਦਾ ਸੁਚੱਜਾ ਪ੍ਰਬੰਧ ਬੇਹੱਦ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਵਿਭਾਗ ਦੀਆਂ ਕੋਸ਼ਿਸ਼ਾਂ ਸਦਕਾ ਜ਼ਿਲ੍ਹਾ ਹੁਣ ਤੱਕ ਅੱਗ ਮੁਕਤ ਹੈ ਤੇ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਦੀ ਕੋਈ ਵੀ ਘਟਨਾ ਸਾਹਮਣੇ ਨਹੀਂ ਆਈ | ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਤੇ ਫ਼ਸਲੀ ਰਹਿੰਦ ਖੂੰਹਦ ਦਾ ਖੇਤੀ ਮਸ਼ੀਨਰੀ ਤੇ ਵਿਗਿਆਨਕ ਤਰੀਕਿਆਂ ਦੀ ਮਦਦ ਨਾਲ ਯੋਗ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਬੋਲਦਿਆਂ ਡਾ. ਗੁਲਜਾਰ ਸਿੰਘ ਸੰਘੇੜਾ ਨੇ ਗੰਨੇ ਦੀ ਸੁਚੱਜੀ ਕਾਸ਼ਤ, ਉਨਤ ਤਕਨੀਕਾਂ ਤੇ ਫ਼ਸਲਾਂ ਤੋਂ ਵਧੇਰੇ ਲਾਭ ਲੈਣ, ਜਦਕਿ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਇੰਚਾਰਜ ਡਿਪਟੀ ਡਾਇਰੈਕਟਰ ਡਾ. ਹਰਿੰਦਰ ਸਿੰਘ ਨੇ ਹਾੜੀ ਦੀਆਂ ਫ਼ਸਲਾਂ ਦੀ ਕਾਸ਼ਤ, ਬਿਜਾਈ ਸਮੇਂ ਧਿਆਨ ਰੱਖਣ ਵਾਲੇ ਨੁਕਤਿਆਂ ਤੇ ਵਿਗਿਆਨ ਖੇਤੀ ਤਕਨੀਕਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਇਸੇ ਤਰ੍ਹਾਂ ਬਾਗਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਦਲਜੀਤ ਸਿੰਘ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਪਿਛਲੇ ਪੰਜ ਵਰਿ੍ਹਆਂ ਦੌਰਾਨ ਨਿਰੰਤਰ ਝੋਨੇ ਦੀ ਪਰਾਲੀ ਦਾ ਸੁਚੱਜਾ ਪ੍ਰਬੰਧ ਕਰਨ ਵਾਲੇ 50 ਕਿਸਾਨਾਂ ਨੂੰ ਵਾਤਾਵਰਣ ਦੇ ਰਾਖੇ ਖ਼ਿਤਾਬ ਨਾਲ ਡਾ. ਜਸਵਿੰਦਰ ਸਿੰਘ ਨੇ ਸਨਮਾਨਿਤ ਕੀਤਾ | ਕੈਂਪ ਵਿਚ ਡਾ. ਪਰਮਜੀਤ ਮਹੇ, ਖੇਤੀਬਾੜੀ ਅਫ਼ਸਰ ਡਾ. ਵਿਸ਼ਾਲ ਕੌਸ਼ਲ, ਖੇਤੀਬਾੜੀ ਅਫ਼ਸਰ ਇੰਜ. ਲਵਲੀ, ਡਾ. ਜਸਪਾਲ ਸਿੰਘ, ਡਾ. ਗੁਰਜੋਤ ਸਿੰਘ, ਸ਼ਵਿੰਦਰ ਸਿੰਘ, ਮਨਅਰਸਰੂਪ ਕੌਰ ਖੇਤੀਬਾੜੀ ਵਿਕਾਸ ਅਫ਼ਸਰ, ਪਰਮਿੰਦਰ ਕੁਮਾਰ, ਰਵਿੰਦਰ ਕੌਰ, ਹਰਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਰਣਬੀਰ ਸਿੰਘ ਖੇਤੀਬਾੜੀ ਵਿਸਥਾਰ ਅਫ਼ਸਰ, ਕਿਰਪਾਲ ਕੌਰ ਸੁਪਰਡੈਂਟ, ਜਸਰਮਨ ਸਿੰਘ ਸੀਨੀਅਰ ਸਹਾਇਕ, ਮਨਦੀਪ ਸਿੰਘ, ਚਰਨਜੀਤ ਸਿੰਘ, ਅਮਨਦੀਪ ਸਿੰਘ, ਪਵਨਦੀਪ ਸਿੰਘ, ਮਨਜਿੰਦਰ ਸਿੰਘ, ਪ੍ਰਭਦੀਪ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਅਗਲੀ ਖ਼ਬਰ ਯੂਨੀਵਰਸਿਟੀ ਰਿਸਰਚ ਫੈਲੋਸ਼ਿਪ ਪ੍ਰੋਗਰਾਮ ਤਹਿਤ ਮੁੱਖ ਮੰਤਰੀ ਨੇ ਕੀਤਾ ਆਈ.ਕੇ.ਜੀ.ਪੀ.ਟੀ.ਯੂ. ਸਪਾਰਕ ਪ੍ਰੋਗਰਾਮ ਦਾ ਉਦਘ...
Ad Position 24