14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਹੈਰੋਇਨ ਸਮੇਤ

1 ਔਰਤ ਕਾਬੂ ਸੁਭਾਨਪੁਰ, 13 ਅਕਤੂਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਖ਼ਾਸ ਮੁਖ਼ਬਰ ਦੀ ਇਤਲਾਹ ਤੇ ਇੱਕ ਔਰਤ ਨੂੰ ਕਥਿਤ ਤੌਰ ਤੇ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਐਸ. ਐਚ.

Ad Position 21
No active advertisement
ਅਜੀਤ ਡੈਸਕ 14-10-2026
1 ਔਰਤ ਕਾਬੂ ਸੁਭਾਨਪੁਰ, 13 ਅਕਤੂਬਰ (ਸਤਨਾਮ ਸਿੰਘ)-ਥਾਣਾ ਸੁਭਾਨਪੁਰ ਦੀ ਪੁਲਿਸ ਵੱਲੋਂ ਗਸ਼ਤ ਦੌਰਾਨ ਖ਼ਾਸ ਮੁਖ਼ਬਰ ਦੀ ਇਤਲਾਹ ਤੇ ਇੱਕ ਔਰਤ ਨੂੰ ਕਥਿਤ ਤੌਰ ਤੇ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਥਾਣਾ ਸੁਭਾਨਪੁਰ ਦੇ ਮੁਖੀ ਐਸ. ਐਚ. ਓ. ਅਮਨਦੀਪ ਨਾਹਰ ਨੇ ਦੱਸਿਆ ਕਿ ਏ. ਐਸ.ਆਈ ਰਜਿੰਦਰ ਕੁਮਾਰ ਸਮੇਤ ਪੁਲਿਸ ਪਾਰਟੀ ਪਿੰਡ ਬੂਟ ਦੀ ਤਰਫ਼ ਗਸ਼ਤ ਕਰ ਰਹੇ ਸਨ ਤਾਂ ਜਦੋਂ ਪੁਲਿਸ ਪਾਰਟੀ ਪਿੰਡ ਪਹਾੜੀਪੁਰ ਦੇ ਨਜ਼ਦੀਕ ਪੁੱਜੀ ਤਾਂ ਕਿਸੇ ਖ਼ਾਸ ਮੁਖ਼ਬਰ ਨੇ ਏ. ਐਸ. ਆਈ. ਨੂੰ ਦੱਸਿਆ ਕੇ ਹਰਜੀਤ ਕੌਰ ਪਤਨੀ ਜਗਜੀਤ ਸਿੰਘ ਵਾਸੀ ਪਿੰਡ ਬੂਟ ਥਾਣਾ ਸੁਭਾਨਪੁਰ ਜੋ ਨਸ਼ੀਲੇ ਪਦਾਰਥ ਵੇਚਣ ਦਾ ਧੰਦਾ ਕਰਦੀ ਹੈ ਤੇ ਅੱਜ ਵੀ ਪਿੰਡ ਬੂਟ ਦੀ ਫਿਰਨੀ ਤੇ ਨਸ਼ੀਲਾ ਪਦਾਰਥ ਲੈ ਕੇ ਆਪਣੇ ਕਿਸੇ ਗਾਹਕ ਦੀ ਉਡੀਕ ਕਰ ਰਹੀ ਹੈ |ਅਗਰ ਹੁਣੇ ਛਾਪੇਮਾਰੀ ਕੀਤੀ ਜਾਵੇ ਤਾਂ ਉਕਤ ਔਰਤ ਨਸ਼ੀਲੇ ਪਦਾਰਥ ਸਮੇਤ ਕਾਬੂ ਆ ਸਕਦੀ ਹੈ | ਪੁਲਿਸ ਪਾਰਟੀ ਵੱਲੋਂ ਦਸੀ ਗਈ ਜਗਾ ਤੇ ਜਦੋਂ ਰੇਡ ਮਾਰੀ ਤਾਂ ਇਕ ਔਰਤ ਉਕਤ ਜਗਾ ਤੇ ਖੜੀ ਦਿਖਾਈ ਦਿੱਤੀ | ਪੁਲਿਸ ਪਾਰਟੀ ਨੂੰ ਦੇਖ ਕੇ ਯਕਦਮ ਪਿੱਛੇ ਨੂੰ ਮੁੜ ਕੇ ਭੱਜਣ ਲੱਗੀ ਤਾਂ ਲੇਡੀਜ਼ ਪੁਲਿਸ ਦੀ ਮਦਦ ਨਾਲ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ ਤਾਂ ਉਸ ਨੇ ਆਪਣਾ ਨਾਮ ਹਰਜੀਤ ਕੌਰ ਦੱਸਿਆ | ਉਕਤ ਔਰਤ ਦੇ ਕਬਜ਼ੇ ਵਿਚੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ | ਕਾਬੂ ਕੀਤੀ ਗਈ ਉਕਤ ਔਰਤ ਦੇ ਖ਼ਿਲਾਫ਼ ਥਾਣਾ ਸੁਭਾਨਪੁਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਸੜਕ ਹਾਦਸੇ ’ਚ ਐਕਟਿਵਾ ਸਵਾਰ ਵਿਅਕਤੀ ਦੀ ਮੌਤ ਅਗਲੀ ਖ਼ਬਰ ਖੇਤੀਬਾੜੀ ਨੂੰ ਵਾਤਾਵਰਨ ਪੱਖੀ ਤੇ ਲਾਹੇਵੰਦੀ ਬਣਾਉਣ ਲਈ ਫ਼ਸਲੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧ ਬੇਹੱਦ ਜ਼ਰੂਰੀ-ਡਾ. ਜ...
Ad Position 24