14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਪਰਵਿੰਦਰ ਸਿੰਘ ਝੋਟਾ ਦਾ ਕਤਲ ਪੁਲਿਸ ਦੀ ਨਸ਼ਿਆਂ ਪ੍ਰਤੀ ਢਿੱਲ ਮੱਠ ਦੀ ਨੀਤੀ ਦਾ ਸਿੱਟਾ-ਖੋਜੇਵਾਲ

ਕਪੂਰਥਲਾ, 13 ਅਕਤੂਬਰ (ਵਿ. ਪ੍ਰ.)

Ad Position 21
No active advertisement
ਅਜੀਤ ਡੈਸਕ 14-10-2026
ਕਪੂਰਥਲਾ, 13 ਅਕਤੂਬਰ (ਵਿ.ਪ੍ਰ.)-ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਖੋਜੇਵਾਲ ਨੇ ਇਕ ਬਿਆਨ ਵਿਚ ਮਾਨਸਾ ਵਿਚ ਨਸ਼ਿਆਂ ਦਾ ਵਿਰੋਧ ਕਰਨ ਵਾਲੇ ਇਕ ਨੌਜਵਾਨ ਪਰਵਿੰਦਰ ਸਿੰਘ ਉਰਫ਼ ਝੋਟਾ ਨੂੰ ਕਥਿਤ ਤੌਰ ’ਤੇ ਨਸ਼ਾ ਵੇਚਣ ਵਾਲੇ ਮੈਡੀਕਲ ਸਟੋਰ ਦੇ ਮਾਲਕ ਵਲੋਂ ਗੋਲੀਆਂ ਮਾਰ ਕੇ ਉਸ ਦਾ ਚਿੱਟੇ ਦਿਨ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ ਜਦੋਂ ਪਰਵਿੰਦਰ ਸਿੰਘ ਝੋਟਾ ਪੁਲਿਸ ਨੂੰ ਮੌਕੇ ’ਤੇ ਬੁਲਾ ਰਹੇ ਸਨ ਤਾਂ ਇਸੇ ਦੌਰਾਨ ਹੀ ਮੈਡੀਕਲ ਸਟੋਰ ਦੇ ਮਾਲਕ ਨੇ ਉਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ | ਭਾਜਪਾ ਆਗੂ ਨੇ ਕਿਹਾ ਕਿ ਇਹ ਸਭ ਕੁੱਝ ਪੁਲਿਸ ਦੀ ਨਸ਼ਿਆਂ ਪ੍ਰਤੀ ਢਿੱਲ ਮੱਠ ਦੀ ਨੀਤੀ ਦਾ ਸਿੱਟਾ ਹੈ, ਜਿਸ ਕਾਰਨ ਨਸ਼ਿਆਂ ਦੇ ਕਾਰੋਬਾਰ ਵਿਚ ਲੱਗੇ ਲੋਕਾਂ ਦੇ ਹੌਸਲੇ ਬੁਲੰਦ ਹੋਏ ਹਨ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਮੈਡੀਕਲ ਸਟੋਰ ਦੇ ਮਾਲਕ ਨੂੰ ਫਾਂਸੀ ਦੀ ਸਜ਼ਾ ਦਿੱਤੀ ਜਾਵੇ |
Ad Position 22
No active advertisement
ਪਿਛਲੀ ਖ਼ਬਰ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਖੋ-ਖੋ ਲੜਕਿਆਂ ਦੀ ਟੀਮ ਅੱਵਲ ਅਗਲੀ ਖ਼ਬਰ ਜਨਤਾ ਦੀ ਰਾਏ ਦੇ ਆਧਾਰ ’ਤੇ ਤਿਆਰ ਕੀਤਾ ਜਾਵੇਗਾ ਅਕਾਲੀ ਦਲ ਦਾ ਚੋਣ ਮੈਨੀਫੈਸਟੋ-ਆਹਲੀ
Ad Position 24