ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀ ਖੋ-ਖੋ ਲੜਕਿਆਂ ਦੀ ਟੀਮ ਅੱਵਲ
ਕਪੂਰਥਲਾ, 13 ਅਕਤੂਬਰ (ਵਿ. ਪ੍ਰ.)
ਕਪੂਰਥਲਾ, 13 ਅਕਤੂਬਰ (ਵਿ.ਪ੍ਰ.)-ਖੇਡਾਂ ਵਤਨ ਪੰਜਾਬ ਦੀਆਂ ਵਿਚ ਗੁਰੂ ਅਮਰਦਾਸ ਪਬਲਿਕ ਸਕੂਲ ਉੱਚਾ ਬੇਟ ਦੀਆਂ ਲੜਕਿਆਂ ਨੇ ਅੰਡਰ 14 ਖੋ-ਖੋ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਵਿਚ ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ | ਇੱਥੇ ਵਰਨਣਯੋਗ ਹੈ ਕਿ ਇਸ ਮੁਕਾਬਲੇ ਵਿਚ ਵੱਡੀ ਗਿਣਤੀ ਵਿਚ ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ ਸੀ, ਪਰ ਗੁਰੂ ਅਮਰਦਾਸ ਪਬਲਿਕ ਸਕੂਲ ਦੀ ਟੀਮ ਨੇ ਆਪਣੀ ਸ਼ਾਨਦਾਰ ਖੇਡ ਸਦਕਾ ਪਹਿਲਾ ਸਥਾਨ ਹਾਸਲ ਕੀਤਾ | ਸਕੂਲ ਦੇ ਡਾਇਰੈਕਟਰ ਇੰਜ. ਜਤਿੰਦਰਪਾਲ ਸਿੰਘ ਰੰਧਾਵਾ ਤੇ ਪਿ੍ੰਸੀਪਲ ਸਾਕਸ਼ੀ ਚੋਪੜਾ ਨੇ ਜੇਤੂ ਟੀਮ, ਉਨ੍ਹਾਂ ਦੇ ਕੋਚ ਲਖਬੀਰ ਸਿੰਘ ਤੇ ਅਧਿਆਪਕਾਂ ਅੰਜੂ ਦੀ ਸ਼ਲਾਘਾ ਕੀਤੀ ਤੇ ਭਵਿੱਖ ਵਿਚ ਉਨ੍ਹਾਂ ਨੂੰ ਖੇਡਾਂ ਵਿਚ ਹੋਰ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ |