ਹੈਰੋਇਨ ਸਮੇਤ 1 ਵਿਅਕਤੀ ਕਾਬੂ
ਕਪੂਰਥਲਾ, 13 ਅਕਤੂਬਰ (ਸਡਾਨਾ)-ਥਾਣਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਗੁਰਮੀਤ ਸਿੰਘ ਨੇ ਗਸ਼ਤ ਦੌਰਾਨ ਮੱਛਰ ਕਲੋਨੀ ਨੇੜੇ ਕਥਿਤ ਦੋਸ਼ੀ ਸੁਖਵਿੰਦਰ ਸਿੰਘ ਵਾਸੀ ਪਿੰਡ ਬੂਟਾਂ ਨੂੰ ਕਾਬੂ ਕਰਕੇ ਜਦੋਂ ਉਸਦੀ ਜਾਂਚ ਕੀਤੀ ਤਾਂ ਉਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ | ਜਿਸ ਤਹਿਤ ਉਕਤ ਵਿਅਕਤੀ ਵਿਰੁੱਧ ਥਾਣਾ ਸਿਟੀ ਵਿਖੇ ਕੇਸ ਦਰਜ ਕਰਕੇ ਉਸਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ |
ਅਜੀਤ ਡੈਸਕ
14-10-2026