ਜੀ.ਡੀ.ਆਰ. ਸਕੂਲ ’ਚ ਨੰਨ੍ਹੇ ਕਵੀਆਂ ਨੇ ਆਪਣੀਆਂ ਪਿਆਰੀਆਂ ਕਵਿਤਾਵਾਂ ਨਾਲ ਮੋਹਿਆ ਸਭ ਦਾ ਮਨ
ਫਗਵਾੜਾ, 13 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਜੀ. ਡੀ.
ਫਗਵਾੜਾ, 13 ਅਕਤੂਬਰ (ਅਸ਼ੋਕ ਕੁਮਾਰ ਵਾਲੀਆ)-ਜੀ.ਡੀ.ਆਰ. ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਹੁਸ਼ਿਆਰਪੁਰ ਰੋਡ, ਫਗਵਾੜਾ ਦੇ ਕੇ.ਜੀ. ਵਿੰਗ ਵਲੋਂ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ’ਚ ਆਤਮ-ਵਿਸ਼ਵਾਸ, ਰਚਨਾਤਮਕਤਾ ਅਤੇ ਕਵਿਤਾ ਪ੍ਰਤੀ ਰੁਚੀ ਪੈਦਾ ਕਰਨ ਦੇ ਉਦੇਸ਼ ਨਾਲ ਕਵਿਤਾ ਮੁਕਾਬਲਾ ਵਾਤਾਵਰਨ ਵਿਸ਼ੇ ਉੱਪਰ ਕਰਵਾਇਆ ਗਿਆ | ਇਸ ਮੁਕਾਬਲੇ ਵਿਚ ਕੇ.ਜੀ. ਵਿੰਗ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ | ਇਸ ਮੌਕੇ ਨੰਨ੍ਹੇ ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ’ਤੇ ਸੁੰਦਰ ਕਵਿਤਾਵਾਂ ਭਾਵਪੂਰਨ ਅੰਦਾਜ਼ ਵਿਚ ਪੇਸ਼ ਕੀਤੀਆਂ | ਬੱਚਿਆਂ ਦੀ ਮਿੱਠੀ ਆਵਾਜ਼, ਸ਼ਾਨਦਾਰ ਹਾਵ-ਭਾਵ ਅਤੇ ਆਤਮ-ਵਿਸ਼ਵਾਸ ਨੇ ਸਾਰਿਆਂ ਦਾ ਮਨ ਮੋਹ ਲਿਆ | ਮੁਕਾਬਲੇ ਦੌਰਾਨ ਅਧਿਆਪਕਾਂ ਵਲੋਂ ਬੱਚਿਆਂ ਦਾ ਹੌਸਲਾ ਵਧਾਇਆ ਗਿਆ ਅਤੇ ਉਨ੍ਹਾਂ ਦੀ ਪੇਸ਼ਕਾਰੀ ਦੀ ਭਰਪੂਰ ਸ਼ਲਾਘਾ ਕੀਤੀ ਗਈ | ਵੱਖ-ਵੱਖ ਸ਼੍ਰੇਣੀਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਮਾਣ-ਪੱਤਰ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਮਾਧਵੀ ਨੇ ਸਾਰੇ ਭਾਗੀਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਬੱਚਿਆਂ ਦੇ ਆਤਮ-ਵਿਸ਼ਵਾਸ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਉਨ੍ਹਾਂ ਦੀ ਰਚਨਾਤਮਕਤਾ, ਭਾਸ਼ਾਈ ਯੋਗਤਾ ਅਤੇ ਸ਼ਖ਼ਸੀਅਤ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ |